August 27, 2026, 3:29 pm
----------- Advertisement -----------
HomeNewsEntertainmentਪੰਜਾਬੀ ਗਾਇਕ ਜੈਜ਼ੀ ਬੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਨੂੰ ਸ਼ਰਧਾਂਜਲੀ...

ਪੰਜਾਬੀ ਗਾਇਕ ਜੈਜ਼ੀ ਬੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਨੂੰ ਸ਼ਰਧਾਂਜਲੀ ਦਿੰਦੇ ਹੋਏ ਆਖੀ ਇਹ ਗੱਲ

Published on

----------- Advertisement -----------

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦਾ ਦਿਹਾਂਤ ਹੋ ਗਿਆ ਹੈ। ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਨੇ 96 ਸਾਲ ਦੀ ਉਮਰ ‘ਚ ਸਕਾਟਲੈਂਡ ਦੇ ਬਾਲਮੋਰਲ ਪੈਲੇਸ ਵਿਖੇ ਆਖ਼ਰੀ ਸਾਹ ਲਿਆ। 96 ਸਾਲਾ ਮਹਾਰਾਣੀ ਐਲਿਜ਼ਾਬੇਥ ਬ੍ਰਿਟੇਨ ਦੀ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਸੀ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਦੁਨੀਆ ਗ਼ਮਜ਼ਦਾ ਹੋ ਗਈ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਜੈਜ਼ੀ ਬੀ ਨੇ ਮਹਾਰਾਣੀ ਦੀ ਮੌਤ ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਮਹਾਰਾਣੀ ਦੀ ਤਸਵੀਰ ਸਾਂਝੀ ਕੀਤੀ। ਇਹ ਤਸਵੀਰ ਮਹਾਰਾਣੀ ਦੇ 7 ਦਹਾਕਿਆਂ ਦੇ ਸ਼ਾਹੀ ਸਫ਼ਰ ਨੂੰ ਦਿਖਾਉਂਦੀ ਹੈ। ਮਹਾਰਾਣੀ ਐਲਿਜ਼ਾਬੇਥ ਦਾ ਜਨਮ 21 ਅਪ੍ਰੈਲ 1926 ਨੂੰ ਲੰਡਨ ਵਿਖੇ ਹੋਇਆ ਸੀ। ਉਸ ਸਮੇਂ ਉਸ ਦੇ ਦਾਦਾ, ਜਾਰਜ ਦਾ ਸਾਸ਼ਲ ਕਾਲ ਸੀ।

ਮਹਾਰਾਣੀ ਐਲਿਜ਼ਾਬੇਥ, ਐਲਿਜ਼ਾਬੇਥ ਬੋਵੇਸ ਲਿਓਨ ਅਤੇ ਅਲਬਰਟ ਜਾਰਜ ਵਿੰਡਸਰ ਦੀ ਪਹਿਲੀ ਧੀ ਸੀ। ਐਲਿਜ਼ਾਬੇਥ ਦਾ ਪੂਰਾ ਨਾਮ ਇਲਿਜ਼ਾਬੇਥ ਅਲੈਗਜ਼ੈਂਡਰਾ ਮੈਰੀ (Elizabeth Alexandra Marie) ਸੀ। ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਅਤੇ ਐਡਿਨਬਰਗ ਦੇ ਡਿਊਕ ਪ੍ਰਿੰਸ ਫਿਲਿਪ ਦਾ ਵਿਆਹ 20 ਨਵੰਬਰ 1947 ਨੂੰ ਹੋਇਆ ਸੀ। ਐਲਿਜ਼ਾਬੇਥ ਦਾ ਪਤੀ ਫਿਲਿਪ ਉਸ ਦਾ ਦੂਰ ਦਾ ਰਿਸ਼ਤੇਦਾਰ ਸੀ। ਐਲਿਜ਼ਾਬੇਥ ਨੂੰ 13 ਸਾਲ ਦੀ ਉਮਰ ਵਿੱਚ ਉਸ ਨਾਲ ਪਿਆਰ ਹੋ ਗਿਆ ਸੀ। ਇਸ ਸ਼ਾਹੀ ਜੋੜੇ ਦੀ ਇੱਕ ਝਲਕ ਲਈ ਬਕਿੰਘਮ ਪੈਲੇਸ ਦੇ ਬਾਹਰ ਲੋਕਾਂ ਦੀ ਭੀੜ ਲੱਗੀ ਹੁੰਦੀ ਸੀ। ਇਸ ਸ਼ਾਹੀ ਜੋੜੇ ਦੇ ਵਿਆਹ ਦੇ ਸਮੇਂ ਭਾਰਤ ਆਪਣੀ ਆਜ਼ਾਦੀ ਦਾ ਜਸ਼ਨ ਮਨਾਉਣ ਦੀ ਤਿਆਰੀ ਕਰ ਰਿਹਾ ਸੀ। ਜੋੜੇ ਦੇ ਪਹਿਲੇ ਬੱਚੇ, ਪ੍ਰਿੰਸ ਚਾਰਲਸ, ਦਾ ਜਨਮ 1948 ਵਿੱਚ ਹੋਇਆ ਸੀ।

ਇਸ ਤੋਂ ਬਾਅਦ ਰਾਜਕੁਮਾਰੀ ਐਨੀ ਦਾ ਜਨਮ 1950 ਵਿੱਚ ਬਕਿੰਘਮ ਪੈਲੇਸ ਵਿੱਚ ਹੋਇਆ। ਵਿਆਹ ਤੋਂ ਪੰਜ ਸਾਲਾਂ ਬਾਅਦ 1952 ਵਿੱਚ ਜਦੋਂ ਮਹਾਰਾਣੀ ਐਲਿਜ਼ਾਬੇਥ ਅਤੇ ਪ੍ਰਿੰਸ ਫਿਲਿਪ ਕੀਨੀਆ ਦੇ ਦੌਰੇ ‘ਤੇ ਸੀ, ਤਾਂ ਇਸ ਦੌਰਾਨ 6 ਫਰਵਰੀ 1952 ਨੂੰ ਰਾਜਾ ਜਾਰਜ VI ਦੀ ਮੌਤ ਹੋ ਗਈ ਸੀ, ਅਤੇ ਇਸ ਦਿਨ ਸਭ ਕੁਝ ਬਦਲ ਗਿਆ ਸੀ। ਉਸ ਸਮੇਂ ਰਾਜਕੁਮਾਰੀ ਐਲਿਜ਼ਾਬੇਥ ਮਹਿਜ਼ 25 ਸਾਲ ਦੀ ਸੀ, ਉਹ ਦੌਰੇ ਤੋਂ ਇੱਕ ਮਹਾਰਾਣੀ ਦੇ ਰੂਪ ਵਿੱਚ ਵਾਪਸ ਆਈ ਸੀ। ਵੈਸਟਮਿੰਸਟਰ ਐਬੇ ਵਿਖੇ 2 ਜੂਨ 1953 ਨੂੰ ਉਨ੍ਹਾਂ ਦੀ ਤਾਜਪੋਸ਼ੀ ਹੋਈ। ਉਦੋਂ ਤੋਂ, ਉਸ ਨੇ ਬ੍ਰਿਟੇਨ ਦੇ 14 ਪ੍ਰਧਾਨ ਮੰਤਰੀਆਂ ਨਾਲ ਕੰਮ ਕੀਤਾ ਹੈ, ਹਾਲਾਂਕਿ ਉਸਨੇ 15ਵੀਂ ਪ੍ਰਧਾਨ ਮੰਤਰੀ ਲਿਜ਼ ਟਰਸ ਨਾਲ ਕੰਮ ਕਰਨ ਤੋਂ ਪਹਿਲਾਂ ਸੰਸਾਰ ਛੱਡ ਦਿੱਤਾ ਸੀ।ਮਹਾਰਾਣੀ ਐਲੀਜ਼ਾਬੇਥ ਨੇ 6 ਫਰਵਰੀ 1952 ਤੋਂ 8 ਸਤੰਬਰ 2022 ਤੱਕ ਆਪਣਾ ਸਾਸ਼ਨ ਕਾਲ ਪੂਰਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...