November 15, 2026, 3:44 pm
----------- Advertisement -----------
HomeNewsBreaking Newsਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ...

ਫਤਿਹਗੜ੍ਹ ਸਾਹਿਬ ਜ਼ਿਲ੍ਹੇ ‘ਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ

Published on

----------- Advertisement -----------
  • ਪੰਜਾਬ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ ਮੁੱਖ ਮਕਸਦ: ਮੀਤ ਹੇਅਰ

ਚੰਡੀਗੜ੍ਹ, 11 ਸਤੰਬਰ 2022 – ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਜਿੱਥੇ ਵੱਖ-ਵੱਖ ਖੇਡਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਵੈਟਰਨ ਖਿਡਾਰੀ ਜੌਹਰ ਦਿਖਾ ਰਹੇ ਹਨ ਉਥੇ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਇਕ ਪਰਿਵਾਰ ਅਜਿਹਾ ਵੀ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਪਤੀ-ਪਤਨੀ ਅਤੇ ਦਾਦਾ-ਪੋਤਾ ਹਿੱਸਾ ਲੈ ਰਹੇ ਹਨ।

ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਵੀ ਜੋ ਬਲਾਕ ਤੇ ਜ਼ਿਲਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ, ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਉਸ ਦੇ ਪਿਤਾ, ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।

ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿੱਚ 21 ਤੋਂ 40 ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ। ਉਸ ਦੇ ਪਿਤਾ ਜਰਨੈਲ ਸਿੰਘ, ਜੋ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ, ਉਹ ਸਰਹਿੰਦ-ਫਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ 14 ਸਾਲ ਵਿੱਚ ਬਾਸਕਟਬਾਲ ਦੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ। ਫਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ ਜਿਨ੍ਹਾਂ ਨਾਲ ਨੌਜਵਾਨਾਂ ਦੀ ਊਰਜਾ ਚੈਨੇਲਾਈਜ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ‘ਰੰਗਲਾ ਪੰਜਾਬ, ਖੇਡਦਾ ਪੰਜਾਬ’ ਸਿਰਜਣ ਦਾ ਸੁਫਨਾ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...