September 26, 2026, 8:25 am
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ 2022: ਹੈਂਡਬਾਲ ਦੀ ਖੇਡ 'ਚ ਵੱਖਰੀ ਪਹਿਚਾਣ ਬਣਾਉਣ...

ਖੇਡਾਂ ਵਤਨ ਪੰਜਾਬ ਦੀਆਂ 2022: ਹੈਂਡਬਾਲ ਦੀ ਖੇਡ ‘ਚ ਵੱਖਰੀ ਪਹਿਚਾਣ ਬਣਾਉਣ ਵਾਲੀ ਖਿਡਾਰਨ ‘ਕਵਿਤਾ’

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022, ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਚੱਲ ਰਹੇ ਹਨ। ਹੈਂਡਬਾਲ ਗੇਮ ਦਾ ਉਭਰਦਾ ਸਿਤਾਰਾ ਹੈ ਕਵਿਤਾ, ਜੋ ਆਪਣੀ ਨਿੱਕੀ ਉਮਰ ਵਿੱਚ ਹੀ ਵੱਡੀਆ ਪ੍ਰਾਪਤੀਆ ਕਰ ਚੁੱਕੀ ਹੈ। ਇਹ ਖਿਡਾਰਨ ਜੋ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀ ਹੈ। ਕਵਿਤਾ ਐਸ.ਏ.ਐਸ ਨਗਰ ਦੀ ਵਸਨੀਕ ਹੈ ਅਤੇ ਇਸ ਨੇ ਨੌਵੀ ਕਲਾਸ ਤੋਂ ਹੀ ਹੈਡਬਾਲ ਖੇਡਣੀ ਸ਼ੁਰੂ ਕਰ ਦਿੱਤੀ ਗਈ ਸੀ। ਉਸ ਨੇ ਸਕੂਲ ਵਿੱਚ ਖੇਡ ਵਿਭਾਗ ਵੱਲੋਂ ਚਲਾਏ ਜਾ ਰਹੇ ਹੈਂਡ ਬਾਲ ਸੈਂਟਰ ਵਿੱਚ ਕੋਚ ਰਕੇਸ਼ ਕੁਮਾਰ ਸ਼ਰਮਾਂ ਦੀ ਦੇਖ ਰੇਖ ਵਿੱਚ ਸਿਖਲਾਈ ਸ਼ੁਰੂ ਕੀਤੀ । ਕਵਿਤਾ ਦੀ ਆਪਣੀ ਮਿਹਨਤ ਅਤੇ ਕੋਚ ਦੀ ਗਾਈਡੈਂਸ ਸਦਕਾ ਹੈਡਬਾਲ ਗੇਮ ਵਿੱਚ ਬਹੁਤ ਹੀ ਮੱਲਾ ਮਾਰੀਆਂ ਹਨ ।

ਕਵਿਤਾ ਜੋ ਕਿ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ,ਉਸਨੇ ਪੜਾਈ ਦੇ ਨਾਲ-ਨਾਲ ਹੈਂਡਬਾਲ ਦੀ ਖੇਡ ਵਿੱਚ ਪੂਰੀ ਲਗਨ ਨਾਲ ਮਿਹਨਤ ਕੀਤੀ । ਇਸਦੇ ਨਾਲ ਹੀ ਪਰਿਵਾਰ ਦੀ ਸਹਾਇਤਾ ਲਈ ਉਸਨੇ ਬੱਚਿਆ ਨੂੰ ਪੜ੍ਹਾ ਕੇ ਇੱਕ ਕਮਾਈ ਦਾ ਸਾਧਨ ਬਣਾਇਆ । ਜਿਲ੍ਹਾ ਪੱਧਰ, ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਤੇ ਕਵਿਤਾ ਨੇ ਹਰ ਉਮਰ ਵਰਗ ਵਿੱਚ ਭਾਗ ਲਿਆ । ਇਸ ਖਿਡਾਰਨ ਦੀ ਸਭ ਤੋਂ ਵੱਡੀ ਉਪਲੱਬਧੀ ਸੀ ਜਦੋਂ ਉਹ ਸੀਨੀਅਰ ਵੋਮਨ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਟੀਮ ਦੀ ਮੈਂਬਰ ਬਣੀ । ਜੋ ਕਿ 29 ਅਪ੍ਰੈਲ 2022 ਤੋਂ ਲੈ ਕੇ 3 ਮਈ 2022 ਤੱਕ ਹੈਦਰਾਬਾਦ ਵਿਖੇ ਆਯੋਜਿਤ ਕੀਤੀਆ ਗਈਆ ਸਨ । ਕਵਿਤਾ ਮਿਹਤਨ ਤੇ ਵਿਸ਼ਵਾਸ ਰੱਖਦੀ ਹੈ ਉਸਨੇ ਕਿਹਾ ਕਿ ਮੈਂ ਇੱਕ ਦਿਨ ਆਪਣੇ ਮਾਤਾ ਪਿਤਾ ਅਤੇ ਆਪਣੇ ਦੇਸ਼ ਨਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਾਂਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...