November 23, 2026, 11:44 am
----------- Advertisement -----------
HomeNewsBreaking Newsਵਿਜੀਲੈਸ ਬਿਉਰੋ ਵੱਲੋਂ ਜਲ ਸਪਲਾਈ ਵਿਭਾਗ ਦੇ Xen, SDE, JE ਸਮੇਤ ਸਰਪੰਚ...

ਵਿਜੀਲੈਸ ਬਿਉਰੋ ਵੱਲੋਂ ਜਲ ਸਪਲਾਈ ਵਿਭਾਗ ਦੇ Xen, SDE, JE ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 9 ਸਤੰਬਰ 2022 – ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗੁਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਬੋਹਰ, ਵਿਜੈ ਕੁਮਾਰ ਉਪ ਮੰਡਲ ਇੰਜੀਨੀਅਰ, ਸੁਭਾਸ਼ ਚੰਦਰ ਜੇ.ਈ., ਗੁਰਨਾਮ ਸਿੰਘ ਠੇਕੇਦਾਰ, ਜੀ.ਪੀ.ਡਬਲਯੂ.ਐਮ.ਸੀ. ਚੇਅਰਮੈਨ ਬਾਜ ਸਿੰਘ ਸਰਪੰਚ ਗ੍ਰਾਮ ਪੰਚਾਇਤ ਮੰਮੂਖੇੜਾ ਅਤੇ ਸੋਹਣ ਲਾਲ ਸੈਕਟਰੀ ਗ੍ਰਾਮ ਪੰਚਾਇਤ ਮੰਮੂਖੇੜਾ ਵਿਰੁੱਧ ਵਾਟਰ ਵਰਕਸ ਦੀ ਉਸਾਰੀ ਸਮੇਂ ਲੋੜੀਂਦੀ ਮਾਤਰਾ ਨਾਲੋਂ ਘੱਟ ਸੀਮੇਂਟ ਵਰਤਕੇ ਸਰਕਾਰ ਨੂੰ 5,98,312 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਉਰੋ ਵੱਲੋਂ ਇਹ ਕੇਸ ਪਿੰਡ ਮੰਮੂਖੇੜਾ ਵਿਖੇ ਵਾਟਰ ਵਰਕਸ ਦੀ ਉਸਾਰੀ ਵਿੱਚ ਹੋਏ ਘਪਲੇ ਸਬੰਧੀ ਵਿਜੀਲੈਂਸ ਰਿਪੋਰਟ ਦੀ ਪੜਤਾਲ ਦੇ ਆਧਾਰ ’ਤੇ ਜੁਰਮ ਅ/ਧ 409, 120-ਬੀ ਆਈ.ਪੀ.ਸੀ. ਅਤੇ 13(1) (ਏ), 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਸ ਬਿਉਰੋ ਦੇ ਥਾਣਾ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਇਸ ਵਾਟਰ ਵਰਕਸ ਦੀ ਉਸਾਰੀ ਸਮੇਂ ਵਰਤੇ ਗਏ ਸੀਮੇਂਟ ਪਲੱਸਤਰ ਦੀ ਮਾਤਰਾ ਵਿਸ਼ਲੇਸ਼ਣ ਉਪਰੰਤ ਹਾਸਲ ਕੀਤੀ ਗਈ ਰਿਪੋਰਟ ਅਨੁਸਾਰ ਲੋੜੀਂਦੀ ਮਾਤਰਾ ਤੋਂ 39.51 ਫੀਸਦ ਘੱਟ ਪਾਈ ਗਈ। ਇਸ ਸੀਮੇਂਟ ਪਲੱਸਤਰ ਦਾ ਮਿਆਰ ਸਪੈਸੀਫਿਕੇਸ਼ਨਾਂ ਮੁਤਾਬਿਕ ਨਾ ਹੋਣ ਕਰਕੇ ਇਸ ਸਬੰਧੀ ਕੀਤੀ 5,98,312 ਰੁਪਏ ਦੀ ਅਦਾਇਗੀ ਦਾ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਵਾਟਰ ਵਰਕਸ ਵਿੱਚ ਇੰਨਲੈਟ ਚੈਨਲ, ਹਾਈ ਲੈਵਲ ਟੈਂਕ, ਕਲੀਅਰ ਵਾਟਰ ਟੈਂਕ, ਫਿਲਟਰ ਬੈਂਡ ਅਤੇ ਐਸ.ਐਂਡ ਐਸ. ਟੈਂਕ ਦੀ ਉਸਾਰੀ ਦੇ ਕੰਮ ਸੁਭਾਸ਼ ਚੰਦਰ ਜੂਨੀਅਰ ਇੰਜੀਨੀਅਰ, ਵਿਜੈ ਕੁਮਾਰ ਉਪ ਮੰਡਲ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਰਵਿੰਦਰ ਸਿੰਘ ਬਾਂਸਲ ਅਤੇ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਠੇਕੇਦਾਰ ਗੁਰਨਾਮ ਸਿੰਘ ਵੱਲੋਂ ਤਿਆਰ ਕੀਤੇ ਗਏ ਸਨ ਅਤੇ ਇਸ ਸਮੇਂ ਦੌਰਾਨ ਜੀ.ਪੀ.ਡਬਲਯੂ.ਐਮ.ਸੀ. ਦੇ ਚੇਅਰਮੈਨ ਬਾਜ ਸਿੰਘ ਸਰਪੰਚ ਅਤੇ ਸੋਹਨ ਲਾਲ ਸੈਕਟਰੀ ਦੀ ਨਿਗਰਾਨੀ ਹੇਠ ਉਕਤ ਕੰਮ ਹੋਣਾ ਪਾਇਆ ਗਿਆ ਹੈ।

ਪੜਤਾਲ ਦੌਰਾਨ ਰਵਿੰਦਰ ਸਿੰਘ ਬਾਂਸਲ ਕਾਰਜਕਾਰੀ ਇੰਜੀਨੀਅਰ ਉਕਤ ਵੱਲੋਂ ਆਪਣੀ ਤਾਇਨਾਤੀ (ਕਰੀਬ 03 ਮਹੀਨੇ) ਦੌਰਾਨ ਇਸ ਵਾਟਰ ਵਰਕਸ ਦੇ ਕੰਮਾਂ ਵਿੱਚ ਸੀਮਿੰਟ ਪਲੱਸਤਰ ਦੇ ਕੰਮ ਦੀ ਕੋਈ ਵੀ ਅਦਾਇਗੀ ਕੀਤੀ ਜਾਣੀ ਨਹੀਂ ਪਾਈ ਗਈ ਹੈ। ਸਰਕਾਰ ਦੇ ਇਸ ਵਿੱਤੀ ਨੁਕਸਾਨ ਲਈ ਜਿੰਮੇਵਾਰ ਸੁਭਾਸ਼ ਚੰਦਰ ਜੂਨੀਅਰ ਇੰਜੀਨੀਅਰ, ਵਿਜੈ ਕੁਮਾਰ ਉਪ ਮੰਡਲ ਇੰਜੀਨੀਅਰ (ਸੇਵਾਮੁਕਤ), ਗੁਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਠੇਕੇਦਾਰ ਗੁਰਨਾਮ ਸਿੰਘ, ਬਾਜ ਸਿੰਘ ਸਰਪੰਚ ਅਤੇ ਸੋਹਨ ਲਾਲ ਸੈਕਟਰੀ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...