November 19, 2026, 6:30 am
----------- Advertisement -----------
HomeNewsEntertainmentਬੇਬੀ ਸ਼ਾਵਰ ਦੌਰਾਨ ਬਿਪਾਸ਼ਾ ਬਾਸੂ ਦੇ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ,ਦੇਖੋ...

ਬੇਬੀ ਸ਼ਾਵਰ ਦੌਰਾਨ ਬਿਪਾਸ਼ਾ ਬਾਸੂ ਦੇ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ,ਦੇਖੋ ਤਸਵੀਰਾਂ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ‘ਚ ਬੋਲਡ ਅਭਿਨੇਤਰੀਆਂ ਦੀ ਲਿਸਟ ‘ਚ ਸ਼ਾਮਲ ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਉਸ ਨੇ ਅਭਿਨੇਤਾ ਅਤੇ ਪਤੀ ਕਰਨ ਸਿੰਘ ਗਰੋਵਰ ਨਾਲ ਸੋਸ਼ਲ ਮੀਡੀਆ ‘ਤੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਕਈ ਪ੍ਰੈਗਨੈਂਸੀ ਲੁੱਕਸ ਵੀ ਇੰਸਟਾਗ੍ਰਾਮ ‘ਤੇ ਪੋਸਟ ਕੀਤੇ ਹਨ। ਹਾਲ ਹੀ ‘ਚ ਅਦਾਕਾਰਾ ਦੇ ਬੇਬੀ ਸ਼ਾਵਰ ਦਾ ਫੰਕਸ਼ਨ ਹੋਇਆ। ਜਿਸ ਦੀਆਂ ਤਸਵੀਰਾਂ ਉਹ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਬਿਪਾਸ਼ਾ ਬਾਸੂ ਨੇ ਆਪਣੇ ਬੇਬੀ ਸ਼ਾਵਰ ਫੰਕਸ਼ਨ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

ਤਸਵੀਰਾਂ ‘ਚ ਉਹ ਗੁਲਾਬੀ ਰੰਗ ਦੀ ਬਨਾਰਸੀ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਸਾੜੀ ਦੇ ਨਾਲ-ਨਾਲ ਅਭਿਨੇਤਰੀ ਨੇ ਸੋਨੇ ਦੇ ਗਹਿਣੇ ਪਹਿਨੇ ਹਨ, ਨਾਲ ਹੀ ਬਿਪਾਸਾ ਦੀ ਵੱਡੀ ਬਿੰਦੀ ਉਸ ਦੇ ਬੰਗਾਲੀ ਲੁੱਕ ਨੂੰ ਹੋਰ ਵਧਾ ਰਹੀ ਹੈ। ਬਿਪਾਸ਼ਾ ਬਾਸੂ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦੇ ਚਿਹਰੇ ਦੀ ਪ੍ਰੈਗਨੈਂਸੀ ਦੀ ਚਮਕ ਸਾਫ਼ ਵੇਖੀ ਜਾ ਸਕਦੀ ਹੈ। ਕੁਝ ਤਸਵੀਰਾਂ ‘ਚ ਬਿਪਾਸ਼ਾ ਪਤੀ ਕਰਨ ਅਤੇ ਮਾਂ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਬਿਪਾਸ਼ਾ ਨੇ ਕੈਪਸ਼ਨ ‘ਚ ਲਿਖਿਆ- ਮੈਂ ਤੁਹਾਡੇ ਵਰਗੀ ਮਾਂ ਬਣਨਾ ਚਾਹੁੰਦੀ ਹਾਂ। ਲਵ ਯੂ ਮਾਂ ਬਿਪਾਸ਼ਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ- ਤੁਸੀਂ ਬਹੁਤ ਖੂਬਸੂਰਤ ਹੋ। ਜਦੋਂ ਕਿ ਦੂਜੇ ਨੇ ਲਿਖਿਆ – ਤੁਸੀਂ ਦੁਨੀਆ ਦੀਆਂ ਸਾਰੀਆਂ ਖੁਸ਼ੀਆਂ ਦੇ ਹੱਕਦਾਰ ਹੋ, ਬਹੁਤ ਸੁੰਦਰ! ਰੱਬ ਤੁਹਾਨੂੰ, ਕਰਨ ਅਤੇ ਤੁਹਾਡੇ ਬੱਚੇ ਨੂੰ ਖੁਸ਼ ਰੱਖੇ। ਬਾਕੀ ਪ੍ਰਸ਼ੰਸਕ ਵੀ ਇਸੇ ਤਰ੍ਹਾਂ ਆਪਣੇ ਪਿਆਰ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਪਿਆਰੀ ਜੋੜੀ ਨੂੰ ਵਧਾਈ ਦਿੱਤੀ ਹੈ ਅਤੇ ਪਿਆਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...