June 11, 2026, 12:01 pm
----------- Advertisement -----------
HomeNewsBreaking News4 ਪਿਸਟਲ, 14 ਕਾਰਤੂਸ, 6 ਮੈਗਜੀਨ ਅਤੇ ਇੱਕ ਜੈਟਾ ਕਾਰ ਸਮੇਤ 6...

4 ਪਿਸਟਲ, 14 ਕਾਰਤੂਸ, 6 ਮੈਗਜੀਨ ਅਤੇ ਇੱਕ ਜੈਟਾ ਕਾਰ ਸਮੇਤ 6 ਜਣੇ ਨਾਕਾਬੰਦੀ ਦੌਰਾਨ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ. ਨਗਰ 10 ਸਤੰਬਰ 2022 – ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਨਵਰੀਤ ਸਿੰਘ ਵਿਰਕ, ਪੀਪੀਐਸ, ਐਸ.ਪੀ. (ਦਿਹਾਤੀ) ਐਸ.ਏ.ਐਸ.ਨਗਰ, ਸ੍ਰੀਮਤੀ ਰੁਪਿੰਦਰਦੀਪ ਕੌਰ ਸੋਹੀ, ਪੀਪੀਐਸ, ਡੀ.ਐਸ.ਪੀ. ਖਰੜ-1 ਅਤੇ ਇੰਸਪੈਕਟਰ ਪੈਰੀਵਿੰਕਲ ਗਰੇਵਾਲ, ਮੁੱਖ ਅਫਸਰ ਥਾਣਾ ਬਲੌਗੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ, ਲੁੱਟਾ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਮਿਤੀ 06.09.2022 ਨੂੰ ਸ:ਥ: ਬਵਿੰਦਰ ਕੁਮਾਰ ਵੱਲੋਂ ਮੁਖਬਰੀ ਦੇ ਆਧਾਰ ਤੇ ਮੁਕੱਦਮਾ ਨੰਬਰ 116 ਮਿਤੀ 06.09.2022 ਅ/ਧ 25,54,59 ਅਸਲਾ ਐਕਟ, 34 ਹਿੰ:ਦੰ: ਥਾਣਾ ਬਲੌਗੀ ਬਰਖਿਲਾਫ ਸਿਮਰਨਜੀਤ ਸਿੰਘ ਪੁੱਤਰ ਬਲਵੀਰ ਸਿੰਘ, ਗੁਰਪ੍ਰਤਾਪ ਸਿੰਘ ਪੁੱਤਰ ਜਤਿੰਦਰ ਸਿੰਘ ਅਤੇ ਜਸਮੀਤ ਸਿੰਘ ਪੁੱਤਰ ਜਤਿੰਦਰ ਸਿੰਘ ਦੇ ਦਰਜ ਰਜਿਸਟਰ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੋਨੀ ਨੇ ਦੱਸਿਆ ਤਫਤੀਸ਼ ਦੌਰਾਨ ਸ:ਥ: ਬਵਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਬਲੌਗੀ ਪੁੱਲ ਤੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਸਪਾਈਸ ਲਾਈਟਾਂ ਮੋਹਾਲੀ ਸਾਈਡ ਤੋਂ ਆਉਂਦੀ ਇੱਕ ਜੈਟਾ ਗੱਡੀ ਨੰਬਰ ਪੀਬੀ-10 ਐਫ.ਈ-3572 ਨੂੰ ਚੈੱਕ ਕਰਨ ਲਈ ਰੋਕਿਆ ਤਾਂ ਗੱਡੀ ਚਾਲਕ ਨੇ ਗੱਡੀ ਨੂੰ ਪਿਛੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸਾਥੀ ਮੁਲਾਜਮਾਂ ਦੀ ਮੱਦਦ ਨਾਲ ਰੋਕ ਕੇ ਚੈਕ ਕੀਤਾ ਤਾਂ ਗੱਡੀ ਵਿਚੋਂ ਚੈਕਿੰਗ ਦੌਰਾਨ ਉਕਤ ਦੋਸ਼ੀਆਂ ਪਾਸੋਂ 02 ਦੇਸੀ ਪਿਸਟਲ .32 ਬੋਰ ਮੈਗਜੀਨ ਲੱਗੇ ਹੋਏ ਸਮੇਤ 08 ਕਾਰਤੂਸ ਜਿੰਦਾ ਅਤੇ 01 ਖਾਲੀ ਮੈਗਜੀਨ ਬਰਾਮਦ ਹੋਣ ਤੇ ਦੋਸ਼ੀਆਂ ਨੂੰ ਉਕਤ ਮੁਕੱਦਮਾ ਵਿੱਚ ਗਿ੍ਫਤਾਰ ਕੀਤਾ ਗਿਆ। ਇਹਨਾਂ ਦੋਸ਼ੀਆਂ ਦੀ ਪੁੱਛਗਿੱਛ ਅਤੇ ਮੁਕੱਦਮਾ ਦੀ ਤਫਤੀਸ਼ ਦੇ ਆਧਾਰ ਤੇ ਦੋਸ਼ੀ ਭੁਪਿੰਦਰ ਸਿੰਘ ਪੁੱਤਰ ਕਪੂਰ ਸਿੰਘ, ਗੁਲਜਾਰ ਖਾਨ ਪੁੱਤਰ ਫਤਿਹ ਮੁਹੰਮਦ ਅਤੇ ਲਖਨਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਨੂੰ ਮੁਕੱਦਮਾ ਵਿੱਚ ਗਿ੍ਫਤਾਰ ਕੀਤਾ ਗਿਆ। ਇਨ੍ਹਾਂ ਦੋਸ਼ੀਆਂ ਪਾਸੋਂ 02 ਦੇਸੀ ਪਿਸਟਲ ਮੈਗਜੀਨ ਲੱਗੇ ਹੋਏ ਅਤੇ ਇੱਕ ਖਾਲੀ ਮੈਗਜੀਨ ਅਤੇ 06 ਕਾਰਤੂਸ ਜਿੰਦਾ ਬਰਾਮਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀ ਸਿਮਰਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਮੁਗਲ ਚੱਕ ਗਿੱਲ ਥਾਣਾ ਸਦਰ ਤਰਨਤਾਰਨ ਤੇ ਮੁਕੱਦਮਾ ਨੰ 86 ਮਿਤੀ 25-04-2022 ਅ/ਧ 397,307,511,506 ਆਈ ਪੀ ਸੀ ਅਤੇ 25/54/59 ਅਸਲਾ ਐਕਟ ਥਾਣਾ ਸਿਟੀ ਤਰਨਤਾਰਨ ਵੀ ਦਰਜ ਹੈ ਅਤੇ ਦੋਸ਼ੀ ਲਖਨਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਠੇਠਰਕੇ ਡੇਰਾ ਬਾਬਾ ਨਾਨਕ ਜਿਲਾ ਗੁਰਦਾਸਪੁਰ ਤੇ ਮੁਕੱਦਮਾ ਨੰ 110 ਮਿਤੀ 18-06-2018 ਅ/ਧ 397,302 ਆਈ ਪੀ ਸੀ ਅਤੇ 25,27/54/59 ਅਸਲਾ ਐਕਟ ਥਾਣਾ ਸਦਰ ਪਟਿਆਲਾ ਅਤੇ ਮੁਕੱਦਮਾ ਨੰ 137 ਮਿਤੀ 30-06-2018 ਅ/ਧ 25/54/59 ਅਸਲਾ ਐਕਟ ਥਾਣਾ ਡਵੀਜਨ ਨੰ 6 ਜਲੰਧਰ ਵੀ ਦਰਜ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...