November 12, 2026, 3:13 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ NSUI ਦਾ ਪ੍ਰਦਰਸ਼ਨ: ਪੁਲਿਸ ਨੇ...

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ NSUI ਦਾ ਪ੍ਰਦਰਸ਼ਨ: ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ, ਪ੍ਰਧਾਨ ਸਮੇਤ ਕਈ ਹਿਰਾਸਤ ‘ਚ

Published on

----------- Advertisement -----------

ਚੰਡੀਗੜ੍ਹ, 17 ਸਤੰਬਰ 2022 – NSUI ਵਰਕਰਾਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਰਕੁਨਾਂ ਨੇ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲੀਸ ਨੇ ਸੜਕ ’ਤੇ ਬੈਰੀਕੇਡ ਲਾ ਦਿੱਤੇ ਅਤੇ ਮੁੱਖ ਮਾਰਗ ’ਤੇ ਵੀ ਜਾਮ ਲਾ ਦਿੱਤਾ।

ਪਰ ਐਨਐਸਯੂਆਈ ਦੇ ਵਰਕਰ ਅੱਗੇ ਵਧਦੇ ਰਹੇ। ਪੁਲੀਸ ਨੇ ਉਨ੍ਹਾਂ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਵਰਕਰ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹੇ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲੀਸ ਨੇ ਜਲ ਤੋਪਾਂ ਨਾਲ ਕਾਰਕੁਨਾਂ ਨੂੰ ਹਟਾਇਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਮਾਮੂਲੀ ਝੜਪ ਵੀ ਹੋਈ।

ਧਰਨੇ ਦੌਰਾਨ ਐਨਐਸਯੂਆਈ ਵਰਕਰਾਂ ਦੀ ਗਿਣਤੀ ਘੱਟ ਹੋਣ ਕਾਰਨ ਪੁਲੀਸ ਨੇ ਸਥਿਤੀ ਨੂੰ ਜਲਦੀ ਕਾਬੂ ਹੇਠ ਕਰ ਲਿਆ। ਐਨਐਸਯੂਆਈ ਦੇ ਵਰਕਰ ਸ਼ਰਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਪ੍ਰਮੁੱਖ ਮਾਮਲੇ ਹਨ। ਐਨਐਸਯੂਆਈ ਦੇ ਪ੍ਰਧਾਨ ਅਤੇ ਵਰਕਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਹ ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਧਰਨੇ ਦੇਣਗੇ। ਚੰਡੀਗੜ੍ਹ ਪੁਲੀਸ ਨੇ ਐਨਐਸਯੂਆਈ ਦੇ ਪ੍ਰਧਾਨ ਸਮੇਤ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...