September 13, 2026, 12:40 am
----------- Advertisement -----------
HomeNewsHealthਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਲਈ ਇਨ੍ਹਾਂ ਚੀਜ਼ਾਂ ਨੂੰ ਤੁਰੰਤ...

ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਲਈ ਇਨ੍ਹਾਂ ਚੀਜ਼ਾਂ ਨੂੰ ਤੁਰੰਤ ਡਾਈਟ ‘ਚ ਕਰੋ ਸ਼ਾਮਿਲ

Published on

----------- Advertisement -----------

ਅਕਸਰ ਹੀ ਅਸੀਂ ਮਾਤਾ-ਪਿਤਾ ਜਾਂ ਘਰ ਦੇ ਕਿਸੇ ਬਜ਼ੁਰਗ ਨੂੰ ਜੋੜਾਂ ਦੇ ਦਰਦ ਦੀ ਸ਼ਿਕਾਇਤ ਕਰਦੇ ਸੁਣਦੇ ਹਾਂ ਜਾਂ ਉਹਨਾਂ ਦੇ ਪੈਰਾਂ ਦੀਆਂ ਉਂਗਲਾਂ, ਗਿੱਟਿਆਂ ਅਤੇ ਗੋਡਿਆਂ ਵਿੱਚ ਦਰਦ ਅਤੇ ਸੋਜ ਬਾਰੇ ਸੁਣਦੇ ਹਾਂ ਪਰ ਦੱਸ ਦਈਏ ਇਹ ਸਾਰੇ ਲੱਛਣ ਉਨ੍ਹਾਂ ਦੇ ਸਰੀਰ ਵਿੱਚ ਯੂਰਿਕ ਐਸਿਡ ਦੇ ਵਧਣ ਕਾਰਨ ਹੋ ਸਕਦੇ ਹਨ। ਜਦੋਂ ਸਾਡਾ ਸਰੀਰ ਸਰੀਰ ਵਿੱਚੋਂ ਹਾਨੀਕਾਰਕ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਯੋਗ ਨਹੀਂ ਹੁੰਦਾ, ਤਾਂ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਾਡੇ ਜੋੜਾਂ ਵਿੱਚ ਛਾਲੇ ਬਣਨੇ ਸ਼ੁਰੂ ਹੋ ਜਾਂਦੇ ਹਨ ਜਿਸ ਨੂੰ ਗਾਊਟ ਕਿਹਾ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਰੋਜ਼ਾਨਾ ਖੁਰਾਕ ਵਿੱਚ ਕੁਝ ਅਜਿਹੇ ਭੋਜਨ ਸ਼ਾਮਲ ਕਰੀਏ ਜੋ ਹਾਈ ਯੂਰਿਕ ਐਸਿਡ ਨੂੰ ਘੱਟ ਕਰ ਸਕਦੇ ਹਨ।
ਫਾਈਬਰ ਅਧਾਰਿਤ ਭੋਜਨ
ਭਾਰ ਘਟਾਉਣ ਲਈ ਅਸੀਂ ਅਕਸਰ ਫਾਈਬਰ ਯੁਕਤ ਭੋਜਨ ਖਾਂਦੇ ਹਾਂ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਨਾਲ ਯੂਰਿਕ ਐਸਿਡ ਦੇ ਪੱਧਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਅਜਿਹੇ ਭੋਜਨਾਂ ਵਿੱਚ ਸਾਬਤ ਅਨਾਜ, ਓਟਸ, ਬਰੋਕਲੀ, ਅਜਵਾਇਣ ਅਤੇ ਪੇਠਾ ਸ਼ਾਮਲ ਹਨ।
ਸੰਤਰਾ
ਸੰਤਰਾ ਇਕ ਅਜਿਹਾ ਫਲ ਹੈ ਜਿਸ ਨੂੰ ਵਿਟਾਮਿਨ ਸੀ ਦਾ ਭਰਪੂਰ ਸਰੋਤ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਰੋਜ਼ਾਨਾ 500 ਮਿਲੀਗ੍ਰਾਮ ਵਿਟਾਮਿਨ ਸੀ ਆਧਾਰਿਤ ਭੋਜਨ ਦਾ ਸੇਵਨ ਕਰਦੇ ਹੋ, ਤਾਂ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ ਦੇ ਪੱਧਰ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਸੰਤਰੇ ਤੋਂ ਇਲਾਵਾ ਤੁਸੀਂ ਨਿੰਬੂ ਦਾ ਸੇਵਨ ਵੀ ਕਰ ਸਕਦੇ ਹੋ, ਇਹ ਬਹੁਤ ਲਾਭ ਦੇਵੇਗਾ।
ਡਾਰਕ ਚਾਕਲੇਟ
ਡਾਰਕ ਚਾਕਲੇਟ ਵਿੱਚ ਪਾਇਆ ਜਾਣ ਵਾਲਾ ਥੀਓਬਰੋਮਿਨ ਐਲਕਾਲਾਇਡ ਉੱਚ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦਗਾਰ ਹੁੰਦਾ ਹੈ। ਧਿਆਨ ਰੱਖੋ ਕਿ ਡਾਰਕ ਚਾਕਲੇਟ ਵਿੱਚ ਸ਼ੂਗਰ ਦੀ ਮਾਤਰਾ ਨਾ ਹੋਵੇ, ਨਹੀਂ ਤਾਂ ਇਹ ਬਲੱਡ ਸ਼ੂਗਰ ਲੈਵਲ ਨੂੰ ਵਧਾ ਦੇਵੇਗੀ।
ਟਮਾਟਰ
ਟਮਾਟਰ ਇੱਕ ਅਜਿਹੀ ਸਬਜ਼ੀ ਹੈ ਜਿਸਦੀ ਵਰਤੋਂ ਅਸੀਂ ਰੋਜ਼ਾਨਾ ਭੋਜਨ ਬਣਾਉਣ ਵਿੱਚ ਕਰਦੇ ਹਾਂ। ਇਹ ਯੂਰਿਕ ਐਸਿਡ ਦੇ ਪੱਧਰ ਨੂੰ ਘਟਾਉਣ ਵਿੱਚ ਬਹੁਤ ਮਦਦ ਕਰਦਾ ਹੈ ਕਿਉਂਕਿ ਟਮਾਟਰ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...