October 19, 2026, 1:10 am
----------- Advertisement -----------
HomeNewsLatest Newsਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ: ਡਾ...

ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ: ਡਾ ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 10 ਸਤੰਬਰ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਂਟਰਾਂ ਵਿਚ 10096 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ, ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਦਾ ਹੈ। ਇਨ੍ਹਾਂ ਸੇਵਾਵਾਂ ਵਿਚ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਕਾਉਂਸਲਿੰਗ ਤੇ ਅਸਥਾਈ ਰਿਹਾਇਸ਼ ਆਦਿ ਦੀ ਸਹਾਇਤਾ ਜਿਹੀਆਂ ਸੇਵਾਵਾਂ ਸ਼ਾਮਿਲ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਇਹਨਾ ਸੈਂਟਰਾਂ ਵਿੱਚ 1503 ਔਰਤਾਂ ਨੂੰ ਮੈਡੀਕਲ ਸਹਾਇਤਾ ਅਤੇ 7986 ਨੂੰ ਕਾਉਂਸਲਿੰਗ, 5358 ਨੂੰ ਕਾਨੂੰਨੀ ਸਹਾਇਤਾ, 1020 ਨੂੰ ਅਸਥਾਈ ਸ਼ੈਲਟਰ ਦੀ ਸਹੂਲਤ ਤੇ 2988 ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤਕ 10096 ਕੇਸਾਂ ਵਿਚ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰ ’ਤੇ ਸੰਪਰਕ ਕਰ ਸਕਦੀ ਹੈ। ਇਸ ਤੋਂ ਇਲਾਵਾ ਹਿੰਸਾ ਨਾਲ ਪੀੜਤ ਔਰਤਾਂ ਜਾਂ ਲੜਕੀਆਂ ਫੌਰੀ ਤੌਰ ’ਤੇ ਸਹਾਇਤਾ ਲੈਣ ਲਈ 181 ’ਤੇ ਸੰਪਰਕ ਕਰ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...