ਚੰਡੀਗੜ੍ਹ, 7 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣਬੁੱਝ ਕੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਲਈ ਹੁਕਮ ਦਿੱਤੇ ਜਾਣ ਤੋਂ ਅਗਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਹਿਸਾਰ ਦੌਰੇ ਦੀ ਯੋਜਨਾ ਬਣਾਈ ਸੀ, ਜਿਸਨੂੰ ਲੈ ਕੇ ਉਨ੍ਹਾਂ ਨੇ ਹਰਿਆਣਾ ਦੇ ਸੰਬੰਧ ਵਿਚ ਉਨ੍ਹਾਂ (ਮਾਨ) ਦੀ ਸਿਆਸੀ ਸਮਝ ਤੇ ਸਵਾਲ ਕੀਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਕਰਨਾ ਮੁੱਖ ਮੰਤਰੀ ਦਾ ਵਿਸ਼ੇਸ਼ ਅਧਿਕਾਰ ਹੈ ਕਿ ਉਨ੍ਹਾਂ ਨੇ ਕਿੱਥੇ ਜਾਣਾ ਹੈ, ਪਰ ਸਿਆਸੀ ਸਮਝ ਇਹ ਮੰਗ ਕਰਦੀ ਸੀ ਕਿ ਉਹ ਘੱਟੋ-ਘੱਟ ਅੱਜ ਹਿਸਾਰ ਜਾਣ ਤੋਂ ਪਰਹੇਜ਼ ਕਰਨ ਅਤੇ ਉਹ ਵੀ ਅਰਵਿੰਦ ਕੇਜਰੀਵਾਲ ਨਾਲ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਐਸ.ਵਾਈ.ਐਲ ਮੁੱਦੇ ‘ਤੇ ਹਰਿਆਣਾ ਨਾਲ ‘ਜੀਓ ਜਾਂ ਮਰੋ’ ਦੀ ਕਾਨੂੰਨੀ ਲੜਾਈ ਲੜੀ ਆ ਚੁੱਕੀ ਹੈ, ਜੋ ਕਿ ਸੂਬੇ ਦੇ ਕਿਸਾਨਾਂ, ਖਾਸ ਕਰਕੇ ਮਾਲਵਾ ਖੇਤਰ ਦੇ ਕਿਸਾਨਾਂ ਲਈ ਜ਼ਿੰਦਗੀ ਅਤੇ ਮੌਤ ਦਾ ਮਸਲਾ ਹੈ, ਜਿਸ ਨਾਲ ਮਾਨ ਖੁਦ ਵੀ ਸਬੰਧਤ ਹਨ ਅਤੇ ਇੱਥੇ ਮੁੱਖ ਮੰਤਰੀ ਹਰਿਆਣਾ ਦੇ ਲੋਕਾਂ ਦੀ ਮਹਿਮਾਨ ਨਿਵਾਜ਼ੀ ਦਾ ਆਨੰਦ ਲੈ ਰਹੇ ਸਨ।
ਵੜਿੰਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕੇਜਰੀਵਾਲ ਨੇ ਜਾਣਬੁੱਝ ਕੇ ਮਾਨ ਦੀ ਅੱਜ ਹਿਸਾਰ ਫੇਰੀ ਦੀ ਯੋਜਨਾ ਬਣਾਈ ਹੋ ਸਕਦੀ ਹੈ, ਕਿਉਂਕਿ ਸੁਪਰੀਮ ਕੋਰਟ ਨੇ ਇੱਕ ਦਿਨ ਪਹਿਲਾਂ ਐਸਵਾਈਐਲ ਮਾਮਲੇ ਦੀ ਸੁਣਵਾਈ ਕੀਤੀ ਸੀ। ਅਜਿਹੇ ‘ਚ ਮਾਨ ਨੂੰ ਨਾਲ ਲੈ ਕੇ ਕੇਜਰੀਵਾਲ ਹਰਿਆਣੇ ਦੇ ਲੋਕਾਂ ਨੂੰ ਦੱਸਣਾ ਚਾਹੁੰਦੇ ਹੋਣਗੇ ਕਿ ਪੰਜਾਬ ਦਾ ਮੁੱਖ ਮੰਤਰੀ ਉਨ੍ਹਾਂ ਦਾ ਹੁਕਮ ਮੰਨਦਾ ਹੈ ਅਤੇ ਉਹ ਉਨ੍ਹਾਂ ਤੋਂ ਕੁਝ ਵੀ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਿਸਾਰ ‘ਚ ਐੱਸਵਾਈਐੱਲ ਦੇ ਮੁੱਦੇ ‘ਤੇ ਮਾਨ ਦਾ ਬਿਆਨ ਉਤਸ਼ਾਹਜਨਕ ਨਹੀਂ ਸੀ। ਜਿਨ੍ਹਾਂ ਨੂੰ ਇਹ ਸਪੱਸ਼ਟ ਤੌਰ ਤੇ ਕਹਿਣਾ ਚਾਹੀਦਾ ਸੀ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਇਸ ਨਾਲ ਸਾਫ ਸੰਦੇਸ਼ ਜਾਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਅਸਪਸ਼ਟ ਰਹਿਣ ਦੀ ਕੋਸ਼ਿਸ਼ ਕੀਤੀ, ਸ਼ਾਇਦ ਇਹ ਸੁਝਾਅ ਦਿੱਤਾ ਕਿ ਪਾਣੀ ਵੰਡਿਆ ਜਾ ਸਕਦਾ ਹੈ।
----------- Advertisement -----------
ਮੁੱਖ ਮੰਤਰੀ ਮਾਨ ਨੂੰ ਐੱਸਵਾਈਐੱਲ ਦੇ ਮੁੱਦੇ ਦੇ ਮੱਦੇਨਜ਼ਰ ਹਿਸਾਰ ਜਾਣ ਤੋਂ ਬਚਣਾ ਚਾਹੀਦਾ ਸੀ: ਰਾਜਾ ਵੜਿੰਗ
Published on
----------- Advertisement -----------
----------- Advertisement -----------












