June 15, 2026, 6:50 pm
----------- Advertisement -----------
HomeNewsLatest Newsਪੰਜਾਬ ਸਰਕਾਰ ਵਲੋਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ...

ਪੰਜਾਬ ਸਰਕਾਰ ਵਲੋਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 8 ਸਤੰਬਰ: ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਬਹੁਤ ਜਰੂਰੀ ਹੈ। ਅੱਜ ਇੱਥੇ ਖੇਤੀਬਾੜੀ ਮੰਥਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਟਨਾਸ਼ਕ ਦਵਾਈ ਨਿਰਮਾਤਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੂਬੇ ਵਿਚੋਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨੂੰ ਠੱਲ ਪਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਪੰਜਾਬ ਦੇ ਖੇਤੀ ਉਤਪਾਦਾਂ ਦੇ ਮਿਆਰ ਵਿਚ ਵੱਡੀ ਗਿਰਾਵਟ ਆਈ ਹੈ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਕੀਮਤ ‘ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ ਇਸ ਲਈ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਸਖਤ ਫੈਸਲੇ ਲਏ ਜਾਣਗੇ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਰੋਕਣ ਲਈ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿਚ ਗੈਰ ਜ਼ਮਾਨਤੀ ਧਾਰਵਾਂ ਸ਼ਾਮਿਲ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਕਿਸਾਨਾਂ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਕੋਈ ਬਿਨਾਂ ਬਿਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਉਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿਚ ਚੌਕਸੀ ਟੀਮਾ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਖੇਤਬਿਾੜੀ ਮੰਤਰੀ ਨੇ ਵਿਭਾਗ ਦੇ ਅਫਸਰਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਫਸਰ ਕਿਸੇ ਗਲਤ ਕੰਪਨੀ ਨਾਲ ਮਿਲੀਭੁਗਤ ਕਰਕੇ ਕੋਈ ਨਕਲੀ ਜਾ ਗੈਰ ਮਿਆਰੀ ਕੀਟਨਾਸ਼ਕ, ਬੀਜ਼ ਜਾ ਖਾਦ ਵਿਕਾਉਂਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਟੈਸਟਿੰਗ ਲਈ ਜਲੰਧਰ ਵਿਚ ਅਤਿ ਅਧੁਨਿਕ ਲੈਬ ਸਥਾਪਿਤ ਕੀਤੀ ਜਾਵੇਗੀ ਅਤੇ ਪੁਰਾਣੀਆਂ ਤਿੰਨ ਲੈਬਾਂ ਦਾ ਅਧੁਨੀਕਰਨ ਕੀਤਾ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਤੱਕ ਪਹੂੰਚਣ ਤੱਕ ਪੂਰੀ ਨਿਗਾਰਨੀ ਲਈ ਟਰੇਸ਼ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ।ਇਸ ਦੇ ਲਈ ਬਾਰ ਕੋਡ ਅਤੇ ਈ-ਫਿੰਗਰਪ੍ਰਿੰਟਿੰਗ ਸਿਸਟਮ ਲਾਗੂ ਕਰਨ ਲਈ ਪੂਰੀ ਰਿਸਰਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਸਿਸਟਮ ਲਾਗੂ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...