November 25, 2026, 2:36 am
----------- Advertisement -----------
HomeNewsBreaking Newsਨਸ਼ੇ 'ਚ ਟੱਲੀ ASI ਦੀ VIDEO ਆਈ ਸਾਹਮਣੇ: ਲੁਧਿਆਣਾ ਦੇ ਸਿਵਲ ਹਸਪਤਾਲ...

ਨਸ਼ੇ ‘ਚ ਟੱਲੀ ASI ਦੀ VIDEO ਆਈ ਸਾਹਮਣੇ: ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਕੀਤਾ ਹੰਗਾਮਾ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਹਰ ਰੋਜ਼ ਪੁਲਿਸ ਮੁਲਾਜ਼ਮ ਵਰਦੀ ਨੂੰ ਦਾਗਦਾਰ ਕਰ ਰਹੇ ਹਨ। ਪੁਲਿਸ ਮੁਲਾਜ਼ਮਾਂ ਦੇ ਮਨਾਂ ਵਿੱਚੋਂ ਕਾਨੂੰਨ, ਅਫ਼ਸਰ ਜਾਂ ਸਰਕਾਰ ਦਾ ਡਰ ਉੱਡ ਗਿਆ ਹੈ। ਵੀਰਵਾਰ ਨੂੰ ਸ਼ਰਾਬ ਦੇ ਨਸ਼ੇ ‘ਚ ਇੱਕ ਏਐੱਸਆਈ ਨੇ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੰਗਾਮਾ ਕੀਤਾ।

ਜਦੋਂ ਪੁਲੀਸ ਮੁਲਾਜ਼ਮ ਨੇ ਏਐਸਆਈ ਨੂੰ ਹੰਗਾਮਾ ਕਰਨ ਤੋਂ ਰੋਕਿਆ ਤਾਂ ਉਸ ਨੇ ਲੋਕਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ। ਸਥਿਤੀ ਵਿਗੜਦੀ ਦੇਖ ਕੇ ਲੋਕ ਉਸ ਨੂੰ ਆਟੋ ਵਿਚ ਲੱਦ ਕੇ ਥਾਣਾ ਡਵੀਜ਼ਨ ਵਿਚ ਲੈ ਗਏ। ਜਦੋਂ ਲੋਕਾਂ ਨੇ ਨਸ਼ੇ ‘ਚ ਧੁੱਤ ਪੁਲਸ ਮੁਲਾਜ਼ਮ ਦੀ ਪਛਾਣ ਕਰਨ ਲਈ ਉਸ ਦੀ ਨੇਮ ਪਲੇਟ ਦੇਖੀ ਤਾਂ ਉਹ ਵੀ ਨਹੀਂ ਲੱਗੀ ਹੋਈ ਸੀ।

ਲੋਕਾਂ ਨੇ ਉਸ ਨੂੰ ਪੁੱਛਿਆ ਕਿ ਤੇਰੀ ਨੇਮ ਪਲੇਟ ਕਿੱਥੇ ਹੈ ਤਾਂ ਜੋ ਪਤਾ ਲੱਗ ਸਕੇ ਕਿ ਤੇਰਾ ਨਾਮ ਕੀ ਹੈ ਤਾਂ ਪੁਲਿਸ ਮੁਲਾਜ਼ਮ ਕਹਿਣ ਲੱਗਿਆ ਕਿ ਉਸ ਦੀ ਨੇਮ ਪਲੇਟ ਦਿੱਲੀ ਏਅਰਪੋਰਟ ‘ਤੇ ਹੈ। ਜਦੋਂ ਉਸ ਤੋਂ ਉਸ ਦਾ ਬੈਲਟ ਨੰਬਰ ਪੁੱਛਿਆ ਗਿਆ ਤਾਂ ਉਹ ਕਹਿਣ ਲੱਗਾ ਕਿ ਡੀਜੀਪੀ ਵੀ ਉਸ ਦੀ ਬੈਲਟ ਦਾ ਨੰਬਰ ਨਹੀਂ ਪੁੱਛ ਸਕਦਾ।

ਦੱਸ ਦੇਈਏ ਕਿ ਹਸਪਤਾਲ ਆਏ ਇੱਕ ਮਰੀਜ਼ ਨੂੰ ਨਸ਼ੇ ਵਿੱਚ ਧੁੱਤ ਇਸ ਪੁਲਿਸ ਮੁਲਾਜ਼ਮ ਨੇ ਰੋਕ ਲਿਆ। ਮਰੀਜ਼ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਉਸ ਨੂੰ ਘੰਟਾ ਘੱਟ ਜਾਣ ਲਈ ਕਹਿ ਰਹੇ ਹਨ ਪਰ ਉਸ ਨੇ ਕਿਸੇ ਜ਼ਰੂਰੀ ਕੰਮ ਲਈ ਜਾਣਾ ਸੀ।

ਨਸ਼ੇ ਦੀ ਹਾਲਤ ‘ਚ ਇਹ ਪੁਲਸ ਮੁਲਾਜ਼ਮ ਇਲਾਜ ਲਈ ਆਏ ਨੌਜਵਾਨ ਦਾ ਲਾਇਸੈਂਸ ਮੰਗਣ ਲੱਗਾ ਅਤੇ ਉਸ ਦੇ ਵਾਹਨ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਹਿਣ ਲੱਗਾ। ਜਦੋਂ ਇਸ ਪੁਲੀਸ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਤਾਂ ਉਹ ਪੱਤਰਕਾਰਾਂ ਨਾਲ ਉਲਝਦਾ ਰਿਹਾ ਅਤੇ ਉਥੇ ਵੀ ਉਨ੍ਹਾਂ ਨਾਲ ਗਾਲੀ-ਗਲੋਚ ਕਰਦਾ ਰਿਹਾ।

ਇਸ ਮਾਮਲੇ ਸਬੰਧੀ ਏ.ਸੀ.ਪੀ ਰਮਨਦੀਪ ਭੁੱਲਰ ਨੇ ਕਿਹਾ ਕਿ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਜਿਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਪੁਲੀਸ ਮੁਲਾਜ਼ਮ ਸਿਵਲ ਹਸਪਤਾਲ ਦੀ ਚੌਕੀ ਵਿੱਚ ਤਾਇਨਾਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...