November 11, 2026, 6:17 am
----------- Advertisement -----------
HomeNewsLatest Newsਪੀ.ਆਰ.ਟੀ.ਸੀ ਡਰਾਈਵਰ ਦੀ ਮੌਤ 'ਤੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ, ਲਾਸ਼ ਨੂੰ...

ਪੀ.ਆਰ.ਟੀ.ਸੀ ਡਰਾਈਵਰ ਦੀ ਮੌਤ ‘ਤੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ, ਲਾਸ਼ ਨੂੰ ਸੰਗਰੂਰ ਬੱਸ ਸਟੈਂਡ ‘ਤੇ ਰੱਖ ਕੇ ਬੱਸ ਸਟੈਂਡ ਕਰਵਾਇਆ ਬੰਦ

Published on

----------- Advertisement -----------

ਪੀ.ਆਰ.ਟੀ.ਸੀ ਡਰਾਈਵਰ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਲਾਸ਼ ਨੂੰ ਸੰਗਰੂਰ ਬੱਸ ਸਟੈਂਡ ਵਿਖੇ ਰੱਖ ਕੇ ਸੰਗਰੂਰ ਬੱਸ ਅੱਡਾ ਬੰਦ ਕਰ ਦਿੱਤਾ। ਮ੍ਰਿਤਕ ਡਰਾਈਵਰ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਬਿਮਾਰ ਹੋਣ ਦੇ ਬਾਵਜੂਦ ਪੀ.ਆਰ.ਟੀ.ਸੀ ਵੱਲੋਂ ਡਰਾਈਵਰ ਨੂੰ ਛੁੱਟੀ ਨਹੀਂ ਦਿੱਤੀ ਗਈ, ਜੋ ਮੌਤ ਦਾ ਕਾਰਨ ਬਣ ਗਈ ਜਿਸ ਕਾਰਨ ਬੱਸ ਸਟੈਂਡ ਤੋਂ ਬੱਸਾਂ ਪੂਰੀ ਤਰ੍ਹਾਂ ਬੰਦ ਕਰਵਾ ਦਿਤੀਆਂ ਗਈਆਂ ਅਤੇ ਟਰੈਕਟਰ ਟਰਾਲੀ ਲਗਾ ਕੇ ਬੱਸ ਸਟੈਂਡ ਨੂੰ ਜਾਣ ਵਾਲਾ ਰਸਤਾ ਬੰਦ ਵੀ ਕਰ ਦਿੱਤਾ ਗਿਆ।
ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਸੰਗਰੂਰ ਪੀ.ਆਰ.ਟੀ.ਸੀ. ਡਿਪੂ ਵਿਖੇ ਸੰਗਰੂਰ ਦੇ ਪਿੰਡ ਕਲੌੜੀ ਦਾ ਸਤਗੁਰ ਸਿੰਘ 25 ਅਗਸਤ ਨੂੰ ਡਿਊਟੀ ਤੋਂ ਘਰ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਨੁਸਾਰ ਉਸਨੇ ਪੀ.ਆਰ.ਟੀ.ਸੀ. ਤੋਂ ਛੁੱਟੀ ਮੰਗੀ ਸੀ ਪਰ ਛੁੱਟੀ ਨਹੀਂ ਦਿੱਤੀ ਗਈ ਪਰਿਵਾਰ ਦਾ ਦੋਸ਼ ਹੈ ਕਿ ਹਾਦਸੇ ਦੌਰਾਨ ਸੱਟ ਲੱਗੀ ਹੋਣ ਦੇ ਬਾਵਜੂਦ ਉਸ ਨੂੰ ਦਿੱਲੀ ਰੂਟ ਤੇ ਭੇਜ ਦਿੱਤਾ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਬੱਸ ਦਾ ਇੰਨਾ ਲੰਬਾ ਸਫਰ ਕਰਕੇ ਉਹ ਡਿਊਟੀ ‘ਤੇ ਆਉਂਦਾ ਰਿਹਾ ਜਿਸ ਕਾਰਨ ਉਸ ਦੇ ਪੇਟ ‘ਚ ਇਨਫੈਕਸ਼ਨ ਵਧ ਗਈ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰਿਵਾਰ ਦਾ ਕਹਿਣਾ ਹੈ ਕਿ 300000 ਰੁਪਏ ਤੋਂ ਵੱਧ ਦਾ ਖਰਚ ਆਇਆ ਹੈ ਪਰ ਪੇਟ ‘ਚ ਜ਼ਿਆਦਾ ਇਨਫੈਕਸ਼ਨ ਹੋਣ ਕਾਰਨ ਉਸ ਦੀ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਨੇ ਉਸ ਨੂੰ ਛੁੱਟੀ ਨਹੀਂ ਦਿੱਤੀ ਉਨ੍ਹਾਂ ਕਿਹਾ ਕਿ ਮ੍ਰਿਤਕ ਡਰਾਈਵਰ ਦਾ ਪਿੱਛੇ ਪਰਿਵਾਰ ਗਰੀਬ ਹੈ, ਉਨ੍ਹਾਂ ਦੇ ਬੱਚਿਆਂ ਦੀ ਵੀ ਮਦਦ ਕੀਤੀ ਜਾਵੇ। ਅਤੇ ਉਸਦੀ ਪਤਨੀ ਨੂੰ ਨੌਕਰੀ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...