October 15, 2026, 7:00 pm
----------- Advertisement -----------
HomeNewsLatest News107 ਬੱਚਿਆਂ ਅਤੇ 15 ਪਤਨੀਆਂ ਨਾਲ ਰਹਿੰਦਾ ਹੈ ਇਹ ਵਿਅਕਤੀ, ਅਜੇ ਹੋਰ...

107 ਬੱਚਿਆਂ ਅਤੇ 15 ਪਤਨੀਆਂ ਨਾਲ ਰਹਿੰਦਾ ਹੈ ਇਹ ਵਿਅਕਤੀ, ਅਜੇ ਹੋਰ ਵੀ ਹਨ ਵੱਡੀਆਂ ਖੁਆਇਸ਼ਾਂ

Published on

----------- Advertisement -----------

ਕੀਨੀਆ ਵਿੱਚ ਇੱਕ 61 ਸਾਲਾ ਵਿਅਕਤੀ ਜਿਸ ਦੀਆਂ 2 -4 ਨਹੀਂ ਬਲਕਿ 15 ਪਤਨੀਆਂ ਅਤੇ 107 ਬੱਚੇ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਰੇ ਇਕੱਠੇ ਰਹਿੰਦੇ ਹਨ। ਉਨ੍ਹਾਂ ਵਿਚਕਾਰ ਕੋਈ ਝਗੜਾ ਨਹੀਂ ਹੈ। ਪੱਛਮੀ ਕੀਨੀਆ ਦੇ ਰਹਿਣ ਵਾਲੇ 61 ਸਾਲਾ ਡੇਵਿਡ ਸਕਾਯੋ ਕਾਲੂਹਾਨਾ ਨੇ ਆਪਣੀਆਂ ਸਾਰੀਆਂ ਪਤਨੀਆਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਹਨ। ਤਾਂ ਜੋ ਕਿਸੇ ਦਾ ਕਿਸੇ ਨੂੰ ਲੈ ਕੇ ਕੋਈ ਝਗੜਾ ਨਾ ਹੋਵੇ। ਡੇਵਿਡ ਦਾ ਕਹਿਣਾ ਹੈ ਕਿ ਉਸਦਾ ਦਿਮਾਗ ਬਹੁਤ ਤੇਜ਼ ਹੈ ਅਤੇ ਉਸਨੂੰ ਸੰਭਾਲਣ ਲਈ ਇੱਕ ਤੋਂ ਵੱਧ ਔਰਤਾਂ ਦੀ ਲੋੜ ਹੈ।
ਡੇਵਿਡ ਨੇ ਸਥਾਨਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਦੱਸਿਆ ਕਿ ਜੇਕਰ ਮੇਰੀਆਂ 20 ਪਤਨੀਆਂ ਹੋਣ ਤਾਂ ਵੀ ਮੈਨੂੰ ਕੋਈ ਸਮੱਸਿਆ ਨਹੀਂ ਹੋਵੇਗੀ। ਮੈਂ ਰਾਜਾ ਸੁਲੇਮਾਨ ਤੋਂ ਬਹੁਤ ਪ੍ਰਭਾਵਿਤ ਹਾਂ। ਜਿਵੇਂ ਉਸ ਦੀਆਂ 700 ਪਤਨੀਆਂ ਅਤੇ 300 ਨੌਕਰ ਸਨ। ਇਸੇ ਤਰ੍ਹਾਂ ਮੈਂ ਵੀ ਚਾਹੁੰਦਾ ਹਾਂ ਕਿ ਮੇਰੀਆਂ ਵੀ ਵੱਧ ਤੋਂ ਵੱਧ ਪਤਨੀਆਂ ਹੋਣ।
ਇਸ ਦੇ ਨਾਲ ਹੀ ਡੇਵਿਡ ਦੀਆਂ ਹੋਰ ਪਤਨੀਆਂ ਵੀ ਇਕ-ਦੂਜੇਨਾਲ ਖੁਸ਼ੀ ਖੁਸ਼ੀ ਰਹਿੰਦੀਆਂ ਹਨ। ਕਦੇ ਕਿਸੇ ਨਾਲ ਲੜਾਈ ਨਹੀਂ ਹੁੰਦੀ, ਸਾਰੇ ਇਕੱਠੇ ਰਹਿੰਦੇ ਹਨ। ਡੇਵਿਡ ਦੇ ਉਸਦੀ ਇੱਕ ਪਤਨੀ ਜੈਸਿਕਾ ਕਾਲੂਹਾਨਾ ਤੋਂ 13 ਬੱਚੇ ਹਨ। ਇਨ੍ਹਾਂ ਵਿੱਚੋਂ 2 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਜੈਸਿਕਾ ਨੇ ਕਿਹਾ- ਅਸੀਂ ਸ਼ਾਂਤੀ ਅਤੇ ਏਕਤਾ ਨਾਲ ਰਹਿੰਦੇ ਹਾਂ। ਮੈਂ ਆਪਣੇ ਪਤੀ ਨੂੰ ਬਹੁਤ ਪਿਆਰ ਕਰਦੀ ਹਾਂ। ਡੇਵਿਡ ਦੀ ਪਤਨੀ ਰੋਜ਼ ਡੇਵਿਡ ਕਲੂਹਾਨਾ ਨੇ ਕਿਹਾ- ਅਸੀਂ ਚੰਗੀ ਜ਼ਿੰਦਗੀ ਜੀ ਰਹੇ ਹਾਂ। ਅਸੀਂ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਾਂ।ਦੱਸ ਦੇਈਏ ਕਿ ਰੋਜ਼ ਡੇਵਿਡ ਦੀ 7ਵੀਂ ਪਤਨੀ ਹੈ। ਰੋਜ਼ ਨੇ ਡੇਵਿਡ ਦੇ 15 ਬੱਚਿਆਂ ਨੂੰ ਜਨਮ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...