November 11, 2026, 3:53 pm
----------- Advertisement -----------
HomeNewsNational-Internationalਵਿਦੇਸ਼ੀ ਨਿਵੇਸ਼ਕਾਂ ਨੇ ਦਸੰਬਰ ਵਿਚ ਹੁਣ ਤੱਕ ਭਾਰਤੀ ਬਾਜ਼ਾਰਾਂ ਤੋਂ 17,696 ਕਰੋੜ...

ਵਿਦੇਸ਼ੀ ਨਿਵੇਸ਼ਕਾਂ ਨੇ ਦਸੰਬਰ ਵਿਚ ਹੁਣ ਤੱਕ ਭਾਰਤੀ ਬਾਜ਼ਾਰਾਂ ਤੋਂ 17,696 ਕਰੋੜ ਕੱਢੇ

Published on

----------- Advertisement -----------

ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰਾਨ ਦੌਰਾਨ ਪੈਦਾ ਹੋਈ ਅਨਿਸ਼ਚਿਤਤਾ ਅਤੇ ਅਮਰੀਕੀ ਫੈੱਡਰਲ ਰਿਜ਼ਰਵ ਵੱਲੋਂ ਉਮੀਦ ਤੋਂ ਪਹਿਲਾਂ ਬਾਂਡ ਖਰੀਦ ਬੰਦ ਕਰਨ ’ਚ ਦਸੰਬਰ ਵਿਚ ਹੁਣ ਤੱਕ ਭਾਰਤੀ ਬਾਜ਼ਾਰਾਂ ਤੋਂ 17,696 ਕਰੋਡ਼ ਰੁਪਏ ਕੱਢੇ ਹਨ। ਅੰਕੜਿਆਂ ਮੁਤਾਬਕ ਐੱਫ. ਪੀ. ਆਈ. ਨੇ 1-17 ਦਸੰਬਰ ’ਚ ਇਕਵਿਟੀ ਤੋਂ 13,470 ਕਰੋੜ ਰੁਪਏ, ਕਰਜ਼ਾ ਸੈਕਟਰ ਤੋਂ 4,066 ਕਰੋਡ਼ ਰੁਪਏ ਅਤੇ ਹਾਇਬ੍ਰਿਡ ਇੰਸਟਰੂਮੈਂਟਸ ਤੋਂ 160 ਕਰੋਡ਼ ਰੁਪਏ ਕੱਢੇ। ਐੱਫ. ਪੀ. ਆਈ. ਨੇ ਨਵੰਬਰ ਵਿਚ ਭਾਰਤੀ ਬਾਜ਼ਾਰਾਂ ਵਿਚ 2,521 ਕਰੋੜ ਰੁਪਏ ਦੀ ਸ਼ੁੱਧ ਵਿਕਰੀ ਕੀਤੀ ਸੀ। ਮਾਰਨਿੰਗਸਟਾਰ ਇੰਡੀਆ ਸੰਯੁਕਤ ਨਿਰਦੇਸ਼ਕ- ਜਾਂਚ ਪ੍ਰਬੰਧਕ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ ਕਿ ਕੌਮਾਂਤਰੀ ਅਤੇ ਘਰੇਲੂ ਦੋਵਾਂ ਮੋਰਚਿਆਂ ਉੱਤੇ ਅਨਿਸ਼ਚਿਤਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਓਮੀਕ੍ਰਾਨ ਵੇਰੀਐਂਟ ਦੌਰਾਨ ਚਿੰਤਾ ਬਣੀ ਹੋਈ ਹੈ ਅਤੇ ਇਸ ਨੇ ਕੌਮਾਂਤਰੀ ਵਾਧਾ ਦ੍ਰਿਸ਼ ਨੂੰ ਪ੍ਰਭਾਵਿਤ ਕੀਤਾ ਹੈ।


ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਰਥਿਕ ਵਾਧਾ ਵੀ ਟਾਕਰੇ ’ਤੇ ਹੌਲੀ ਰਿਹਾ ਹੈ ਅਤੇ ਭਾਰਤ ਦੀ ਕਮਾਈ ਜ਼ਿਆਦਾ ਨਹੀਂ ਵਧੀ ਹੈ। ਜੇਕਰ ਹਾਲਾਤ ਵਿਗੜਦੇ ਹਨ ਤਾਂ ਵਿਦੇਸ਼ੀ ਨਿਵੇਸ਼ਕ ਭਾਰਤ ਵਰਗੇ ਉੱਭਰਦੇ ਬਾਜ਼ਾਰਾਂ ਤੋਂ ਆਪਣਾ ਨਿਵੇਸ਼ ਕੱਢ ਸਕਦੇ ਹਨ। ਜਿਓਜਿਤ ਫਾਈਨਾਂਸ਼ੀਅਲ ਸਰਵਿਸਿਜ਼ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀ. ਕੇ. ਵਿਜੈਕੁਮਾਰ ਨੇ ਕਿਹਾ ਕਿ ਹਾਲਾਂਕਿ ਬੈਂਕਿੰਗ ਵਿਚ ਸਭ ਤੋਂ ਜ਼ਿਆਦਾ ਐੱਫ. ਪੀ. ਆਈ. ਹੋਲਡਿੰਗ ਹੈ, ਇਸ ਲਈ ਉਸ ਨੂੰ ਐੱਫ. ਪੀ. ਆਈ. ਦੀ ਵਿਕਰੀ ਦਾ ਖਾਮਿਆਜ਼ਾ ਚੁੱਕਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਐੱਫ. ਪੀ. ਆਈ. ਬਿਕਵਾਲੀ ਨੇ ਉੱਚ ਗੁਣਵੱਤਾ ਵਾਲੇ ਬੈਂਕਿੰਗ ਸ਼ੇਅਰਾਂ ਨੂੰ ਮੁਲਾਂਕਣ ਦੇ ਨਜ਼ਰੀਏ ਨਾਲ ਆਕਰਸ਼ਕ ਬਣਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...