September 27, 2026, 10:15 am
----------- Advertisement -----------
HomeNewsPunjabਖੇਡਾਂ ਵਤਨ ਪੰਜਾਬ ਦੀਆਂ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ...

ਖੇਡਾਂ ਵਤਨ ਪੰਜਾਬ ਦੀਆਂ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ

Published on

----------- Advertisement -----------

ਐਸ.ਏ.ਐਸ.ਨਗਰ, 12 ਸਤੰਬਰ: ਆਦਮੀ ਆਪਣੀ ਲਗਨ ਅਤੇ ਮਿਹਨਤ ਨਾਲ ਵੱਡੇ ਤੋਂ ਵੱਡਾ ਟੀਚਾ ਸਰ ਕਰ ਸਕਦਾ ਹੈ । ਤੁਸੀ ਸਾਰੇ ਪੰਜਾਬ ਦੇ ਜੰਮਪਲ ਹੋ, ਜਿਨ੍ਹਾਂ ਨੇ ਮਿਹਨਤ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਹਰ ਖੇਤਰ ਵਿੱਚ ਮੱਲਾ ਮਾਰੀਆ ਹਨ । ਮੈਨੂੰ ਪੂਰਨ ਆਸ ਹੈ ਕਿ ਤੁਹਾਡੇ ਵਿੱਚੋਂ ਆਉਣ ਵਾਲੇ ਕੁੱਝ ਸਾਲਾ ਵਿੱਚ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਵਿੱਚ ਮੈਂਡਲ ਹਾਸਲ ਕਰ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਕਰਨਗੇ । ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਇਹ ਪਹਿਲੀ ਵਾਰ ਇਸ ਵੱਡੇ ਪੱਧਰ ਦਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਜਿੱਥੇ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀ ਬਲਾਕ ਪੱਧਰ ਤੋਂ ਜਿੱਤ ਕੇ ਸੂਬਾ ਪੱਧਰ ਤੱਕ ਖੇਡਣਗੇ ਤੇ ਸਰਕਾਰ ਵੱਲੋਂ ਖੇਡ ਨੀਤੀ ਮੁਤਾਬਿਕ ਉਨ੍ਹਾਂ ਦੀ ਗਰੇਡੇਸ਼ਨ ਅਤੇ ਕਰੋੜਾ ਰੁਪਏ ਦੇ ਇਨਾਮ ਦਿੱਤੇ ਜਾਣਗੇ । ਇਹ ਬਿਆਨ ਅਨਮੋਲ ਗਗਨ ਮਾਨ ਸੈਰ ਸਪਾਟਾ ਅਤੇ ਸੱਭਿਆਚਾਰਕ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਅੱਜ ਐਸ.ਏ.ਐਸ ਨਗਰ ਦੇ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਅਧੀਨ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਕਰਦਿਆ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਦਿੱਤਾ ਗਿਆ ।

ਇਸ ਸਮਾਗਮ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਖੇਡ ਮੰਤਰੀ ਉਚੇਚੇ ਤੌਰ ਤੇ ਸ਼ਾਮਲ ਹੋਏ । ਉਨ੍ਹਾਂ ਵੱਲੋਂ ਵੀ ਬੱਚਿਆ ਦੀ ਹੌਸਲਾ ਅਫ਼ਜਾਈ ਕਰਦਿਆ ਕਿਹਾ ਗਿਆ ਕਿ ਪੰਜਾਬ ਵਿੱਚ ਪਹਿਲਾ ਕਦੇ ਵੀ ਖੇਡਾਂ ਪ੍ਰਤੀ ਅਜਿਹਾ ਮਾਹੌਲ ਨਹੀ ਬਣਿਆ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਸਫ਼ਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਸ ਬਲਾਕ ਵਿੱਚ ਪਹਿਲਾ 200 ਤੋਂ ਵੱਧ ਖਿਡਾਰੀ ਨਹੀ ਸਨ ਹੁੰਦੇ ਹੁਣ ਇਨ੍ਹਾਂ ਖੇਡਾਂ ਵਿੱਚ ਬਲਾਕ ਪੱਧਰ ਤੇ 3500 ਦੇ ਕਰੀਬ ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਜਦਕਿ ਡੇਰਾਬਸੀ ਬਲਾਕ ਵਿੱਚ 4200 ਖਿਡਾਰੀਆਂ ਵੱਲ਼ੋਂ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਗਈ । ਉਨ੍ਹਾਂ ਇਨ੍ਹਾਂ ਖੇਡਾਂ ਦਾ ਸਫ਼ਲਤਾਪੂਰਵਕ ਆਯੋਜਨ ਕਰਨ ਲਈ ਜਿਲ੍ਹਾਂ ਪ੍ਰਸ਼ਾਸਨ , ਕੋਚਾ, ਅਧਿਆਪਕਾ ਅਤੇ ਜਿਲ੍ਹਾ ਖੇਡ ਵਿਭਾਗ ਨੂੰ ਵਧਾਈ ਦਿੱਤੀ ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਸਾਨੂੰ ਆਸ ਹੈ ਕਿ ਅਗਲੇ 5-7 ਸਾਲਾ ਵਿੱਚ ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਵੱਡੇ ਖਿਡਾਰੀ ਉਭਰ ਕੇ ਅੱਗੇ ਆਉਂਣਗੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਭਾਵਨਾ ਨੂੰ ਮੁੜ ਤੋਂ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਸਾਨੂੰ ਆਸ ਹੈ ਕਿ ਪੰਜਾਬ ਛੇਤੀ ਹੀ ਭਾਰਤ ਦਾ ਖੇਡਾਂ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣੇਗਾ । ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ ਸੰਬੋਧਨ ਕਰਦਿਆ ਭਾਗ ਲੈਣ ਵਾਲੇ ਖਿਡਾਰੀਆਂ,ਕੋਚਾਂ ਅਤੇ ਉਨ੍ਹਾਂ ਦੇ ਅਧਿਆਪਕਾ ਨੂੰ ਵਧਾਈ ਪੇਸ਼ ਕੀਤੀ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਇਸ ਮੌਕੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾ ਦਾ ਸਵਾਗਤ ਕੀਤਾ ਗਿਆ। ਖਿਡਾਰੀਆਂ ਵੱਲੋਂ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੇ ਮੰਤਵ ਲਈ ਸਹੁੰ ਵੀ ਚੁੱਕੀ ਗਈ । ਪ੍ਰੋਗਰਾਮ ਦੀ ਸੁਰੂਆਤ ਦੌਰਾਨ ਜੁਗਨੀ ਕਲਚਰ ਤੇ ਵੇਅਲਫੇਅਰ ਕਲੱਬ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਦੇ ਅੰਤਰਗਤ ਪੰਜਾਬ ਦੇ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਅਤੇ ਭੰਗੜਾ, ਗਿੱਧਾ ਵੀ ਪੇਸ਼ ਕੀਤਾ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ,ਜਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ,ਯੂਥ ਡਿਵੈਲਪਮੈਂਟ ਐਂਡ ਸਪੋਰਟਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਜਿਲ੍ਹਾ ਇੰਚਾਰਜ਼ ਮੈਡਮ ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲਾ ਦੇ ਵਿਦਿਆਰਥੀ,ਕੋਚ,ਅਧਿਆਪਕ, ਸਕੂਲਾ ਦੇ ਵਿਦਿਆਰਥੀ ਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...