November 19, 2026, 5:31 am
----------- Advertisement -----------
HomeNewsEntertainmentਰਣਬੀਰ-ਆਲੀਆ ਦੀ 'ਬ੍ਰਹਮਾਸਤਰ' ਨੇ ਛੇਵੇਂ ਦਿਨ ਮਚਾਇਆ ਧਮਾਲ, ਕੀਤਾ ਇੰਨੇ ਕਰੋੜ ਦਾ...

ਰਣਬੀਰ-ਆਲੀਆ ਦੀ ‘ਬ੍ਰਹਮਾਸਤਰ’ ਨੇ ਛੇਵੇਂ ਦਿਨ ਮਚਾਇਆ ਧਮਾਲ, ਕੀਤਾ ਇੰਨੇ ਕਰੋੜ ਦਾ ਬਿਜ਼ਨੈੱਸ

Published on

----------- Advertisement -----------

ਅਯਾਨ ਮੁਖਰਜੀ ਦੇ ਨਿਰਦੇਸ਼ਨ ‘ਚ ਬਣੀ ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫਿਸ ‘ਤੇ ਜਾਦੂ ਚਲਾਇਆ ਹੈ। ਇਹ ਫਿਲਮ ਲੋਕਾਂ ਦਾ ਦਿਲ ਜਿੱਤਣ ‘ਚ ਸਫਲ ਸਾਬਤ ਹੋਈ ਹੈ। ਫਿਲਮ ਦੀ ਕਹਾਣੀ ਨਾਲੋਂ ਇਸ ਦੇ ਵੀਐਫਐਕਸ ਨੂੰ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਜਿਸ ਨੇ ਦਰਸ਼ਕਾਂ ਨੂੰ ਥੀਏਟਰ ਵੱਲ ਖਿੱਚਿਆ। ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ‘ਬ੍ਰਹਮਾਸਤਰ’ ਹਫਤੇ ਦੇ ਦਿਨਾਂ ‘ਚ ਵੀ ਕਮਾਲ ਕਰ ਰਹੀ ਹੈ। ਫਿਲਮ 150 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਗਈ ਹੈ ਅਤੇ ਹੁਣ ਟੀਚਾ 200 ਕਰੋੜ ਦਾ ਹੈ। ਕੁਲੈਕਸ਼ਨ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਇਸ ਅੰਕੜੇ ਨੂੰ ਪੂਰਾ ਕਰਨ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ।

ਫਿਲਮ ਦਾ ਛੇਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ‘ਬ੍ਰਹਮਾਸਤਰ’ ਨੇ ਪਹਿਲੇ ਦਿਨ ਹੀ 37 ਕਰੋੜ ਦਾ ਕਾਰੋਬਾਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ‘ਬ੍ਰਹਮਾਸਤਰ’ 200 ਕਰੋੜ ਦੇ ਕਲੱਬ ‘ਚ ਸ਼ਾਮਲ ਹੋਣ ਵਾਲੀ ਰਣਬੀਰ ਕਪੂਰ ਦੀ ਦੂਜੀ ਫਿਲਮ ਹੋਵੇਗੀ। ਇਸ ਦੇ ਨਾਲ ਹੀ 200 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਆਲੀਆ ਦੀ ਇਹ ਦੂਜੀ ਫਿਲਮ ਵੀ ਹੋਵੇਗੀ। ਫਿਲਮ ਹਫਤੇ ਦੇ ਦਿਨਾਂ ‘ਚ ਵੀ ਚੰਗੀ ਕਮਾਈ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਦੇ ਛੇਵੇਂ ਦਿਨ ਦੇ ਕਲੈਕਸ਼ਨ ਬਾਰੇ। ਬ੍ਰਹਮਾਸਤਰ ਹਫਤੇ ਦੇ ਦਿਨਾਂ ‘ਚ ਵੀ ਚੰਗਾ ਕਾਰੋਬਾਰ ਕਰ ਰਿਹਾ ਹੈ। ਫਿਲਮ ਦਾ ਛੇਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ।

ਰਿਪੋਰਟਸ ਮੁਤਾਬਕ ਬ੍ਰਹਮਾਸਤਰ ਨੇ ਕਰੀਬ 10.50 ਕਰੋੜ ਦਾ ਕਾਰੋਬਾਰ ਕੀਤਾ ਹੈ। ਜਿਸ ਤੋਂ ਬਾਅਦ ਫਿਲਮ ਦਾ ਕੁੱਲ ਕਾਰੋਬਾਰ 165 ਕਰੋੜ ਦੇ ਕਰੀਬ ਹੋ ਜਾਵੇਗਾ। ਦੂਜੇ ਵੀਕੈਂਡ ਤੱਕ ਫਿਲਮ ਦੇ 200 ਕਰੋੜ ਕਲੱਬ ‘ਚ ਦਾਖਲ ਹੋਣ ਦੀ ਉਮੀਦ ਹੈ। ਇਸ ਹਫਤੇ ਸ਼ੁੱਕਰਵਾਰ ਨੂੰ ਕੋਈ ਵੱਡੀ ਫਿਲਮ ਰਿਲੀਜ਼ ਨਹੀਂ ਹੋ ਰਹੀ, ਜਿਸ ਨਾਲ ਬ੍ਰਹਮਾਸਤਰ ਨੂੰ ਫਾਇਦਾ ਹੋਵੇ। ਫਿਲਮ ਵੀਕੈਂਡ ‘ਤੇ ਚੰਗੀ ਕਮਾਈ ਕਰ ਸਕੇਗੀ। ਹਿੰਦੀ ਦੇ ਨਾਲ-ਨਾਲ ਫਿਲਮ ਨੂੰ ਹੋਰ ਭਾਸ਼ਾਵਾਂ ‘ਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...