November 24, 2026, 5:34 pm
----------- Advertisement -----------
HomeNewsBreaking Newsਅੰਮ੍ਰਿਤਸਰ ਬਾਰਡਰ 'ਤੇ ਫੇਰ ਦਿਖੇ ਡਰੋਨ: BSF ਨੇ 10 ਰਾਉਂਡ ਫਾਇਰਿੰਗ ਕਰਕੇ...

ਅੰਮ੍ਰਿਤਸਰ ਬਾਰਡਰ ‘ਤੇ ਫੇਰ ਦਿਖੇ ਡਰੋਨ: BSF ਨੇ 10 ਰਾਉਂਡ ਫਾਇਰਿੰਗ ਕਰਕੇ ਪਾਕਿਸਤਾਨ ਮੋੜੇ

Published on

----------- Advertisement -----------

ਅੰਮ੍ਰਿਤਸਰ, 15 ਸਤੰਬਰ 2022 – ਪਾਕਿਸਤਾਨ ‘ਚ ਬੈਠੇ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਹੈਰੋਇਨ ਅਤੇ ਹਥਿਆਰ ਭੇਜਣ ਦੀ ਇੱਕ ਹੋਰ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ (BSF) ਨੇ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਵਿੱਚ ਫਾਇਰਿੰਗ ਅਤੇ ਲਾਈਟ ਬੰਬ ਸੁੱਟ ਡਰੋਨਾਂ ਨੂੰ ਵਾਪਸ ਪਾਕਿਸਤਾਨ ਵੱਲ ਭਜਾ ਦਿੱਤਾ। ਘਟਨਾ ਤੋਂ ਬਾਅਦ ਬੀਐਸਐਫ ਵੱਲੋਂ ਸਵੇਰ ਤੋਂ ਹੀ ਸਰਹੱਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਮਦਾਸ ਸੈਕਟਰ ਵਿੱਚ ਬੀਓਪੀ ਦਰਿਆ ਮੰਦਸੌਰ ਵਿੱਚ ਰਾਤ ਕਰੀਬ 11.30 ਵਜੇ ਡਰੋਨ ਦੀ ਹਰਕਤ ਦੇਖੀ ਗਈ। ਗਸ਼ਤ ਕਰ ਰਹੀ ਬੀਐਸਐਫ ਬਟਾਲੀਅਨ 73 ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਹ ਇਲਾਕਾ ਪਾਕਿਸਤਾਨੀ ਬੀਓਪੀ ਪੁਰਾਣੇ ਸ਼ਾਹਪੁਰ ਤੋਂ 2200 ਮੀਟਰ ਦੀ ਦੂਰੀ ‘ਤੇ ਹੈ। ਡਰੋਨ ਬਾਰੇ ਸਹੀ ਜਾਣਕਾਰੀ ਹਾਸਲ ਕਰਨ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ। ਕਰੀਬ 10 ਰਾਉਂਡ ਫਾਇਰ ਕੀਤੇ ਗਏ।

ਘਟਨਾ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ। ਗੰਨੇ ਦੀ ਫ਼ਸਲ ਖੜ੍ਹੀ ਹੋਣ ਕਾਰਨ ਫ਼ੌਜੀਆਂ ਨੂੰ ਵੀ ਤਲਾਸ਼ੀ ਲੈਣ ਵਿੱਚ ਦਿੱਕਤ ਆ ਰਹੀ ਹੈ। ਬੀਐਸਐਫ ਨੂੰ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।

ਸਰਹੱਦ ‘ਤੇ ਤਾਇਨਾਤ ਬੀਐਸਐਫ ਲਗਾਤਾਰ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ। ਇਹੀ ਕਾਰਨ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੂੰ ਜੰਮੂ-ਕਸ਼ਮੀਰ ਅਤੇ ਗੁਜਰਾਤ ਦੇ ਤੱਟਾਂ ਤੋਂ ਹੈਰੋਇਨ ਦੀ ਤਸਕਰੀ ਦਾ ਸਹਾਰਾ ਲੈਣਾ ਪੈਂਦਾ ਹੈ। ਕਰੀਬ ਇੱਕ ਸਾਲ ਵਿੱਚ ਹੀ ਗੁਜਰਾਤ ਵਿੱਚ 500 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...