November 5, 2026, 12:10 pm
----------- Advertisement -----------
HomeNewsLatest Newsਭਗਵੰਤ ਮਾਨ ਸਰਕਾਰ 'ਚ ਸਿਹਤ ਸਹੂਲਤਾਂ ਹੋਈਆਂ ਢਹਿ-ਢੇਰੀ: ਅਸ਼ਵਨੀ ਸ਼ਰਮਾ

ਭਗਵੰਤ ਮਾਨ ਸਰਕਾਰ ‘ਚ ਸਿਹਤ ਸਹੂਲਤਾਂ ਹੋਈਆਂ ਢਹਿ-ਢੇਰੀ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ: 10 ਸਤੰਬਰ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੀਤੇ ਵੱਡੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਗ੍ਰਹਿ-ਜ਼ਿਲ੍ਹਾ ਪਟਿਆਲਾ ਵਿੱਚ ਮੈਡੀਕਲ ਸਹੂਲਤਾਂ ਢਹਿ-ਢੇਰੀ ਹੋ ਗਈਆਂ ਹਨ। ਇੰਨਾ ਹੀ ਨਹੀਂ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਸਥਿਤ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਇਕਲੌਤੇ ਸਰਕਾਰੀ ਹਸਪਤਾਲ ਨੂੰ ਤਾਲਾ ਲੱਗ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਦੇ ਮੰਨੇ-ਪ੍ਰਮੰਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹਾਲਤ ਵੀ ਬਹੁਤ ਤਰਸਯੋਗ ਹੈ। ਸੁਪਰ ਸਪੈਸ਼ਲਿਟੀ ਵਿਭਾਗ ਵਿੱਚ ਮਾਹਿਰ ਡਾਕਟਰ ਨਹੀਂ ਹਨ, ਜਿਸ ਕਾਰਨ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਉੱਥੇ ਹੀ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਰਾਜਿੰਦਰਾ ਹਸਪਤਾਲ ਨੂੰ ਦਵਾਈਆਂ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਇੱਥੇ ਰੋਜ਼ਾਨਾ 1200 ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ ਬਾਜ਼ਾਰ ਵਿੱਚੋਂ ਖਰੀਦਣੀਆਂ ਪੈਂਦੀਆਂ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੀ ਹਾਲਤ ਸਿਰਫ਼ ਪਟਿਆਲਾ ਵਿੱਚ ਹੀ ਨਹੀਂ ਸਗੋਂ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਵੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਹਾਲਤ ਹੋਰ ਵੀ ਮਾੜੀ ਹੈ। ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਅਤੇ ਐਮਰਜੈਂਸੀ ਸਹੂਲਤਾਂ ਪ੍ਰਦਾਨ ਕਰਨ ਵਾਲੇ 25 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਤਾਂ ਤਾਲਾ ਲੱਗ ਗਿਆ ਹੈ। ਇਨ੍ਹਾਂ 55 ਪਿੰਡਾਂ ਦੇ ਲੋਕਾਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਅੰਮ੍ਰਿਤਸਰ (70 ਕਿਲੋਮੀਟਰ) ਜਾਂ ਜਲੰਧਰ (100 ਕਿਲੋਮੀਟਰ) ਲਿਜਾਣਾ ਪੈਂਦਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਦੂਜੇ ਪਾਸੇ ਰਾਜਿੰਦਰਾ ਹਸਪਤਾਲ ਦੇ ਅਧਿਕਾਰੀਆਂ ਨੇ ਖੁਦ ਇਸ ਗੱਲ ਦੀ ਹਮਾਇਤ ਕੀਤੀ ਹੈ ਕਿ ਹਸਪਤਾਲ ਦੀ ਡਿਸਪੈਂਸਰੀ ਪਿਛਲੇ ਢਾਈ ਮਹੀਨਿਆਂ ਤੋਂ ਬਿਨਾਂ ਦਵਾਈਆਂ ਤੋਂ ਚੱਲ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਪਿਛਲੇ ਪੰਜ ਮਹੀਨਿਆਂ ਵਿੱਚ 12 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੇ ਹਨ। ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਭਗਵੰਤ ਮਾਨ ਨੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਹੋਈਆਂ ਹਨ। ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਖੁਦ ਸਰਕਾਰੀ ਪੈਸੇ ‘ਤੇ ਐਸ਼ ਕਰ ਰਹੇ ਹਨ। ਦੂਜੇ ਪਾਸੇ ਭਗਵੰਤ ਮਾਨ ਜਨਤਾ ਨੂੰ ਮੂਰਖ ਬਣਾਉਣ ਲਈ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਿੱਤ ਨਵੀਆਂ ਭਰਤੀਆਂ ਦਾ ਐਲਾਨ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਰਹੇ ਅਤੇ ਅਜਿਹੇ ‘ਚ ਨਵੇਂ ਭਰਤੀ ਮੁਲਾਜ਼ਮਾਂ ਲਈ ਤਨਖ਼ਾਹ ਦੇ ਪੈਸੇ ਕਿੱਥੋਂ ਆਉਣਗੇ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...