November 7, 2026, 12:35 am
----------- Advertisement -----------
HomeNewsLatest Newsਮਹਾਰਾਣੀ ਐਲਿਜ਼ਾਬੈਥ II ਦਾ 10 ਦਿਨਾਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

ਮਹਾਰਾਣੀ ਐਲਿਜ਼ਾਬੈਥ II ਦਾ 10 ਦਿਨਾਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

Published on

----------- Advertisement -----------

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਹੁਣ ਸਾਡੇ ਵਿਚਕਾਰ ਨਹੀਂ ਰਹੇ। ਵੀਰਵਾਰ ਨੂੰ 96 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ 6 ਫਰਵਰੀ 1952 ਨੂੰ ਬਰਤਾਨੀਆ ਦਾ ਰਾਜ ਸੰਭਾਲਿਆ ਸੀ। ਉਦੋਂ ਉਹ ਸਿਰਫ਼ 25 ਸਾਲ ਦੇ ਸਨ, ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ 70 ਸਾਲ ਰਾਜ ਕੀਤਾ। ਵੀਰਵਾਰ ਨੂੰ ਉਨ੍ਹਾਂ ਦੀ ਮੌਤ ਤੋਂ ਬਾਅਦ ਪ੍ਰੋਟੋਕੋਲ ਦੇ ਮੁਤਾਬਕ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸ਼ਾਹੀ ਪਰੰਪਰਾ ਅਨੁਸਾਰ ਮਹਾਰਾਣੀ ਐਲਿਜ਼ਾਬੇਥ ਦਾ ਅੰਤਿਮ ਸੰਸਕਾਰ 10ਵੇਂ ਦਿਨ ਯਾਨੀ 19 ਸਤੰਬਰ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਤਾਬੂਤ ਪੰਜ ਦਿਨ ਬਾਅਦ ਲੰਡਨ ਤੋਂ ਬਕਿੰਘਮ ਪੈਲੇਸ ਤੱਕ ਰਸਮੀ ਰਸਤੇ ਦੁਆਰਾ ਵੈਸਟਮਿੰਸਟਰ ਦੇ ਪੈਲੇਸ ਤੱਕ ਲਿਜਾਇਆ ਜਾਵੇਗਾ, ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ, ਇਹ ਸਥਾਨ ਰੋਜ਼ਾਨਾ 23 ਘੰਟੇ ਖੁੱਲ੍ਹਾ ਰਹੇਗਾ।
ਅੰਤਿਮ ਸੰਸਕਾਰ ਦਾ ਦਿਨ ਰਾਸ਼ਟਰੀ ਸੋਗ ਦਾ ਦਿਨ ਹੋਵੇਗਾ, ਵੈਸਟਮਿੰਸਟਰ ਐਬੇ ਵਿਖੇ ਹੋਣ ਵਾਲੀ ਸੇਵਾ ਅਤੇ ਦੁਪਹਿਰ ਨੂੰ ਯੂਕੇ ਭਰ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਤੋਂ ਬਾਅਦ, ਰਾਣੀ ਨੂੰ ਵਿੰਡਸਰ ਕੈਸਲ ਵਿਖੇ ਕਿੰਗ ਜਾਰਜ VI ਮੈਮੋਰੀਅਲ ਚੈਪਲ ਵਿੱਚ ਦਫ਼ਨਾਇਆ ਜਾਵੇਗਾ। ਅੰਤਿਮ ਸੰਸਕਾਰ ਨਾਲ ਸਬੰਧਤ ਰਸਮਾਂ 12 ਦਿਨਾਂ ਤੱਕ ਚੱਲਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...