June 9, 2026, 7:08 pm
----------- Advertisement -----------
HomeNewsLatest Newsਪੰਜਾਬ ਸਰਕਾਰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਕਰੇਗੀ ਤਬਦੀਲ:...

ਪੰਜਾਬ ਸਰਕਾਰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਕਰੇਗੀ ਤਬਦੀਲ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 12 ਸਤੰਬਰ: ਖੇਤੀਬਾੜੀ ਖੇਤਰ ਵਿੱਚ ਕੁਦਰਤੀ ਊਰਜਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ’ਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਸਬਸਿਡੀ ਉਤੇ ਆਉਂਦੇ ਸਾਲਾਨਾ 200 ਕਰੋੜ ਰੁਪਏ ਦੇ ਖਰਚ ਦੀ ਬੱਚਤ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਖੇਤਰ ਬੇਮਿਸਾਲ ਤਰੀਕੇ ਨਾਲ ਵਿਕਾਸ ਕਰ ਰਿਹਾ ਹੈ ਅਤੇ ਇਹ ਕ੍ਰਾਂਤੀਕਾਰੀ ਕਦਮ ਕਿਫ਼ਾਇਤੀ ਅਤੇ ਪ੍ਰਦੂਸ਼ਣ-ਰਹਿਤ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਰਾਹ ਪੱਧਰਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਨੂੰ ਚਾਰ ਵੱਡੇ ਲਾਭ ਹੋਣਗੇ, ਜਿਨ੍ਹਾਂ ਵਿੱਚ ਸਰਕਾਰੀ ਖ਼ਜ਼ਾਨੇ ਉਤੇ ਸਬਸਿਡੀ ਦਾ ਬੋਝ ਘਟਾਉਣਾ, ਬਿਜਲੀ ਸਪਲਾਈ ਦੀ ਮੰਗ ਘਟਾਉਣਾ, ਖੇਤੀ ਉਤੇ ਆਉਣ ਵਾਲੀ ਲਾਗਤ ਘਟਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਦੀ ਥਾਂ ਸੂਰਜੀ ਊਰਜਾ ਦੀ ਵਰਤੋਂ ਕਰਨਾ ਸ਼ਾਮਲ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਵੱਲੋਂ ਫੀਡਰ ਪੱਧਰ ਉਤੇ 25 ਹਜ਼ਾਰ ਗਰਿੱਡ ਕੁਨੈਕਟਿਡ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਲਈ ਸੋਲਰ ਪਾਵਰ ਜੈਨਰੇਟਰਜ਼ (ਐਸ.ਪੀ.ਜੀਜ਼.) ਦੀ ਚੋਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ 13.88 ਲੱਖ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਹੈ ਅਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਸਬਸਿਡੀ ਦੇ ਇਵਜ਼ ਵਿੱਚ ਪੀ.ਐਸ.ਪੀ.ਸੀ.ਐਲ. ਨੂੰ ਸਾਲਾਨਾ ਤਕਰੀਬਨ 7000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਦੇ ਠੋਸ ਯਤਨਾਂ ਸਦਕਾ ਨਵੀਂ ਅਤੇ ਨਵਿਆਉਣਯੋਗ ਊਰਜਾ (ਐਮ.ਐਨ.ਆਰ.ਈ.) ਮੰਤਰਾਲੇ ਨੂੰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦੀ ਭੇਜੀ ਗਈ ਤਜਵੀਜ਼ ਪ੍ਰਵਾਨ ਕਰ ਲਈ ਗਈ ਹੈ, ਜਿਸ ਮਗਰੋਂ ਸੂਬੇ ਦੀਆਂ ਇੱਕ ਲੱਖ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਖੇਤੀ ਲਈ ਨਿਰਧਾਰਤ ਬਿਜਲੀ ਦਰ 5.66 ਰੁਪਏ ਪ੍ਰਤੀ ਯੂਨਿਟ ਹੈ ਅਤੇ ਇਨਾਂ 1 ਲੱਖ ਬਿਜਲੀ ਮੋਟਰਾਂ ਨੂੰ ਸੌਰ ਊਰਜਾ ਉਤੇ ਤਬਦੀਲ ਕੀਤੇ ਜਾਣ ਤੋਂ ਬਾਅਦ ਇਹ ਦਰ ਪ੍ਰਤੀ ਯੂਨਿਟ ਬਹੁਤ ਹੱਦ ਤੱਕ ਘੱਟ ਜਾਵੇਗੀ ਜਿਸ ਨਾਲ ਸਰਕਾਰ ਨੂੰ ਸਾਲਾਨਾ 200 ਕਰੋੜ ਰੁਪਏ ਸਬਸਿਡੀ ਦੀ ਬੱਚਤ ਹੋਵੇਗੀ।

ਬਸਿਡੀ ਵਜੋਂ ਅਦਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...