ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ।
ਜਾਣਕਾਰੀ ਮੁਤਾਬਕ ਕੈਪਟਨ ਸੋਮਵਾਰ ਯਾਨੀ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫਤਰ ਵਿਖੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ‘ਚ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਦਾ ਐਲਾਨ ਕਰਨਗੇ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਵੀ ਲੈਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਮੌਜੂਦ ਰਹਿਣਗੇ। ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਬਾਰੇ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ ਲਿਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ ਸੀ।
----------- Advertisement -----------
ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਹੋਣਗੇ ਸ਼ਾਮਲ,19 ਸਤੰਬਰ ਨੂੰ ਹੋਵੇਗਾ ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਰਲੇਵਾਂ!
Published on
----------- Advertisement -----------
----------- Advertisement -----------












