ਮੋਹਾਲੀ 10 ਸਤੰਬਰ : – ਸ੍ਰੀ ਆਨੰਦਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੱਖ-ਵੱਖ ਪਿੰਡਾਂ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਦੌਰੇ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਾਣੀ ਦੇਣ ਦਾ ਸਵਾਲ ਉਦੋਂ ਪੈਦਾ ਹੁੰਦਾ ਹੈ ਜਦੋਂ ਪੰਜਾਬ ਕੋਲ ਵਾਧੂ ਪਾਣੀ ਮੌਜੂਦ ਹੈ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਅੱਗੇ ਦੁਹਰਾਉਂਦਾ ਰਿਹਾ ਹੈ ਕਿ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ, ਤਾਂ ਉਹ ਕਿਸੇ ਹੋਰ ਨੂੰ ਕਿਵੇਂ ਦੇ ਸਕਦਾ ਹੈ। ਇਸ ਤੋਂ ਇਲਾਵਾ, ਪਾਣੀ ਸਬੰਧੀ ਜੋ ਮਾਪਦੰਡ ਰੱਖੇ ਜਾ ਰਹੇ ਹਨ, ਉਹ ਸਹੀ ਨਹੀਂ ਹਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸਵਾਈਐਲ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਅਸਪੱਸ਼ਟਤਾ ਲੋਕਾਂ ਵਿੱਚ ਗਲਤ ਸੰਦੇਸ਼ ਦੇ ਰਹੀ ਹੈ।

ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ 5-5 ਲੱਖ ਰੁਪਏ, 15 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਕਾਫੀ ਵਿਕਾਸ ਹੋਇਆ ਹੈ, ਪਰ ਅਜੇ ਵੀ ਕੁਝ ਪਿੰਡਾਂ ਵਿੱਚ ਵਿਕਾਸ ਦੀ ਲੋੜ ਹੈ, ਜਿਸ ’ਤੇ ਕੰਮ ਚੱਲ ਰਿਹਾ ਹੈ।












