June 15, 2026, 6:50 pm
----------- Advertisement -----------
HomeNewsPunjabਬਲਬੀਰ ਸਿੰਘ ਪੰਨੂੰ ਨੇ ਪਨਸਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬਲਬੀਰ ਸਿੰਘ ਪੰਨੂੰ ਨੇ ਪਨਸਪ ਚੇਅਰਮੈਨ ਦਾ ਅਹੁਦਾ ਸੰਭਾਲਿਆ

Published on

----------- Advertisement -----------

ਚੰਡੀਗੜ੍ਹ, ਮੋਹਾਲੀ/8 ਸਤੰਬਰ: ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੇ ਨਵੇਂ ਚੇਅਰਮੈਨ ਵਜੋਂ ਬਲਬੀਰ ਸਿੰਘ ਪੰਨੂੰ ਨੇ ਅੱਜ ਸਥਾਨਕ ਸੈਕਟਰ-34 ਵਿਖੇ ਪਨਸਪ ਦੇ ਦਫ਼ਤਰ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਕਟਾਰੂਚੱਕ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਇਸ ਮੌਕੇ ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਚੇਅਰਮੈਨ ਨੂੰ ਤਹਿ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਹਨਾਂ ਦੀ ਅਗਵਾਈ ਵਿੱਚ ਪਨਸਪ ਵੱਲੋਂ ਕਾਮਯਾਬੀ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾਣਗੇ।

ਬਲਬੀਰ ਸਿੰਘ ਪੰਨੂੰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਉਹਨਾਂ ‘ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਜੋ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਅੱਗੇ ਇਹ ਵੀ ਕਿਹਾ ਕਿ ਇਹ ਮਹਿਕਮਾ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ ਅਤੇ ਉਹਨਾਂ ਦੀ ਤਰਜੀਹ ਰਹੇਗੀ ਕਿ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਉਪਰਾਲਾ ਕੀਤਾ ਜਾਵੇ ਕਿਉਂ ਜੋ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਇਸ ਤੋਂ ਇਲਾਵਾ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸ੍ਰੀ ਰਾਕੇਸ਼ ਪੁਰੀ ਨੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਫਾਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸ੍ਰੀ ਰਾਕੇਸ਼ ਪੁਰੀ ਨੇ ਵਿਭਾਗੀ ਯੋਜਨਾਵਾਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ। ਇਸ ਮੌਕੇ ਪਨਸਪ ਦੇ ਐਮ ਡੀ ਅੰਮ੍ਰਿਤ ਕੌਰ ਗਿੱਲ ਅਤੇ ਪ੍ਰਮੁੱਖ ਮੁੱਖ ਵਣਪਾਲ ਰਮਾ ਕਾਂਤ ਮਿਸ਼ਰਾ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...