ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਗ੍ਰੈਜੂਏਸ਼ਨ ਯਾਨੀ NEET UG 2022 ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਲਗਭਗ 9 ਲੱਖ ਉਮੀਦਵਾਰਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਹਾਲਾਂਕਿ, ਲੱਖਾਂ ਵਿਦਿਆਰਥੀ ਅਜਿਹੇ ਹਨ ਜੋ ਇਮਤਿਹਾਨ ਵਿੱਚ ਸਫ਼ਲ ਨਹੀਂ ਹੋਏ ਹਨ। ਪ੍ਰੀਖਿਆ ਦਾ ਨਤੀਜਾ ਜਾਰੀ ਹੋਏ 24 ਘੰਟੇ ਵੀ ਨਹੀਂ ਹੋਏ ਹਨ ਅਤੇ ਫੇਲ ਹੋਣ ਦੇ ਸਦਮੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਤਾਮਿਲਨਾਡੂ ਦੇ ਤਿਰੂਵੱਲੁਰ ਜ਼ਿਲੇ ‘ਚ ਇਕ 19 ਸਾਲਾ ਵਿਦਿਆਰਥਣ ਨੇ ਪ੍ਰੀਖਿਆ ‘ਚ ਫੇਲ ਹੋਣ ਤੋਂ ਬਾਅਦ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਵਿਦਿਆਰਥੀ ਨੇ NEET-UG ਪ੍ਰੀਖਿਆ ‘ਚ ਫੇਲ ਹੋਣ ਤੋਂ ਬਾਅਦ ਇਹ ਕਦਮ ਚੁੱਕਿਆ। ਪ੍ਰੀਖਿਆ ਦੇ ਨਤੀਜੇ ਬੀਤੀ ਰਾਤ ਐਲਾਨੇ ਗਏ। ਜਾਣਕਾਰੀ ਮੁਤਾਬਕ ਵਿਦਿਆਰਥਣ ਨੇ ਨਤੀਜਾ ਐਲਾਨੇ ਜਾਣ ਤੋਂ ਕੁਝ ਦੇਰ ਬਾਅਦ ਹੀ ਆਪਣੀ ਜਾਨ ਦੇ ਦਿੱਤੀ। ਦੱਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਖੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਦਿਲਾਸਾ ਦਿੱਤਾ ਹੈ।
----------- Advertisement -----------
NEET ਪ੍ਰੀਖਿਆ ‘ਚ ਫੇਲ ਹੋਣ ‘ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਰਾਹੁਲ ਗਾਂਧੀ ਨੇ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਿਕ ਮੈਂਬਰਾਂ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------











