ਦੇਸ਼ ਭਰ ‘ਚ ਗੈਂਗਸਟਰਾਂ ਖਿਲਾਫ NIA ਦੀ ਕਾਰਵਾਈ ਜਾਰੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸੰਬੰਧ ਵਿੱਚ ਸੋਮਵਾਰ ਨੂੰ ਪੰਜਾਬ, ਦਿੱਲੀ ਤੋਂ ਇਲਾਵਾ ਗੁਰੂਗ੍ਰਾਮ, ਹਰਿਆਣਾ ਦੇ ਨਾਮੀ ਗੈਂਗਸਟਰਾਂ ਦੇ ਘਰ ਛਾਪੇਮਾਰੀ ਕੀਤੀ। NIA ਵੱਲੋਂ ਗੁਰੂਗ੍ਰਾਮ ‘ਚ ਗੈਂਗਸਟਰਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਗੈਂਗਸਟਰਾਂ ‘ਚ ਹੜਕੰਪ ਮਚ ਗਿਆ ਹੈ। NIA ਦੀ ਟੀਮ ਨੇ ਪਿੰਡ ਨਾਹਰਪੁਰ ਰੂਪਾ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਦੇ ਘਰ ਛਾਪਾ ਮਾਰਿਆ। ਕੌਸ਼ਲ ਚੌਧਰੀ ਤੋਂ ਇਲਾਵਾ ਏ.ਆਈ.ਏ ਟੀਮ ਗੈਂਗਸਟਰ ਅਮਿਤ ਡਾਗਰ ਦੇ ਘਰ ਵੀ ਛਾਪੇਮਾਰੀ ਕਰਕੇ ਜਾਂਚ ਕੀਤੀ।
ਨਾਹਰਪੁਰ ਰੂਪਾ ‘ਚ ਸਵੇਰੇ 5 ਵਜੇ ਤੋਂ NIA ਦੀ ਛਾਪੇਮਾਰੀ ਜਾਰੀ ਹੈ। ਟੀਮ ਦੇ ਨਾਲ ਗੁਰੂਗ੍ਰਾਮ ਕ੍ਰਾਈਮ ਬ੍ਰਾਂਚ, STF ਦੀਆਂ ਟੀਮਾਂ ਵੀ ਹਨ। ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਤੋਂ ਇਲਾਵਾ ਸੰਦੀਪ ਉਰਫ਼ ਬਾਂਦਰ ਦਾ ਘਰ ਨਾਹਰਪੁਰ ਰੂਪਾ ਵਿੱਚ ਨਾਲ-ਨਾਲ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਕੁਝ ਦਿਨ ਪਹਿਲਾਂ ਲਾਰੈਂਸ ਬਿਸ਼ਨੋਈ ਸਿੰਡੀਕੇਟ ਅਤੇ ਬੰਬੀਹਾ ਸਿੰਡੀਕੇਟ ਦੇ ਖਿਲਾਫ ਯੂਏਪੀਏ ਦੇ ਤਹਿਤ 2 ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਸਨ।
ਦੱਸ ਦੇਈਏ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਸੋਮਵਾਰ ਨੂੰ ਅੱਤਵਾਦੀਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਸਬੰਧ ਵਿੱਚ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ), ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਭਗ 50 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ‘ਚੋਂ ਕੁਝ ਗੈਂਗਸਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਵੀ ਸ਼ਾਮਲ ਸਨ। ਦੱਸ ਦਈਏ ਕਿ ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਦੋਸਤ ਹਨ ਅਤੇ ਲਾਰੈਂਸ ਬਿਸ਼ਨੋਈ ਨਾਲ ਇਨਾ ਦੀ ਦੁਸ਼ਮਣੀ ਹੈ।
----------- Advertisement -----------
ਗੈਂਗਸਟਰ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਦੇ ਘਰ ਐਨਆਈਏ ਵੱਲੋਂ ਛਾਪੇਮਾਰੀ,ਦੇਸ਼ ਭਰ ‘ਚ 50 ਤੋਂ ਵੱਧ ਟਿਕਾਣਿਆਂ ‘ਤੇ raid
Published on
----------- Advertisement -----------
----------- Advertisement -----------











