November 16, 2026, 11:13 am
----------- Advertisement -----------
HomeNewsBreaking Newsਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰੀ ਸਿੱਖਿਆ...

ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰੀ ਸਿੱਖਿਆ ‘ਤੇ ਜ਼ੋਰ

Published on

----------- Advertisement -----------
  • ਪਿਕਟਸ ਸੁਸਾਇਟੀ ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ

ਚੰਡੀਗੜ੍ਹ, 17 ਸਤੰਬਰ 2022 – ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀ ਸਿੱਖਿਆ ਵੱਲ ਖਾਸ ਤਵੱਜੋਂ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਪੱਖੋਂ ਘੱਟ ਨਾ ਰਹਿਣ ਇਸ ਮਕਸਦ ਲਈ ਪਿਕਟਸ ਸੁਸਾਇਟੀ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ, ਖਾਸ ਤੌਰ ‘ਤੇ ਪਿਕਟਸ ਸੁਸਾਇਟੀ ਰਾਹੀਂ ਕਰਵਾਈ ਜਾਣ ਵਾਲੀ ਕੰਪਿਊਟਰ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਕਟਸ ਸੁਸਾਇਟੀ ਅਧੀਨ ਪੰਜਾਬ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਆਈਸੀਟੀ ਹਾਰਡਵੇਅਰ ਅਤੇ ਐਜੂਸੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਐਜੂਸੈੱਟ ਸਿੱਖਿਆ ਪ੍ਰਣਾਲੀ ਅਧੀਨ 3289 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਲਟੀਮੀਡੀਆ ਬੇਸ ਅਤੇ ਈ-ਕੰਟੈਂਟ ਦੀ ਸਹਾਇਤਾ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਐਜੂਸੈੱਟ ਅਧੀਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏਜੰਡੇ ਵੀ ਵਿਚਾਰੇ ਗਏ ਅਤੇ ਟ੍ਰਾਂਸਮਿਸ਼ਨ ਹੱਬ ਅਤੇ ਸਟੂਡੀਓਜ਼ ਆਦਿ ਨੂੰ ਨਵੀਂ ਤਕਨਾਲੋਜੀ ਨਾਲ ਅੱਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ।
ਮੀਟਿੰਗ ਵਿਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਪ੍ਰਸ਼ਾਸ਼ਕੀ ਸੁਧਾਰ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪਿਕਟਸ ਸੁਸਾਇਟੀ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...