June 27, 2026, 4:39 pm
----------- Advertisement -----------
HomeNewsAutomobilesਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ 'ਚ ਲੱਗੀ ਅੱਗ, ਵਾਲ-ਵਾਲ ਬਚੇ...

ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਲੱਗੀ ਅੱਗ, ਵਾਲ-ਵਾਲ ਬਚੇ ਯਾਤਰੀ

Published on

----------- Advertisement -----------

ਬੁੱਧਵਾਰ ਨੂੰ ਮਸਕਟ ਹਵਾਈ ਅੱਡੇ ‘ਤੇ ਏਅਰ ਇੰਡੀਆ ਐਕਸਪ੍ਰੈਸ ਫਲਾਈਟ IX 442 ਦੇ ਇੰਜਣ ਨੂੰ ਅੱਗ ਲੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫਲਾਈਟ ਕੋਚੀਨ ਲਈ ਉਡਾਣ ਭਰਨ ਵਾਲੀ ਸੀ। ਪੂਰੀ ਉਡਾਣ ਧੂੰਏਂ ਨਾਲ ਭਰ ਗਈ,ਜਿਸ ਤੋਂ ਬਾਅਦ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ। ਜਹਾਜ਼ ‘ਚ ਚਾਲਕ ਦਲ ਦੇ ਮੈਂਬਰਾਂ ਸਮੇਤ 147 ਲੋਕ ਸਵਾਰ ਦੱਸੇ ਜਾ ਰਹੇ ਹਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ‘ਤੇ ਡੀਜੀਸੀਏ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਯਾਤਰੀਆਂ ਲਈ ਦੂਜੀ ਉਡਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਏਅਰ ਇੰਡੀਆ ਐਕਸਪ੍ਰੈਸ ਏਅਰ ਇੰਡੀਆ ਦੀ ਘੱਟ ਕੀਮਤ ਵਾਲੀ ਸਹਾਇਕ ਕੰਪਨੀ ਹੈ। ਜੋ ਹਫ਼ਤੇ ਵਿੱਚ ਲਗਭਗ 1000 ਉਡਾਣਾਂ ਚਲਾਉਂਦੀ ਹੈ। ਦੱਸ ਦਈਏ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਜੁਲਾਈ ਵਿੱਚ ਕਾਲੀਕਟ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਮਸਕਟ ਵੱਲ ਮੋੜਨਾ ਪਿਆ ਸੀ। ਦਰਅਸਲ, ਫਲਾਈਟ ਵਿੱਚ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆ ਰਹੀ ਸੀ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਫਲਾਈਟ ਨੂੰ ਮਸਕਟ ਵੱਲ ਮੋੜ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...