October 28, 2026, 12:22 am
----------- Advertisement -----------
HomeNewsEntertainmentਦਰਸ਼ਕਾਂ ਨੂੰ ਪਸੰਦ ਨਹੀਂ ਆਇਆ 'ਦਿ ਕਪਿਲ ਸ਼ਰਮਾ ਸ਼ੋਅ' ਦਾ ਨਵਾਂ ਸੀਜ਼ਨ,ਫੈਨਜ਼...

ਦਰਸ਼ਕਾਂ ਨੂੰ ਪਸੰਦ ਨਹੀਂ ਆਇਆ ‘ਦਿ ਕਪਿਲ ਸ਼ਰਮਾ ਸ਼ੋਅ’ ਦਾ ਨਵਾਂ ਸੀਜ਼ਨ,ਫੈਨਜ਼ ਨੂੰ ਯਾਦ ਆਏ ਕ੍ਰਿਸ਼ਨਾ-ਭਾਰਤੀ

Published on

----------- Advertisement -----------

ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ਇੱਕ ਵਾਰ ਫਿਰ ਆਪਣੇ ਨਵੇਂ ਸੀਜ਼ਨ ਦੇ ਨਾਲ ਟੀਵੀ ‘ਤੇ ਵਾਪਸ ਆ ਗਿਆ ਹੈ। ਇਹ ਸ਼ੋਅ 10 ਸਤੰਬਰ ਤੋਂ ਸੋਨੀ ਟੀਵੀ ‘ਤੇ ਪ੍ਰਸਾਰਿਤ ਹੋਇਆ। ਕਾਮੇਡੀ ਸ਼ੋਅ ਦੇ ਇਸ ਨਵੇਂ ਸੀਜ਼ਨ ‘ਚ ਕਈ ਬਦਲਾਅ ਕੀਤੇ ਗਏ ਹਨ। ਇਸ ਸੀਜ਼ਨ ‘ਚ ਕਈ ਨਵੇਂ ਚਿਹਰੇ ਦੇਖਣ ਨੂੰ ਮਿਲੇ, ਜਦਕਿ ਕੁਝ ਅਜਿਹੇ ਕਲਾਕਾਰਾਂ ਨੇ ਕਪਿਲ ਸ਼ਰਮਾ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ ਜੋ ਇਸ ਸ਼ੋਅ ਦੀ ਜਾਨ ਸਨ। ਜਿਸ ਨੂੰ ਲੋਕਾਂ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਦੀ ਸ਼ੁਰੂਆਤ ‘ਚ ਕਾਫੀ ਯਾਦ ਕੀਤਾ ਸੀ। ਜਿੱਥੇ ਕਪਿਲ ਕੁਝ ਲੋਕਾਂ ਦੇ ਚਿਹਰਿਆਂ ‘ਤੇ ਵੱਡੀ ਮੁਸਕਾਨ ਲਿਆਉਣ ‘ਚ ਸਫਲ ਰਹੇ, ਉੱਥੇ ਹੀ ਕੁਝ ਲੋਕਾਂ ਨੇ ਕਪਿਲ ਦੇ ਇਸ ਸੀਜ਼ਨ ਨੂੰ ਸਭ ਤੋਂ ਖਰਾਬ ਦੱਸਿਆ।

ਵੈਸੇ ਤਾਂ ਖਿਡਾਰੀ ਅਕਸ਼ੈ ਕੁਮਾਰ ਨੂੰ ਕਪਿਲ ਸ਼ਰਮਾ ਲਈ ਬਹੁਤ ਲੱਕੀ ਮੰਨਿਆ ਜਾਂਦਾ ਹੈ। ਅੱਕੀ ਦੇ ਐਪੀਸੋਡ ਨਾਲ ਹੁਣ ਤੱਕ ਦੋ ਸੀਜ਼ਨ ਸ਼ੁਰੂ ਹੋਏ ਅਤੇ ਦੋਵੇਂ ਸੀਜ਼ਨ ਸਫਲ ਰਹੇ। ਪਰ ਇਸ ਤੀਜੇ ਸੀਜ਼ਨ ‘ਚ ਅਕਸ਼ੇ ਕੁਮਾਰ ਕਪਿਲ ਸ਼ਰਮਾ ਲਈ ਜ਼ਿਆਦਾ ਖੁਸ਼ਕਿਸਮਤ ਨਹੀਂ ਰਹੇ। ਦਰਅਸਲ, ਫਿਲਮ ‘ਕਤਪੁਤਲੀ’ ਦੀ ਟੀਮ ਪਹਿਲੇ ਐਪੀਸੋਡ ‘ਚ ਕਪਿਲ ਦੇ ਸ਼ੋਅ ‘ਚ ਮਹਿਮਾਨ ਦੇ ਤੌਰ ‘ਤੇ ਪਹੁੰਚੀ ਸੀ। ‘ਦਿ ਕਪਿਲ ਸ਼ਰਮਾ ਸ਼ੋਅ’ ਨੂੰ ਦੇਖ ਕੇ ਸੋਸ਼ਲ ਮੀਡੀਆ ‘ਤੇ ਲੋਕ ਲਗਾਤਾਰ ਆਪਣੀ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਹਨ। ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਮੈਂ ‘ਕਪਿਲ ਸ਼ਰਮਾ ਸ਼ੋਅ’ ਦਾ ਪਹਿਲਾ ਐਪੀਸੋਡ ਦੇਖਿਆ, ਮੈਨੂੰ ਲੱਗਦਾ ਹੈ ਕਿ ਇਸ ਦਾ ਗ੍ਰਾਫ ਡਿੱਗ ਰਿਹਾ ਹੈ।

ਇਹ ਨਵਾਂ ਐਡੀਸ਼ਨ ਬਿਲਕੁਲ ਨਿਰਾਸ਼ਾਜਨਕ ਹੈ। ਇਕ ਹੋਰ ਯੂਜ਼ਰ ਨੇ ਲਿਖਿਆ, ‘ਮੈਂ ਦਿ ਕਪਿਲ ਸ਼ਰਮਾ ਸ਼ੋਅ ਦੇਖ ਰਿਹਾ ਹਾਂ, ਪਰ ਇਸ ਨੂੰ ਦੇਖਣ ਤੋਂ ਬਾਅਦ ਮੈਂ ਸਪਨਾ ਨੂੰ ਮਿਸ ਕਰ ਰਿਹਾ ਹਾਂ’। ਇਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਦਿ ਕਪਿਲ ਸ਼ਰਮਾ ਸ਼ੋਅ ਦਾ ਸਭ ਤੋਂ ਖਰਾਬ ਐਪੀਸੋਡ ਹੈ’, ਇਹ ਸ਼ੋਅ ਸੁਨੀਲ ਗਰੋਵਰ ਅਤੇ ਕ੍ਰਿਸ਼ਨਾ ਅਭਿਸ਼ੇਕ ਤੋਂ ਬਿਨਾਂ ਨਹੀਂ ਚੱਲ ਸਕਦਾ। ਕਪਿਲ ਸ਼ਰਮਾ ਸ਼ੋਅ ਦੇ ਨਵੇਂ ਸੀਜ਼ਨ ਦੀ ਗੱਲ ਕਰੀਏ ਤਾਂ ਇਸ ਸੀਜ਼ਨ ਵਿੱਚ ਸ੍ਰਿਸ਼ਟੀ ਰੋਡੇ ਸਮੇਤ ਕਈ ਨਵੇਂ ਚਿਹਰੇ ਨਜ਼ਰ ਆ ਰਹੇ ਹਨ, ਜਦੋਂ ਕਿ ਕ੍ਰਿਸ਼ਨਾ ਅਭਿਸ਼ੇਕ (ਸਪਨਾ) ਅਤੇ ਭਾਰਤੀ ਸਿੰਘ ਅਤੇ ਚੰਦੂ ਚਾਹਵਾਲਾ (ਚੰਦਨ ਪ੍ਰਭਾਕਰ) ਸ਼ੋਅ ਨੂੰ ਅਲਵਿਦਾ ਕਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...