September 13, 2026, 11:50 pm
----------- Advertisement -----------
HomePunjabbusinessਪੰਜਾਬ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ ਲਈ ਵਿੱਤੀ ਸਹਾਇਤਾ ਵਾਸਤੇ ਅਪਲਾਈ ਕਰਨ ਦੀ...

ਪੰਜਾਬ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ ਲਈ ਵਿੱਤੀ ਸਹਾਇਤਾ ਵਾਸਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਧਾਈ: ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 15 ਸਤੰਬਰ: ਪੰਜਾਬ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ ਲਈ ਵਿੱਤੀ ਸਹਾਇਤਾ ਵਾਸਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਦੀ ਮੰਗ ‘ਤੇ ਵਿਚਾਰ ਕਰਦਿਆਂ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਅੰਤਿਮ ਮਿਤੀ 6 ਸਤੰਬਰ, 2022 ਤੋਂ ਵਧਾ ਕੇ 28 ਸਤੰਬਰ, 2022 ਤੱਕ ਕਰ ਦਿੱਤੀ ਹੈ।
ਜੋ ਗੈਰ-ਸਰਕਾਰੀ ਸੰਸਥਾਵਾਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਇਸ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰਨ ਦੇ ਇੱਛੁਕ ਹਨ, ਉਹ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਪ੍ਰਾਜੈਕਟਾਂ ਅਧੀਨ ਗ੍ਰਾਂਟਾਂ ਲਈ ਅਪਲਾਈ ਕਰ ਸਕਦੇ ਹਨ। ਉਹ ਆਪਣੀ ਤਜਵੀਜ਼ ਮਿੱਥੇ ਸਮੇਂ ਅੰਦਰ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਸੌਂਪਣ ਅਤੇ ਇਸ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ‘ਤੇ ਵਿਭਾਗ ਨੂੰ ਭੇਜਣਾ ਯਕੀਨੀ ਬਣਾਉਣ।
ਇਹਨਾਂ ਸਕੀਮਾਂ ਬਾਰੇ ਹੋਰ ਜਾਣਕਾਰੀ ਈ-ਮੇਲ ਆਈਡੀ: directorwelfarepunjab@gmail.com ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਪੂਰੀ ਜਾਣਕਾਰੀ ਯੋਜਨਾ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੇ ਪ੍ਰਸਤਾਵ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐਸ.ਸੀ.ਓ.ਨੰ: 7, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਕੋਲ ਜਮ੍ਹਾਂ ਕਰਵਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...