August 4, 2026, 4:05 am
----------- Advertisement -----------
HomeNewsLatest Newsਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-...

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ- ਅਰਸ਼ਦੀਪ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ

Published on

----------- Advertisement -----------

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...