September 21, 2026, 11:44 pm
----------- Advertisement -----------
HomeNewsBreaking Newsਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਰੰਧਾਵਾ ਨੇ ਅਮਿਤ...

ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਰੰਧਾਵਾ ਨੇ ਅਮਿਤ ਸਾਹ ਨੂੰ ਪੱਤਰ ਲਿਖਿਆ

Published on

----------- Advertisement -----------
  • ਪੰਜਾਬ ਵਿਧਾਨ ਸਭਾ ਵੱਲੋਂ ਪਾਸ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕਿ੍ਰਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018 ਨੂੰ ਮਨਜੂਰੀ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 21 ਦਸੰਬਰ 2021 – ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸੀਆਂ ਨੂੰ ਸਖਤ ਸਜਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜੂਰੀ ਦਿੱਤੀ ਜਾਵੇ।

ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਸ. ਰੰਧਾਵਾ ਨੇ ਲਿਖਿਆ, “ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ, ਨਾ ਕਿ ਕੋਈ ਵਸਤੂ।ਸਿੱਖ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਧਾਰਾਵਾਂ ਜਿਸ ਵਿੱਚ ਤਿੰਨ ਸਾਲ ਤੱਕ ਦੀ ਸਜਾ ਦੀ ਵਿਵਸਥਾ ਹੈ, ਇਸ ਸਥਿਤੀ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ।”

ਸ. ਰੰਧਾਵਾ ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਨੇ “ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕਿ੍ਰਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ, ਕਿਸੇ ਨੂੰ ਸੱਟ ਜਾਂ ਨੁਕਸਾਨ ਪਹੁੰਚਾਉਣ ਵਾਲੇ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਨਾਂ ਬਿੱਲਾਂ ਨੂੰ ਪੰਜਾਬ ਦੇ ਰਾਜਪਾਲ ਵੱਲੋਂ 12 ਅਗਸਤ 2018 ਨੂੰ ਮਨਜੂਰੀ ਦਿੱਤੀ ਗਈ ਸੀ। ਹਾਲਾਂਕਿ ਇਹ ਬਿੱਲ ਮਨਜੂਰੀ ਲਈ ਭਾਰਤ ਦੇ ਰਾਸਟਰਪਤੀ ਕੋਲ ਅਕਤੂਬਰ, 2018 ਤੋਂ ਲੰਬਿਤ ਹਨ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣੀ ਬੇਹੱਦ ਜਰੂਰੀ ਹੈ, ਇਸ ਲਈ ਬੇਅਦਬੀਆਂ ਵਾਲੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸਸਿ ਕਰਨ ਵਾਲਿਆਂ ਲਈ ਸਖਤ ਸਜਾ ਲਾਜਮੀ ਹੈ। ਉਨਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਕਤ ਬਿੱਲਾਂ ਲਈ ਰਾਸਟਰਪਤੀ ਦੀ ਸਹਿਮਤੀ ਜਲਦ ਤੋਂ ਜਲਦ ਪ੍ਰਾਪਤ ਕੀਤੀ ਜਾਵੇ ਅਤੇ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...