April 30, 2026, 3:17 pm
----------- Advertisement -----------
HomeNewsEducationਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ...

ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ,10 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ । ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ। ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...