August 11, 2026, 12:12 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ ਦੇ ਹਮ-ਜਮਾਤੀਆਂ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ ਦੇ ਹਮ-ਜਮਾਤੀਆਂ ਨਾਲ ਮਿਲਣੀ

Published on

----------- Advertisement -----------
  • ਸੰਧਵਾਂ ਵੱਲੋਂ ਆਪਣੇ ਹਮ-ਜਮਾਤੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ

ਚੰਡੀਗੜ੍ਹ, 14 ਸਤੰਬਰ 2022 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ  ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਕੈਨੇਡਾ ਦੇ ਦੌਰੇ ’ਤੇ ਗਏ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਅਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਵਿਦਿਆਰਥੀਆਂ ਦੀ ਇਸ ਮਹਿਫ਼ਲ ਦੌਰਾਨ ਭਾਵਨਾਤਮਿਕ ਸਾਂਝ ਭਾਰੂ ਰਹੀ। ਇਸ ਦੌਰਾਨ ਸ੍ਰੀ ਸੰਧਵਾਂ ਨੇ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਨਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਅਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਅਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।

ਸੰਧਵਾਂ ਦੇ ਕੈਨੇਡਾ ਵਿੱਚ ਵੱਸਦੇ ਹਮ-ਜਮਾਤੀਆਂ ਨੇ ਉਨਾਂ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨਾਂ ਨੇ ਸੂਬੇ ਦੇ ਵਿਕਾਸ ਵਿੱਚ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਅਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...