ਗਰਮੀਆਂ ਵਿੱਚ ਖੀਰੇ ਦਾ ਸੇਵਨ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਖੀਰਾ ਸਾਡੇ ਸਰੀਰ ਨੂੰ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਅਤੇ ਐਂਟੀਆਕਸੀਡੈਂਟ ਪ੍ਰਦਾਨ ਕਰਦਾ ਹੈ। ਖੀਰੇ ਵਿੱਚ ਪਾਣੀ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਦਾ ਕੰਮ ਕਰਦੀ ਹੈ। ਖੀਰੇ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਕਾਪਰ, ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਸਿਲਿਕਾ ਵਰਗੇ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਜੋ ਚਮੜੀ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ ਇਸ ਦੇ ਸੇਵਨ ਨਾਲ ਇਮਿਊਨਿਟੀ ਨੂੰ ਵੀ ਮਜ਼ਬੂਤ ਬਣਾਇਆ ਜਾ ਸਕਦਾ ਹੈ। ਪਰ ਖੀਰੇ ਦੇ ਇੰਨੇ ਫਾਇਦੇ ਹੋਣ ਦੇ ਬਾਵਜੂਦ ਇਸ ਦੇ ਕੁਝ ਨੁਕਸਾਨ ਵੀ ਹਨ। ਜਿਨ੍ਹਾਂ ਲੋਕਾਂ ਨੂੰ ਖੀਰਾ ਨੁਕਸਾਨ ਪਹੁੰਚਾਉਂਦਾ ਹੈ, ਉਨ੍ਹਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਖੀਰੇ ਦੀ ਤਾਸੀਰ ਠੰਡੀ ਹੁੰਦੀ ਹੈ। ਜੇਕਰ ਤੁਹਾਨੂੰ ਖੰਘ, ਜ਼ੁਕਾਮ ਅਤੇ ਸਾਹ ਦੀ ਸਮੱਸਿਆ ਹੈ ਤਾਂ ਰਾਤ ਨੂੰ ਖੀਰਾ ਖਾਣ ਤੋਂ ਪਰਹੇਜ਼ ਕਰੋ। ਰਾਤ ਨੂੰ ਖੀਰੇ ਦੀ ਵਰਤੋਂ ਕਰਨ ਨਾਲ ਜ਼ੁਕਾਮ ਦੀ ਸਮੱਸਿਆ ਵੱਧ ਸਕਦੀ ਹੈ।
ਦੱਸ ਦਈਏ ਕਿ ਕੁੱਝ ਖੋਜਕਰਤਾਵਾਂ ਦਾ ਮੰਨਣਾ ਹੈ ਕਿ ਖੀਰੇ ਵਿਚ ਵਿਟਾਮਿਨ-ਕੇ ਦੀ ਮੌਜੂਦਗੀ ਇਸ ਨੂੰ ਬਹੁਤ ਖਾਸ ਬਣਾਉਂਦੀ ਹੈ, ਪਰ ਬਹੁਤ ਜ਼ਿਆਦਾ ਖੀਰੇ ਖਾਣ ਨਾਲ ਸਰੀਰ ਵਿਚ ਇਸ ਵਿਟਾਮਿਨ ਦੀ ਮਾਤਰਾ ਵਧ ਸਕਦੀ ਹੈ, ਜਿਸ ਕਾਰਨ ਖੂਨ ਦੇ ਥੱਕੇ ਬਣਨ ਦਾ ਖ਼ਤਰਾ ਰਹਿੰਦਾ ਹੈ। ਜੋ ਲੋਕ ਖੂਨ ਨੂੰ ਪਤਲਾ ਕਰਨ ਵਾਲੀਆਂ ਦਵਾਈਆਂ ਲੈਂਦੇ ਹਨ, ਉਨ੍ਹਾਂ ਨੂੰ ਬਿਨਾਂ ਡਾਕਟਰ ਦੀ ਸਲਾਹ ਦੇ ਜ਼ਿਆਦਾ ਮਾਤਰਾ ਵਿੱਚ ਖੀਰੇ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਕੁਝ ਲੋਕਾਂ ਨੇ ਖੀਰੇ ਦਾ ਸੇਵਨ ਕਰਨ ਤੋਂ ਬਾਅਦ ਐਲਰਜੀ ਵਾਲੀਆਂ ਪ੍ਰਤੀਕ੍ਰਿਆਵਾਂ ਦੀ ਜਾਣਕਾਰੀ ਦਿੱਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਤੁਹਾਨੂੰ ਪਹਿਲਾਂ ਹੀ ਛਪਾਕੀ, ਸੋਜ, ਸਾਹ ਲੈਣ ‘ਚ ਤਕਲੀਫ ਜਾਂ ਕੋਈ ਹੋਰ ਐਲਰਜੀ ਹੈ ਤਾਂ ਅਜਿਹੀ ਸਥਿਤੀ ‘ਚ ਖੀਰੇ ਦਾ ਜ਼ਿਆਦਾ ਸੇਵਨ ਸਮੱਸਿਆਵਾਂ ਨੂੰ ਵਧਾ ਸਕਦਾ ਹੈ। ਖੀਰੇ ਨੂੰ ਹਮੇਸ਼ਾ ਸੰਜਮ ‘ਚ ਖਾਓ, ਜ਼ਿਆਦਾ ਫਾਇਦੇ ਦੀ ਬਜਾਏ ਇਸ ਦਾ ਜ਼ਿਆਦਾ ਸੇਵਨ ਨੁਕਸਾਨਦਾਇਕ ਹੋ ਸਕਦਾ ਹੈ।












