May 11, 2026, 11:24 pm
----------- Advertisement -----------
HomeNewsAutomobilesਨਵਰਾਤਰੀ 'ਤੇ ਸ਼ਰਧਾਲੂਆਂ ਲਈ ਖ਼ਾਸ ਤੋਹਫ਼ਾ: IRCTC ਚਲਾਏਗਾ ਇਹ ਦੋ ਵਿਸ਼ੇਸ਼ ਟਰੇਨਾਂ

ਨਵਰਾਤਰੀ ‘ਤੇ ਸ਼ਰਧਾਲੂਆਂ ਲਈ ਖ਼ਾਸ ਤੋਹਫ਼ਾ: IRCTC ਚਲਾਏਗਾ ਇਹ ਦੋ ਵਿਸ਼ੇਸ਼ ਟਰੇਨਾਂ

Published on

----------- Advertisement -----------

ਰੇਲਵੇ ਵੱਲੋਂ ਨਵਰਾਤਰੀ ‘ਤੇ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖ਼ਾਸ ਪੇਸ਼ਕਸ਼ ਦਿੱਤੀ ਗਈ ਹੈ। ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) 25 ਅਤੇ 30 ਸਤੰਬਰ ਨੂੰ ਦੋ ਭਾਰਤ ਗੌਰਵ ਟੂਰਿਸਟ ਟਰੇਨਾਂ ਚਲਾਏਗੀ। ਭਾਰਤ ਗੌਰਵ ਟਰੇਨ 25 ਅਤੇ 30 ਸਤੰਬਰ ਨੂੰ ਸ਼ਾਮ 7 ਵਜੇ ਦਿੱਲੀ ਦੇ ਸਫਦਰਜੰਗ ਰੇਲਵੇ ਸਟੇਸ਼ਨ ਤੋਂ ਕਟੜਾ ਲਈ ਰਵਾਨਾ ਹੋਵੇਗੀ। ਸਾਰੀਆਂ ਸਹੂਲਤਾਂ ਨਾਲ ਲੈਸ ਇਸ ਟਰੇਨ ‘ਚ ਯਾਤਰੀ ਗਾਜ਼ੀਆਬਾਦ, ਮੇਰਠ, ਮੁਜ਼ੱਫਰਨਗਰ, ਸਹਾਰਨਪੁਰ, ਅੰਬਾਲਾ ਕੈਂਟ, ਸਰਹਿੰਦ ਅਤੇ ਲੁਧਿਆਣਾ ਤੋਂ ਆਪਣੀ ਯਾਤਰਾ ਸ਼ੁਰੂ ਕਰ ਸਕਣਗੇ। ਆਈਆਰਸੀਟੀਸੀ ਅਧਿਕਾਰੀਆਂ ਮੁਤਾਬਕ ਪੰਜ ਦਿਨਾਂ ਦੀ ਇਸ ਯਾਤਰਾ ਦੌਰਾਨ ਯਾਤਰੀਆਂ ਨੂੰ ਰੇਲਗੱਡੀਆਂ ਵਿੱਚ ਸ਼ਾਕਾਹਾਰੀ ਭੋਜਨ, ਬੱਸਾਂ ਰਾਹੀਂ ਸੈਰ-ਸਪਾਟਾ, ਹੋਟਲਾਂ ਵਿੱਚ ਰਿਹਾਇਸ਼, ਗਾਈਡ ਅਤੇ ਬੀਮਾ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਵੈਸ਼ਨੋ ਦੇਵੀ ਦੀ 4 ਦਿਨ ਅਤੇ 5 ਰਾਤ ਦੀ ਯਾਤਰਾ ਦੇ ਇਸ ਪੈਕੇਜ ਵਿੱਚ ਪ੍ਰਤੀ ਵਿਅਕਤੀ ਕਿਰਾਇਆ 13 ਹਜ਼ਾਰ 790 ਰੁਪਏ ਰੱਖਿਆ ਗਿਆ ਹੈ। ਜੇਕਰ ਦੋ ਵਿਅਕਤੀਆਂ ਦੀ ਸਾਂਝੀ ਟਿਕਟ ਬਣਦੀ ਹੈ ਤਾਂ ਪ੍ਰਤੀ ਵਿਅਕਤੀ 11 ਹਜ਼ਾਰ 990 ਰੁਪਏ ਦੇਣੇ ਪੈਣਗੇ। ਯਾਤਰੀਆਂ ਨੂੰ ਉਨ੍ਹਾਂ ਦੀਆਂ ਸੀਟਾਂ ‘ਤੇ ਸ਼ਾਕਾਹਾਰੀ ਭੋਜਨ ਪਰੋਸਿਆ ਜਾਵੇਗਾ। ਯਾਤਰੀਆਂ ਦੇ ਮਨੋਰੰਜਨ ਅਤੇ ਯਾਤਰਾ ਦੀ ਜਾਣਕਾਰੀ ਆਦਿ ਪ੍ਰਦਾਨ ਕਰਨ ਲਈ ਟਰੇਨ ਵਿੱਚ ਇੰਫੋਟੇਨਮੈਂਟ ਸਿਸਟਮ ਵੀ ਲਗਾਇਆ ਗਿਆ ਹੈ। ਸੁਰੱਖਿਆ ਲਈ ਹਰੇਕ ਕੋਚ ਵਿੱਚ ਸੁਰੱਖਿਆ ਗਾਰਡ ਅਤੇ ਸੀਸੀਟੀਵੀ ਕੈਮਰੇ ਵੀ ਮੌਜੂਦ ਹੋਣਗੇ।
ਟੂਰ ਪੈਕੇਜ ਵਿੱਚ ਰੇਲ ਯਾਤਰਾ ਤੋਂ ਇਲਾਵਾ ਸੁਆਦੀ ਸ਼ਾਕਾਹਾਰੀ ਭੋਜਨ, ਬੱਸਾਂ ਰਾਹੀਂ ਸੈਰ-ਸਪਾਟਾ, ਹੋਟਲਾਂ ਵਿੱਚ ਰਿਹਾਇਸ਼, ਗਾਈਡ ਅਤੇ ਬੀਮਾ ਸਹੂਲਤਾਂ ਵੀ ਯਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਯੋਗਤਾ ਦੇ ਅਨੁਸਾਰ ਸਰਕਾਰੀ/ਪੀਐੱਸਯੂ ਕਰਮਚਾਰੀ ਵੀ ਇਸ ਯਾਤਰਾ ‘ਤੇ LTC ਸਹੂਲਤ ਦਾ ਲਾਭ ਲੈ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...