November 7, 2026, 12:06 pm
----------- Advertisement -----------
HomeNewsLatest Newsਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਮ੍ਰਿਤਕ ਦੇ ਲਏ ਗਏ...

ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਮ੍ਰਿਤਕ ਦੇ ਲਏ ਗਏ ਫਿੰਗਰ ਪ੍ਰਿੰਟਸ ਨਹੀਂ ਹੋਏ ਮੈਚ

Published on

----------- Advertisement -----------

ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਸ਼ਾਮ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਸ ਰੂਟ ਮੈਥਡ ਅਤੇ ਫਾਰੈਂਸਿਕ ਟੀਮਾਂ ਦਾ ਸਹਾਰਾ ਲੈ ਰਹੀ ਹੈ। ਇਸ ਦੇ ਬਾਵਜੂਦ ਅਜੇ ਤਕ ਪੁਲਸ ਨੂੰ ਮੁਲਜ਼ਮ ਦੀ ਪਛਾਣ ਕਰਨ ਵਿਚ ਸਫਲਤਾ ਨਹੀਂ ਮਿਲ ਸਕੀ ਹੈ। ਫਿਲਹਾਲ ਪੁਲਸ ਨੇ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦੋ ਦਿਨ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਦੀ ਗੱਲ ਆਖੀ ਹੈ।


ਪੁਲਸ ਦੀ ਫਾਰੈਂਸਿਕ ਟੀਮ ਨੇ ਐਤਵਾਰ ਨੂੰ ਨੌਜਵਾਨ ਦੇ ਫਿੰਗਰ ਪ੍ਰਿੰਟਸ ਲਏ। ਇਨ੍ਹਾਂ ਫਿੰਗਰ ਪ੍ਰਿੰਟਸ ਨੂੰ ਪੁਲਸ ਨੇ ਐਤਵਾਰ ਆਧਾਰ ਕਾਰਡ ਦੇ ਡਾਟਾ ਬੇਸ ਨਾਲ ਮਿਲਾਉਣ ਦਾ ਯਤਨ ਕੀਤਾ ਪਰ ਇਹ ਯਤਨ ਪੂਰੀ ਤਰ੍ਹਾਂ ਅਸਫਲ ਹੋ ਗਿਆ। ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਫਿੰਗਰ ਪ੍ਰਿੰਟਸ ਦਾ ਰਿਕਾਰਡ ਆਧਾਰ ਕਾਰਡ ਦੇ ਡਾਟਾ ਬੇਸ ਅਤੇ ਪੁਲਸ ਦੇ ਡਾਟਾ ਬੇਸ ਨਾਲ ਮੇਲ ਨਹੀਂ ਖਾਂਦਾ ਹੈ। ਇਸ ਦੇ ਨਾਲ ਹੀ ਪੁਲਸ ਮੁਲਜ਼ਮ ਦੇ ਆਉਣ ਜਾਣ ਵਾਲੇ ਰੂਟ ਦੇ ਸੀ. ਸੀ. ਟੀ. ਵੀ. ਖੰਘਾਲ ਰਹੀ ਹੈ। ਜਲਦ ਹੀ ਉਸ ਦੀ ਪਛਾਣ ਹੋਣ ਦੀ ਉਮੀਦ ਹੈ।
ਸੰਗਤ ਵਲੋਂ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਲਈ ਪੁਲਸ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਉਸ ਦੀ ਮੂਵਮੈਂਟ ਦੇਖਣ ਲਈ ਪੁਲਸ ਨੇ ਰੂਟ ਮੈਥਡ ਦਾ ਇਸਤੇਮਾਲ ਕੀਤਾ। ਸੀ. ਸੀ. ਟੀ. ਵੀ. ਕੈਮਰਿਆਂ ਵਿਚ ਸਮੇਂ ਦੇ ਨਾਲ ਨੌਜਵਾਨ ਦੀ ਹਰ ਮੂਵਮੈਂਟ ’ਤੇ ਨਜ਼ਰ ਰੱਖੀ ਗਈ ਪਰ ਦਰਬਾਰ ਸਾਹਿਬ ਦੇ ਬਾਹਰ ਪੁਲਸ ਨੂੰ ਕੁੱਝ ਦਿੱਕਤ ਦਾ ਸਾਹਮਣਾ ਕਰਨਾ ਪਿਆ। ਡੀ. ਸੀ. ਪੀ. ਦਾ ਕਹਿਣਾ ਹੈ ਕਿ ਦਰਬਾਰ ਸਾਹਿਬ ਦੇ ਅੰਦਰ ਮਾਰੇ ਗਏ ਦੋਸ਼ੀ ਨੂੰ ਤਿੰਨ ਤੋਂ ਚਾਰ ਬਾਅਦ ਗੁਰੂ ਘਰ ਵਿਚ ਮੱਥਾ ਟੇਕਦਿਆਂ ਦੇਖਿਆ ਗਿਆ।
ਇਸ ਤੋਂ ਇਲਾਵਾ ਉਹ ਦੋ ਵਾਰ ਲੰਗਰ ਹਾਲ ਵਿਚ ਅਤੇ ਇਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਆਰਾਮ ਕਰਦਾ ਨਜ਼ਰ ਆਇਆ ਪਰ ਬਾਹਰ ਗਲ਼ੀਆਂ ਤੰਗ ਹੋਣ ਕਾਰਣ ਪੁਲਸ ਨੂੰ ਕੁੱਝ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਪੂਰਾ ਦਿਨ ਪੁਲਸ ਦੀਆਂ ਟੀਮਾਂ ਸ੍ਰੀ ਦਰਬਾਰ ਸਾਹਿਬ ਅਤੇ ਨੇੜੇ ਦੇ ਇਲਾਕੇ ਦੇ ਸੀ. ਸੀ. ਟੀ. ਵੀ. ਚੈੱਕ ਕਰਦੀਆਂ ਰਹੀਆਂ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਪਛਾਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ। ਇਥੇ ਹੀ ਵੀ ਕਾਬਲੇਗੌਰ ਹੈ ਕਿ ਆਈਬੀ ਵੱਲੋਂ ਪੰਜਾਬ ਸਰਕਾਰ ਨੂੰ ਧਾਰਮਿਕ ਸਥਾਨਾਂ ’ਤੇ ਹੋਰ ਬੇਅਦਬੀ ਹੋਣ ਲਈ ਅਲਰਟ ਜਾਰੀ ਕੀਤਾ ਗਿਆ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਸੁਚੇਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...