September 7, 2026, 5:05 pm
----------- Advertisement -----------
HomeNewsLatest NewsPM Narendra Modi Birthday: PM ਮੋਦੀ ਨੇ ਸਿੱਖ ਦੇ ਭੇਸ 'ਚ ਰਹਿ...

PM Narendra Modi Birthday: PM ਮੋਦੀ ਨੇ ਸਿੱਖ ਦੇ ਭੇਸ ‘ਚ ਰਹਿ ਕੇ ਬਿਤਾਇਆ ਐਮਰਜੈਂਸੀ ਦਾ ਸਮਾਂ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। ਪੀਐੱਮ ਮੋਦੀ ਨੇ ਇੰਨੇ ਘੱਟ ਸਮੇਂ ‘ਚ ਆਪਣੀ ਅਜਿਹੀ ਇਮੇਜ ਬਣਾ ਲਈ ਹੈ ਕਿ ਅੱਜ ਬੱਚੇ ਤੋਂ ਲੈ ਕੇ ਬੁੱਢੇ ਤੱਕ ਹਰ ਜ਼ੁਬਾਨ ‘ਤੇ ਉਨ੍ਹਾਂ ਦਾ ਨਾਂ ਹੈ। ਪੰਜਾਬ ਵਿੱਚ ਵੀ ਪੀਐਮ ਮੋਦੀ ਦਾ ਕਾਫੀ ਕ੍ਰੇਜ਼ ਹੈ। ਸ਼ਨੀਵਾਰ ਨੂੰ ਉਨ੍ਹਾਂ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
PM ਮੋਦੀ ਨੇ ਪੰਜਾਬ ਦੇ ਲੋਕਾਂ ਨੂੰ ਕੁਝ ਅਜਿਹੇ ਤੋਹਫੇ ਦਿੱਤੇ ਹਨ, ਜਿਨ੍ਹਾਂ ਦੀ ਬਦੌਲਤ ਉਹ ਕਾਫੀ ਹੱਦ ਤੱਕ ਪੰਜਾਬੀਆਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ‘ਚ ਕਾਮਯਾਬ ਰਹੇ ਹਨ। ਇਸ ਦੇ ਨਾਲ ਹੀ ਇੱਕ ਸਮਾਂ ਅਜਿਹਾ ਵੀ ਸੀ ਜਦੋਂ ਪੀਐਮ ਮੋਦੀ ਐਮਰਜੈਂਸੀ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਸਿੱਖ ਬਣ ਗਏ ਸਨ। ਇਸ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਖੁਦ ਐਮਰਜੈਂਸੀ ਸੰਘਰਸ਼ ਦੀ ਕਹਾਣੀ ਸੁਣਾਈ।
ਉਨ੍ਹਾਂ ਕਿਹਾ ਸੀ ਕਿ ਐਮਰਜੈਂਸੀ ਦੌਰਾਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪਈ ਸੀ। ਉਹ ਉਸ ਸਮੇਂ ਰੂਪੋਸ਼ ਰਹਿੰਦੇ ਸਨ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਪੱਗ ਬੰਨਦੇ ਸਨ । ਪੰਜਾਬ ਵਿੱਚ ਰਹਿੰਦਿਆਂ ਉਹ ਦੂਰਬੀਨ ਵਰਤ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ। ਫਿਰ ਮੈਂ ਸੋਚਿਆ ਕਿ ਸਾਨੂੰ ਕੁਝ ਕਰਨਾ ਚਾਹੀਦਾ ਹੈ |
ਗੁਰੂ ਨਾਨਕ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਸੀ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨੇ ਇਸ ਮੌਕੇ ਦੇਸ਼ ਵਾਸੀਆਂ ਤੋਂ ਮੁਆਫੀ ਵੀ ਮੰਗੀ ਸੀ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵਾਪਸ ਪਰਤਣ ਦੀ ਅਪੀਲ ਵੀ ਕੀਤੀ ਸੀ।
ਗੁਰੂ ਨਾਨਕ ਦੇਵ ਜੈਅੰਤੀ ਤੋਂ ਪਹਿਲਾਂ PM ਮੋਦੀ ਨੇ ਸਿੱਖ ਭਾਈਚਾਰੇ ਨੂੰ ਦਿੱਤਾ ਵੱਡਾ ਤੋਹਫਾ। ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਸੀ, ਜੋ ਕਿ ਕਰੋਨਾ ਮਹਾਮਾਰੀ ਕਾਰਨ ਬੰਦ ਕਰ ਦਿੱਤਾ ਗਿਆ ਸੀ। ਡੇਢ ਸਾਲ ਬਾਅਦ ਕਰਤਾਰਪੁਰ ਲਾਂਘਾ ਇੱਕ ਵਾਰ ਫਿਰ ਸਿੱਖ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਫੈਸਲਾ ਲੈ ਕੇ ਪੀਐਮ ਮੋਦੀ ਨੇ ਸਿੱਖਾਂ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਦਿਖਾਈ ਹੈ।
ਨਰਿੰਦਰ ਮੋਦੀ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਹ ਵੀ ਉਨ੍ਹਾਂ ਦਾ ਅਹਿਮ ਫੈਸਲਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਨੇ ਲੱਖਾਂ ਲੋਕਾਂ ਨੂੰ ਤਾਕਤ ਦਿੱਤੀ ਹੈ। ਉਨ੍ਹਾਂ ਨੇ ਬੇਇਨਸਾਫ਼ੀ ਦੇ ਸਾਹਮਣੇ ਕਦੇ ਹਾਰ ਨਹੀਂ ਮੰਨੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...