ਪੰਜਾਬ ਦੇ ਕਿਸਾਨਾਂ ਨੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਕਿਸਾਨਾਂ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਵੱਖ ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਫਿਰੋਜ਼ਪੁਰ ‘ਚ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਸਮਾਗਮ ਵਾਲੀ ਥਾਂ ਅੰਦਰ ਨਹੀਂ ਜਾਣ ਦਿੱਤਾ। ਧਰਨਾਕਾਰੀਆਂ ਵੱਲੋਂ ਮੰਤਰੀ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਏ ਗਏ ਅਤੇ ਵਾਪਸ ਮੋੜ ਦਿੱਤਾ ਗਿਆ। ਅੱਧਾ ਘੰਟਾ ਉਡੀਕ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਦੁਆਰਾ ਸਾਰਾਗੜ੍ਹੀ ਪੁਜੇ।
ਦੱਸ ਦਈਏ ਕਿ ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸੋਮਵਾਰ ਨੂੰ ਫਿਰੋਜ਼ਪੁਰ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਨ। ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਬਾਹਰ ਸਵੇਰੇ 11 ਵਜੇ ਜਿਉਂ ਹੀ ਸਰਾਰੀ ਦਾ ਕਾਫਲਾ ਪੁੱਜਾ ਤਾਂ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਇਨਾਂ ਹੀ ਨਹੀਂ ਸਰਕਾਰ ਅਤੇ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਮੰਤਰੀ ਸਰਾਰੀ ਦਾ ਪੁਤਲਾ ਵੀ ਫੂਕਿਆ। ਵਿਰੋਧ ਨੂੰ ਦੇਖਦੇ ਹੋਏ ਮੰਤਰੀ ਦੇ ਕਾਫਲੇ ਨੂੰ ਵਾਪਸ ਮੋੜ ਦਿੱਤਾ ਗਿਆ। ਅੱਧੇ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਉਨ੍ਹਾਂ ਨੂੰ ਗੁਰਦੁਆਰੇ ਦੇ ਦੂਜੇ ਗੇਟ ਰਾਹੀਂ ਅੰਦਰ ਲਿਆਂਦਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਜਿਸ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਚੁਣਿਆ ਸੀ ਹੁਣ ਪਾਰਟੀ ਆਪ ਹੀ ਭ੍ਰਿਸ਼ਟਾਚਾਰ ਦਾ ਹਿੱਸਾ ਬਣ ਰਹੀ ਹੈ।
----------- Advertisement -----------
ਫਿਰੋਜ਼ਪੁਰ ‘ਚ ਕਿਸਾਨਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿਖਾਏ ਕਾਲੇ ਝੰਡੇ, ਫੂਕਿਆ ਪੁਤਲਾ
Published on
----------- Advertisement -----------
----------- Advertisement -----------












