October 1, 2026, 7:26 am
----------- Advertisement -----------
HomeNewsEducationਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ...

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ।

ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ ਮੰਗਾਂ ਉਹਨਾਂ ਦੇ ਧਿਆਨ ਵਿੱਚ ਆਈਆਂ ਸਨ ਜਿਸ ਸਬੰਧੀ ਉਹਨਾਂ ਨੇ ਇੱਕ ਅਰਧ ਸਰਕਾਰੀ ਪੱਤਰ ਪੰਜਾਬ ਰਾਜ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...