November 19, 2026, 5:57 am
----------- Advertisement -----------
HomeNewsEntertainmentਦੂਜੇ ਦਿਨ ਵੀ ਜਾਰੀ ਰਿਹਾ ਬ੍ਰਹਮਾਸਤਰ ਦਾ ਜਾਦੂ, ਹੁਣ ਤੱਕ ਕਰ ਚੁੱਕੀ...

ਦੂਜੇ ਦਿਨ ਵੀ ਜਾਰੀ ਰਿਹਾ ਬ੍ਰਹਮਾਸਤਰ ਦਾ ਜਾਦੂ, ਹੁਣ ਤੱਕ ਕਰ ਚੁੱਕੀ ਹੈ ਇੰਨੇ ਕਰੋੜ ਦੀ ਕਮਾਈ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ‘ਬ੍ਰਹਮਾਸਤਰ’ ਨੂੰ ਰਿਲੀਜ਼ ਤੋਂ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਬਾਈਕਾਟ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਇਹ ਫਿਲਮ 9 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ ਅਤੇ ਇਸ ਦੀ ਕਮਾਈ ਦੇ ਅੰਕੜਿਆਂ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਬਾਈਕਾਟ ਦਾ ਬ੍ਰਹਮਾਸਤਰ ‘ਤੇ ਕੋਈ ਅਸਰ ਨਹੀਂ ਹੋਇਆ ਹੈ। ਫਿਲਮ ਨੇ ਪਹਿਲੇ ਦਿਨ ਭਾਰਤ ‘ਚ 37 ਕਰੋੜ ਅਤੇ ਦੁਨੀਆ ਭਰ ‘ਚ ਬਾਕਸ ਆਫਿਸ ‘ਤੇ 75 ਕਰੋੜ ਦੀ ਕਮਾਈ ਕੀਤੀ। ਦੂਜੇ ਦਿਨ ਫਿਲਮ ਨੇ 160 ਕਰੋੜ ਦਾ ਅੰਕੜਾ ਵੀ ਪਾਰ ਕਰ ਲਿਆ ਹੈ। ਬ੍ਰਹਮਾਸਤਰ ਦੇ ਨਿਰਦੇਸ਼ਕ ਅਯਾਨ ਮੁਖਰਜੀ ਨੇ ਸੋਸ਼ਲ ਮੀਡੀਆ ‘ਤੇ ਫਿਲਮ ਦੀ ਦੋ ਦਿਨਾਂ ਦੀ ਕਮਾਈ ਦੇ ਅੰਕੜੇ ਸਾਂਝੇ ਕੀਤੇ ਹਨ।

ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ‘ਬ੍ਰਹਮਾਸਤਰ’ ਨੇ ਦੋ ਦਿਨਾਂ ‘ਚ ਦੁਨੀਆ ਭਰ ਤੋਂ 160 ਕਰੋੜ ਰੁਪਏ ਕਮਾ ਲਏ ਹਨ। ਇਸ ਹਿਸਾਬ ਨਾਲ ਦੂਜੇ ਦਿਨ ਫਿਲਮ ਦਾ ਵਿਸ਼ਵਵਿਆਪੀ ਕਲੈਕਸ਼ਨ 85 ਕਰੋੜ ਸੀ ਕਿਉਂਕਿ ਫਿਲਮ ਨੇ ਪਹਿਲੇ ਦਿਨ 75 ਕਰੋੜ ਦੀ ਕਮਾਈ ਕੀਤੀ ਸੀ। ਭਾਰਤੀ ਬਾਕਸ ਆਫਿਸ ‘ਤੇ ਦੂਜੇ ਦਿਨ ‘ਬ੍ਰਹਮਾਸਤਰ’ ਦੀ ਕਮਾਈ ਨੇ ਵੀ ਉਛਾਲ ਲਿਆ ਹੈ। ਫਿਲਮ ਨੇ ਜਿੱਥੇ ਪਹਿਲੇ ਦਿਨ ਕਰੀਬ 37 ਕਰੋੜ ਦੀ ਕਮਾਈ ਕੀਤੀ ਸੀ, ਉਥੇ ਹੀ ਦੂਜੇ ਦਿਨ ਇਹ ਅੰਕੜਾ 42 ਕਰੋੜ ਹੋ ਗਿਆ ਹੈ। ਇਸ ਦੇ ਨਾਲ ਹੀ ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਇਹ ਫਿਲਮ ਜਿਸ ਤਰ੍ਹਾਂ ਦਾ ਪ੍ਰਦਰਸ਼ਨ ਕਰ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ਇਸ ਵੀਕੈਂਡ ‘ਤੇ ਹੀ ਇਹ ਫਿਲਮ ਭਾਰਤੀ ਬਾਕਸ ਆਫਿਸ ‘ਤੇ 100 ਕਰੋੜ ਦੇ ਕਲੱਬ ‘ਚ ਵੀ ਸ਼ਾਮਲ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...