September 16, 2026, 1:43 am
----------- Advertisement -----------
HomeNewsEducationਮਿਸ਼ਨ ਰੰਗਲਾ ਪੰਜਾਬ ਵਿਚ ਯੋਗਦਾਨ ਪਾਓ, ਚੀਮਾ ਨੇ ਇੰਜੀਨੀਅਰ ਦਿਵਸ 'ਤੇ ਇੰਜੀਨੀਅਰਾਂ...

ਮਿਸ਼ਨ ਰੰਗਲਾ ਪੰਜਾਬ ਵਿਚ ਯੋਗਦਾਨ ਪਾਓ, ਚੀਮਾ ਨੇ ਇੰਜੀਨੀਅਰ ਦਿਵਸ ‘ਤੇ ਇੰਜੀਨੀਅਰਾਂ ਨੂੰ ਦਿੱਤਾ ਸੱਦਾ

Published on

----------- Advertisement -----------

ਐਸ.ਏ.ਐਸ. ਨਗਰ, 15 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੰਜੀਨੀਅਰਜ਼ ਦਿਵਸ ਮੌਕੇ ਸੂਬੇ ਦੇ ਇੰਜੀਨੀਅਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਮਿਸ਼ਨ ਰੰਗਲਾ ਪੰਜਾਬ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇੰਜੀਨੀਅਰਜ਼ ਦਿਵਸ ਦੇ ਮੌਕੇ ‘ਤੇ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇੰਜੀਨੀਅਰਾਂ ਨੇ ਰਾਸ਼ਟਰ ਨਿਰਮਾਣ ਅਤੇ ਮਨੁੱਖਤਾ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸ. ਚੀਮਾ ਨੇ ਕਿਹਾ, “ਨਵੀਆਂ ਚੁਣੌਤੀਆਂ ਦਰਮਿਆਨ ਵਧਦੀ ਆਬਾਦੀ ਦੀ ਸੇਵਾ ਲਈ ਸਰਕਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਰਾਜ ਦੇ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰ ਆਪੋ-ਆਪਣੇ ਤਰੀਕੇ ਨਾਲ ਯੋਗਦਾਨ ਪਾਉਣ।”

ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਾਂ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਸਿਹਤ ਨੂੰ ਬੇਹਤਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਇਸ ਵਿੱਤੀ ਸਾਲ ਲਈ ਮਿੱਥੇ ਗਏ ਉੱਚ ਟੀਚੇ ਸਫਲਤਾਪੂਰਵਕ ਹਾਸਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸੇ ’ਤੇ ਕੋਈ ਨਵਾਂ ਬੋਝ ਪਾਏ ਬਿਨਾਂ ਮਾਲੀਆ ਵਧਾਉਣ ਲਈ ਅਪਣਾਈਆਂ ਨਵੀਆਂ ਆਰਥਿਕ ਅਤੇ ਪ੍ਰਸ਼ਾਸਨਿਕ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸਮੂਹ ਇੰਜੀਨੀਅਰਾਂ ਨੂੰ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਵੱਖ-ਵੱਖ ਦੌਰਾਂ ਦੌਰਾਨ ਇੰਜੀਨੀਅਰਾਂ ਵੱਲੋਂ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...