November 17, 2026, 9:22 am
----------- Advertisement -----------
HomeNewsLatest Newsਸਿਰਫ਼ 6 ਮਹੀਨਿਆਂ 'ਚ 'ਆਪ' ਵਿਧਾਇਕਾਂ ਨੂੰ ਖੁੱਲ੍ਹਾ ਛੱਡਣ 'ਚ ਵੀ ਅਸੁਰੱਖਿਅਤ...

ਸਿਰਫ਼ 6 ਮਹੀਨਿਆਂ ‘ਚ ‘ਆਪ’ ਵਿਧਾਇਕਾਂ ਨੂੰ ਖੁੱਲ੍ਹਾ ਛੱਡਣ ‘ਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 16 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨੂੰ ਦਿੱਤੇ ਇਸ਼ਤਿਹਾਰਾਂ ਵਿੱਚ ਕੀਤੇ ਦਾਅਵਿਆਂ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਇੱਕ ਵੀ ਪ੍ਰਾਪਤੀ ਸਾਬਤ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਸ਼ਤਿਹਾਰਾਂ ਦੀ, ਇਸ਼ਤਿਹਾਰਾਂ ਲਈ ਤੇ ਇਸ਼ਤਿਹਾਰਾਂ ਤੋੰ ਬਣੀ ਸਰਕਾਰ ਹੈ, ਜਿਸਨੇ ਬਦਲਾਅ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਕੀਤਾ।
ਇਹ ਪੂਰੀ ਤਰ੍ਹਾਂ ਅਸਫਲ ਰਹੀ ਹੈ, ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਸਿਹਤ ਜਾਂ ਸਿੱਖਿਆ ਹੋਵੇ। ਇਨ੍ਹਾਂ ਦੀ ਘੋਰ ਲਾਪਰਵਾਹੀ ਕਾਰਨ, ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ ਅਤੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਕਤਲ, ਡਕੈਤੀ, ਲੁੱਟ-ਖੋਹ ਅਤੇ ਕਾਰ ਖੋਹਣ ਵਰਗੀਆਂ ਘਟਨਾਵਾਂ ਰੋਜ਼ਾਨਾ ਦੀਆਂ ਗੱਲਾਂ ਬਣ ਗਈਆਂ ਹਨ ਕਿਉਂਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਸੱਤਾ ਵਿੱਚ ਆਉਣ ਦੇ 6 ਮਹੀਨਿਆਂ ਦੇ ਅੰਦਰ ਹੀ ‘ਆਪ’ ਵੱਲੋਂ ਆਪਣੇ ਵਿਧਾਇਕਾਂ ਨੂੰ ਛੁਪਾਉਣਾ ਪੈ ਰਿਹਾ ਹੈ। ਇਸਦਾ ਮਤਲਬ ਹੈ ਕਿ ਤੁਹਾਡੇ ਵਿਧਾਇਕ ਖੁਸ਼ ਅਤੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੁਹਾਡੇ ਵਿਸ਼ੇਸ਼ ਅਧਿਕਾਰਾਂ ਵਾਲੇ ਵਿਧਾਇਕ ਹੀ ਸੰਤੁਸ਼ਟ ਮਹਿਸੂਸ ਨਹੀਂ ਕਰ ਰਹੇ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ 6 ਮਹੀਨਿਆਂ ‘ਚ ‘ਆਪ’ ਇੰਨੀ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਆਜ਼ਾਦ ਨਹੀਂ ਛੱਡ ਰਹੀ ਅਤੇ ਉਨ੍ਹਾਂ ਨੂੰ ਦਿੱਲੀ ਦਾ ਗੁਲਾਮ ਬਣਾ ਕੇ ਰੱਖ ਰਹੀ ਹੈ। ਉਨ੍ਹਾਂ ਨੇ ਪੁੱਛਿਆ ਕਿ ਤੁਸੀਂ ਕਿਸ ਗੱਲ ਤੋਂ ਡਰਦੇ ਹੋ? ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਸਰਕਾਰ ਦੇ 6 ਮਹੀਨੇ ਪੂਰੇ ਹੋਣ ‘ਤੇ ਖੁਸ਼ੀ ਦਾ ਮਾਹੌਲ ਹੋਣਾ ਚਾਹੀਦਾ ਸੀ ਪਰ ‘ਆਪ’ ਦੇ ਮਾਮਲੇ ‘ਚ ਸਿਰਫ ਡਰ ਅਤੇ ਅਸੁਰੱਖਿਆ ਹੀ ਨਜ਼ਰ ਆ ਰਹੀ ਹੈ।
ਪਿਛਲੇ ਛੇ ਮਹੀਨਿਆਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਸ ਦੀਆਂ ਦੋ ਵੱਡੀਆਂ ਸਕੀਮਾਂ, ਇੱਕ ਘਰਾਂ ਤੱਕ ਰਾਸ਼ਨ ਦੀ ਮੁਫਤ ਡਿਲੀਵਰੀ ਅਤੇ ਦੂਜੀ ਰੇਤ ਦੀ ਮਾਈਨਿੰਗ ਨੀਤੀ, ਹਾਈ ਕੋਰਟ ਨੇ ਰੋਕ ਦਿੱਤੀਆਂ ਹਨ। ਇਨ੍ਹਾਂ ਦੀ ਆਬਕਾਰੀ ਨੀਤੀ ਪਹਿਲਾਂ ਹੀ ਜਾਂਚ ਏਜੰਸੀਆਂ ਦੀ ਜਾਂਚ ਦੇ ਘੇਰੇ ‘ਚ ਹੈ ਅਤੇ ਇਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗ ਰਹੇ ਹਨ।
ਭ੍ਰਿਸ਼ਟਾਚਾਰ ਦੇ ਮੋਰਚੇ ‘ਤੇ, ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਇਕ ਮੰਤਰੀ ਨੂੰ ਹਟਾ ਦਿੱਤਾ ਗਿਆ ਅਤੇ ਜੇਲ ਭੇਜ ਦਿੱਤਾ ਗਿਆ, ਜਦਕਿ ਦੂਜਾ ਉਸੇ ਰਾਹ ‘ਤੇ ਚੱਲ ਰਿਹਾ ਹੈ ਅਤੇ ਇਹ ਇਮਾਨਦਾਰੀ ਬਾਰੇ ਇਨ੍ਹਾਂ ਦੇ ਦਾਅਵਿਆਂ ਦਾ ਪਰਦਾਫਾਸ਼ ਕਰਦਾ ਹੈ। ਇੱਥੋਂ ਤੱਕ ਕਿ ਥਾਣਿਆਂ ਵਾਂਗ ਹੋਰ ਦਫ਼ਤਰਾਂ ਵਿੱਚ ਵੀ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ।
ਇਸੇ ਤਰ੍ਹਾਂ ਆਰਥਿਕਤਾ ਦੇ ਮੁੱਦੇ ‘ਤੇ ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਸ ਵੀ ਵਿਅਕਤੀ ਨੇ ਅਖਬਾਰਾਂ ਅਤੇ ਨਿਊਜ਼ ਚੈਨਲਾਂ ‘ਤੇ ਇਸ਼ਤਿਹਾਰ ਦੇਖੇ ਹਨ, ਉਹ ਸੂਬੇ ਦੀ ਆਰਥਿਕ ਸਿਹਤ ਨੂੰ ਦੇਖ ਕੇ ਜ਼ਰੂਰ ਖੁਸ਼ ਹੋਣਗੇ। ਇਸ ਸਰਕਾਰ ਕੋਲ ਗੁਜਰਾਤ ਅਤੇ ਹਰਿਆਣਾ ਵਰਗੇ ਚੋਣ ਸੂਬਿਆਂ ਦੇ ਇਸ਼ਤਿਹਾਰਾਂ ‘ਤੇ ਖਰਚਣ ਲਈ ਸਾਰਾ ਪੈਸਾ ਹੈ, ਪਰ ਇਸ ਕੋਲ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਦੇਣ ਜਾਂ ਹਸਪਤਾਲਾਂ ਅਤੇ ਭਲਾਈ ਸਕੀਮਾਂ ‘ਤੇ ਖਰਚ ਕਰਨ ਲਈ ਪੈਸਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...