November 17, 2026, 9:31 am
----------- Advertisement -----------
HomeNewsLatest Newsਰਾਜਾ ਵੜਿੰਗ ਨੇ 'ਆਪ' ਵੱਲੋਂ ਉਸਦੇ ਕੁਝ ਵਿਧਾਇਕਾਂ ਨੂੰ ਖਰੀਦਣ ਬਾਰੇ ਰੌਲਾ...

ਰਾਜਾ ਵੜਿੰਗ ਨੇ ‘ਆਪ’ ਵੱਲੋਂ ਉਸਦੇ ਕੁਝ ਵਿਧਾਇਕਾਂ ਨੂੰ ਖਰੀਦਣ ਬਾਰੇ ਰੌਲਾ ਪਾਉਣ ‘ਤੇ ਉਡਾਇਆ ਹਾਸਾ

Published on

----------- Advertisement -----------

ਚੰਡੀਗੜ੍ਹ, 13 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ‘ਤੇ ਹਾਸਾ ਉਡਾਇਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ ਚ ਸਮਰੱਥ ਹੈ ਅਤੇ ਇਦਾ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦ ਕੇ ਸਰਕਾਰਾਂ ਨੂੰ ਅਸਥਿਰ ਕਰਨ ਦਾ ਇਤਿਹਾਸ ਰਿਹਾ ਹੈ, ਪਰ ਮੌਜੂਦਾ ਸਥਿਤੀ ਵਿੱਚ ਤੁਸੀਂ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦਿਆਂ ਨਜ਼ਰ ਆ ਰਹੇ ਹੋ। ਉਨ੍ਹਾਂ ਕਿਹਾ ਕਿ ‘ਆਪ’ ਅੰਦਰ ਕਿਸੇ ਨਾ ਕਿਸੇ ਬਗਾਵਤ ਦੀ ਅੱਗ ਬਲ ਰਹੀ ਹੈ ਅਤੇ ਇਸਦੇ ਵਿਧਾਇਕ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਅਜਿਹੀ ਕਿਸੇ ਵੀ ਹਰਕਤ ਨੂੰ ਪਹਿਲਾਂ ਹੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਪਾਏ ਜਾ ਰਹੇ ਰੌਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਨਿੱਤ ਅਜਿਹੇ ਦੋਸ਼ ਲਾਉਂਦੀ ਰਹਿੰਦੀ ਹੈ। ਪਹਿਲਾਂ ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਦਿੱਲੀ ਵਿੱਚ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਉਹ ਪੰਜਾਬ ਵਿੱਚ ਉਹੀ ਕਹਾਣੀ ਦੁਹਰਾ ਰਹੀ ਹੈ। ਉਨ੍ਹਾਂ ਨੇ ਪਾਰਟੀ ਨੂੰ ਉਨ੍ਹਾਂ ਵਿਧਾਇਕਾਂ ਦੇ ਨਾਮ ਲੋਕਾਂ ਸਾਹਮਣੇ ਰੱਖਣ ਲਈ ਕਿਹਾ ਹੈ, ਜਿਨ੍ਹਾਂ ਨੂੰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਹਨਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਨੇ ਕਿਸੇ ਨਾ ਕਿਸੇ ਵਿਧਾਇਕ ਨਾਲ ਜ਼ਰੂਰ ਸੰਪਰਕ ਕੀਤਾ ਹੋਵੇਗਾ ਜਾਂ ਉਨ੍ਹਾਂ (ਵਿਧਾਇਕਾਂ) ਨੂੰ ਫ਼ੋਨ ਜ਼ਰੂਰ ਆਏ ਹੋਣਗੇ। ਉਨ੍ਹਾਂ ਸਵਾਲ ਕੀਤਾ ਕਿ ਉਹ ਵਿਧਾਇਕ ਮੀਡੀਆ ਦੇ ਸਾਹਮਣੇ ਕਿਉਂ ਨਹੀਂ ਆਏ ਅਤੇ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕਿਵੇਂ, ਕਦੋਂ ਅਤੇ ਕਿੱਥੇ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਿਸ ਫੋਨ ਨੰਬਰ ਤੋਂ ਫੋਨ ਆਏ। ਜਿਸ ‘ਤੇ ਉਨ੍ਹਾਂ ਕਿਹਾ ਕਿ ਤੁਸੀਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹੋ, ਕਿਉਂਕਿ ਇਹ ਇਕ ਅਪਰਾਧ ਹੈ, ਜਿਸ ਤਹਿਤ ਕਿਸੇ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ |
ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਦਿੱਲੀ ‘ਚ ਤੁਹਾਡੀ ਸੁਣਵਾਈ ਨਹੀਂ ਹੋ ਰਹੀ, ਕਿਉਂਕਿ ਤੁਸੀਂ ਦਿੱਲੀ ਪੁਲਸ ‘ਤੇ ਵੀ ਪੱਖਪਾਤੀ ਹੋਣ ਦੇ ਦੋਸ਼ ਲਗਾਉਂਦੇ ਹੋ, ਪਰ ਤੁਸੀਂ ਪੰਜਾਬ ‘ਚ ਸ਼ਿਕਾਇਤ ਕਿਉਂ ਨਹੀਂ ਦਰਜ ਕਰਵਾਉਂਦੇ, ਇੱਥੇ ਪੁਲਸ ਤੁਹਾਡੇ ਅਧੀਨ ਹੈ ਅਤੇ ਇੱਥੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਂ ਫਿਰ ਇਸ ਨਾਲ ਤੁਹਾਡਾ ਝੂਠ ਲੋਕਾਂ ਸਾਹਮਣੇ ਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...