August 2, 2026, 12:07 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਏ.ਐਸ.ਆਈ. ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਏ.ਐਸ.ਆਈ. ਨੂੰ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 14 ਸਤੰਬਰ 2022 : – ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦਾ ਦੁਕਾਨ ‘ਤੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਅਤੇ ਸਬੰਧਤ ਏ.ਐਸ.ਆਈ. ਵੱਲੋਂ ਇਸ ਬਾਰੇ ਪੁਲਿਸ ਕੋਲ ਦਾਖਲ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਸੋਮ ਨਾਥ ਵਿਰੁੱਧ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਬੀਰ ਸਿੰਘ ਵਾਸੀ ਗ੍ਰੀਨ ਕੰਫਰਟ ਹੋਮਜ਼, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸੋਮ ਨਾਥ ਦੇ ਖਿਲਾਫ ਵਿਜੀਲੈਂਸ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 14 ਮਿਤੀ 13.9.22 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਮੁਲਾਜਮ ਨੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ। ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਵੀ ਕੀਤੀ।
ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਏ.ਐਸ.ਆਈ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...