August 13, 2026, 4:44 pm
----------- Advertisement -----------
HomeNewsEducationਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੌਣੀ ਕਿਸਾਨ ਮੇਲੇ ਦਾ...

ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੌਣੀ ਕਿਸਾਨ ਮੇਲੇ ਦਾ ਉਦਘਾਟਨ

Published on

----------- Advertisement -----------

ਪਟਿਆਲਾ, 16 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਇੱਥੇ ਰੌਣੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਏ ਕਿਸਾਨ ਮੇਲੇ ਦਾ ਉਦਘਾਟਨ ਕਰਨ ਪੁੱਜੇ। ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਐਸ. ਗੋਸਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਾਬਕਾ ਉਪ ਕੁਲਪਤੀ ਡਾ. ਐਮ.ਐਸ. ਕੰਗ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਬਦੌਲਤ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਸਗੋਂ ਇਸ ਤੋਂ ਮੁਨਾਫ਼ਾ ਕਮਾਉਣਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਾਅਦਾ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕੀਤਾ ਹੈ, ਇਸ ਲਈ ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਨਵੇਂ ਲੱਗੇ ਕਾਰਖਾਨਿਆਂ ਦੇ ਬੁਆਇਲਰਾਂ ਵਿੱਚ ਵਰਤਣ ਲਈ ਪਰਾਲੀ ਨੂੰ ਖੇਤਾਂ ਵਿੱਚੋਂ ਹੀ ਚੁਕਵਾਉਣ ਦੇ ਅਗੇਤੇ ਪ੍ਰਬੰਧ ਵੀ ਕੀਤੇ ਹਨ।

ਵਿੱਤ, ਯੋਜਨਾ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਮੇਲੇ ‘ਚ ਫ਼ਸਲਾਂ ਦੇ ਪ੍ਰਦਰਸ਼ਨੀ ਪਲਾਂਟ ਦੇਖਣ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਣ ਮਗਰੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਉਹ ਗੁਰੂਆਂ ਦੇ ਸੁਨੇਹੇ ਮੁਤਾਬਕ ਪੌਣ-ਪਾਣੀ ਤੇ ਧਰਤੀ ਨੂੰ ਬਚਾਉਣ ਲਈ ਕੁਦਰਤੀ ਖੇਤੀ ਨੂੰ ਤਰਜ਼ੀਹ ਦੇਣ। ਸੂਬੇ ਅੰਦਰ ਧਰਤੀ ਹੇਠਲੇ ਪਾਣੀ ਪੱਖੋਂ ਡਾਰਕ ਜ਼ੋਨ ਬਣਨ ‘ਤੇ ਚਿੰਤਾ ਪ੍ਰਗਟਾਉਂਦਿਆਂ ਸ. ਚੀਮਾ ਨੇ ਕਿਹਾ ਕਿ ਕਿਸਾਨ ਨਵੀਂਆਂ ਤਕਨੀਕਾਂ ਦੇ ਆਸਰੇ ਰਵਾਇਤੀ ਫ਼ਸਲੀ ਚੱਕਰ ਨੂੰ ਤੋੜਕੇ ਸਹਾਇਕ ਧੰਦਿਆਂ ਨਾਲ ਜੁੜਨ, ਤਾਂ ਕਿ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਇਆ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਚਾਈਨੀਜ਼ ਵਾਇਰਸ ਦੇ ਹਮਲੇ ਤੋਂ ਝੋਨੇ ਦੀ ਫ਼ਸਲ ਦੇ ਬਚਾਅ ਲਈ ਖੇਤੀ ਮਾਹਰਾਂ ਨੂੰ ਲੋੜੀਂਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਸੂਬੇ ‘ਚ ਇਸ ਵਾਰ ਮੂੰਗੀ ਦੀ ਫ਼ਸਲ ਨੂੰ ਕਿਸਾਨਾਂ ਵੱਲੋਂ ਦਿੱਤੇ ਭਰਵੇਂ ਹੁੰਗਾਰੇ ਲਈ ਕਿਸਾਨਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨ ਅਜਿਹੇ ਕਿਸਾਨ ਮੇਲਿਆਂ ਦਾ ਲਾਭ ਜਰੂਰ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਚਾਲੂ ਤਾਂ ਰਹਿਣਗੀਆਂ ਹੀ, ਸਗੋਂ ਇਹ ਸਬਸਿਡੀਆਂ ਹੁਣ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਾਣਗੀਆਂ। ਕਿਸਾਨ ਮੇਲੇ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਦਾ ਸਨਮਾਨ ਵੀ ਕੀਤਾ ਗਿਆ ਜਦਕਿ ਕਿਸਾਨਾਂ ਨੂੰ ਸੁਧਰੀਆਂ ਨਵੀਆਂ ਕਿਸਮਾਂ ਦੇ ਬੀਜ ਵੀ ਵੰਡੇ ਗਏ। ਮੇਲੇ ਮੌਕੇ ਕੇ.ਵੀ.ਕੇ. ਰੌਣੀ ਦੇ ਇੰਚਾਰਜ ਡਿਪਟੀ ਡਾਇਰੈਕਟਰ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਵਜ਼ੀਰ ਸਿੰਘ ਖਹਿਰਾ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...