November 17, 2026, 9:22 am
----------- Advertisement -----------
HomeNewsLatest Newsਮਾਨ ਦੀ ਗੈਰਹਾਜ਼ਰੀ ਵਿੱਚ ਆਪ ਵਿੱਚ ਕੁਝ ਤਾਂ ਪਕ ਰਿਹਾ ਹੈ: ਰਾਜਾ...

ਮਾਨ ਦੀ ਗੈਰਹਾਜ਼ਰੀ ਵਿੱਚ ਆਪ ਵਿੱਚ ਕੁਝ ਤਾਂ ਪਕ ਰਿਹਾ ਹੈ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 15 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਫੇਰੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ 18 ਸਤੰਬਰ ਨੂੰ ਮੀਟਿੰਗ ਲਈ ਦਿੱਲੀ ਬੁਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਸਰਕਾਰ ਵਿੱਚ ਚੱਲ ਰਹੇ ਤਣਾਅ ਬਾਰੇ ਸਵਾਲ ਉਠਾਏ ਹਨ।
‘ਆਪ’ ਵੱਲੋਂ ਵਿਧਾਇਕਾਂ ਦੀ ਖ਼ਰੀਦ ਦੇ ਦੋਸ਼ਾਂ ਦਰਮਿਆਨ ਸੂਬਾ ਕਾਂਗਰਸ ਪ੍ਰਧਾਨ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ ਅਤੇ ਮੁੱਖ ਮੰਤਰੀ ਮਾਨ ਦੀ ਗੈਰਹਾਜ਼ਰੀ ਵਿੱਚ ਕੁਝ ਗੰਭੀਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ‘ਚ ‘ਆਪ’ ਵੱਲੋਂ ਪੰਜਾਬ ‘ਚ ਕਿਹੜਾ ਬੇਤੁਕਾ ਡਰਾਮਾ ਕੀਤਾ ਜਾ ਰਿਹਾ ਹੈ। ਇਹ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਦੀ ਲੀਡਰਸ਼ਿਪ ਦਰਮਿਆਨ ਭਰੋਸੇ ਦੀ ਘਾਟ ਨੂੰ ਦਰਸਾਉਂਦਾ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਚ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਦੇ 6 ਮਹੀਨੇ ਪੂਰੇ ਹੋਣ ਮੌਕੇ ਅਜਿਹਾ ਹੋ ਰਿਹਾ ਹੈ। ਜੇਕਰ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਪਾਰਟੀ ਇਕਜੁੱਟ ਨਹੀਂ ਰਹਿ ਸਕੀ ਤਾਂ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਸਰਕਾਰ ਕਿਵੇਂ ਚੱਲੇਗੀ। ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਉਣ ਲਈ ਮਾਨ ਦੀ ਵਾਪਸੀ ਦਾ ਇੰਤਜ਼ਾਰ ਕਿਉਂ ਨਹੀਂ ਕੀਤਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਾਨ ਅਜੇ ਜਰਮਨੀ ‘ਚ ਹਨ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾ ਲਿਆ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਕੇਜਰੀਵਾਲ ਸਮੁੱਚੇ ਤੌਰ ‘ਤੇ ਬੋਸ ਹਨ, ਪਰ ਪ੍ਰੋਟੋਕੋਲ ਦੀ ਮੰਗ ਹੈ ਕਿ ਵਿਧਾਇਕ ਦਲ ਦੇ ਨੇਤਾ, ਜੋ ਰਾਜ ਦੇ ਮੁੱਖ ਮੰਤਰੀ ਵੀ ਹਨ, ਦੀ ਗੈਰ-ਮੌਜੂਦਗੀ ਵਿਚ ਉਨ੍ਹਾਂ ਨੂੰ ਸਿੱਧੇ ਵਿਧਾਇਕਾਂ ਤੱਕ ਪਹੁੰਚ ਨਹੀਂ ਕਰਨੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖੇ ਅਤੇ ਇਨ੍ਹਾਂ ਦੀ ਹਾਲਤ ਸੂਬੇ ਲਈ ਚੰਗੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...