November 17, 2026, 3:42 am
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆ ਨੂੰ ਪਬਲੀਸਿਟੀ ਸਟੰਟ ਨਾ ਬਣਾਵੇ ਸਰਕਾਰ : ਪ੍ਰਤਾਪ...

ਖੇਡਾਂ ਵਤਨ ਪੰਜਾਬ ਦੀਆ ਨੂੰ ਪਬਲੀਸਿਟੀ ਸਟੰਟ ਨਾ ਬਣਾਵੇ ਸਰਕਾਰ : ਪ੍ਰਤਾਪ ਬਾਜਵਾ

Published on

----------- Advertisement -----------

ਚੰਡੀਗੜ੍ਹ, ਸਤੰਬਰ 17 : – ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆ’ ਨੂੰ ਮਾਨ ਸਰਕਾਰ ਮਹਿਜ ਪ੍ਰਚਾਰ ਦਾ ਮਾਧਿਅਮ ਬਣਾ ਕੇ ਵਰਤ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸ਼ਾਨਦਾਰ ਸਮਾਗਮ ਆਯੋਜਿਤ ਕਰ ਸੂਬੇ ਦੀਆਂ ਮਾਣਮੱਤੀਆਂ ਖੇਡਾਂ ਨੂੰ ਇਮਾਨਦਾਰੀ ਨਾਲ ਕਰਾਉਣ ਦੀ ਬਜਾਏ ਕੇਵਲ ਸਟੇਜ ਡਰਾਮਾ ਬਣਾਇਆਂ ਹੈ। ਬਾਜਵਾ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦੀਆਂ ਖੇਡਾਂ ਪ੍ਰਤੀ ਪੂਰੀ ਤਰ੍ਹਾਂ ਢਿੱਲਮੱਠ ਵਾਲਾ ਰਵੱਈਆ ਅਪਣਾਇਆ ਹੋਇਆ ਹੈ । ਉਨ੍ਹਾਂ ਅੱਗੇ ਕਿਹਾ ‘ਆਪ’ ਸਰਕਾਰ ਦੀ ਖੇਡਾਂ ਪ੍ਰਤੀ ਉਦਾਸੀਨ ਪਹੁੰਚ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਕਰਵਾਉਣ ਲਈ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਨੂੰ ਫੰਡ ਜ਼ਾਰੀ ਨਹੀਂ ਕੀਤੇ ਗਏ । ਸਿੱਟੇ ਵਜੋਂ ਸਰਕਾਰ ਦੇ ਪ੍ਰੋਗਰਾਮਾਂ ਨੂੰ ਜ਼ਾਰੀ ਰੱਖਣ ਲਈ ਅਧਿਆਪਕਾਂ ਨੂੰ ਆਪਣੀ ਜੇਬ ਵਿੱਚੋਂ ਯੋਗਦਾਨ ਪਾਉਣ ਲਈ ਮਜਬੂਰ ਹੋਣਾ ਪਿਆ ।
ਬਾਜਵਾ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਖੇਡਾਂ ਕਰਵਾਉਣ ਲਈ ਅਥਾਰਟੀ ਤੋਂ ਹਦਾਇਤਾਂ ਮਿਲੀਆਂ ਹਨ, ਫਿਰ ਵੀ ਕੋਈ ਫੰਡ ਜ਼ਾਰੀ ਨਹੀਂ ਕੀਤਾ ਗਿਆ । ਇਸ ਤੋਂ ਬਾਅਦ ਹਰੇਕ ਸਕੂਲ ਨੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ, ਟਰਾਂਸਪੋਰਟੇਸ਼ਨ, ਇਨਾਮ ਅਤੇ ਹੋਰ ਪ੍ਰਬੰਧਾਂ ਲਈ 5000 ਰੁਪਏ ਦਾ ਯੋਗਦਾਨ ਦਿੱਤਾ । ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕਦੋਂ ਤੱਕ ਅਧਿਆਪਕ ਖੇਡਾਂ ਦੇ ਆਯੋਜਨ ਲਈ ਇਸ ਤਰ੍ਹਾਂ ਕੰਮ ਕਰਦੇ ਰਹਿਣਗੇ, ਅਸਲੀਅਤ ਤਾਂ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਪ੍ਰਤੀ ਚਿੰਤਤ ਨਹੀਂ ਹੈ । ਬਾਜਵਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਗਮ ‘ਤੇ ਖਰਚ ਕੀਤੇ ਗਏ ਫੰਡ ਪ੍ਰਾਇਮਰੀ ਸਕੂਲਾਂ ਦੇ ਪ੍ਰਤਿਭਾਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਾਨ ਕੀਤੇ ਜਾ ਸਕਦੇ ਸਨ ।
ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ ਪ੍ਰਾਇਮਰੀ ਸਕੂਲਾਂ ਨੂੰ ਵੀ ਲਗਭਗ ਇਸੇ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਨੂੰ ਖੇਡਾਂ ਦਾ ਬੁਨਿਆਦੀ ਢਾਂਚਾ ਜਿਵੇਂ ਕਿ ਵਰਦੀਆਂ, ਟਰੇਨਰ ਅਤੇ ਖੇਡਾਂ ਦਾ ਸਾਮਾਨ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ । ਅਜਿਹੀ ਸਥਿਤੀ ਵਿੱਚ ਅਸੀਂ ਉਨ੍ਹਾਂ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੀ ਉਮੀਦ ਕਿਵੇਂ ਕਰ ਸਕਦੇ ਹਾਂ ?
ਬਾਜਵਾ ਨੇ ਕਿਹਾ ਕਿ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਗੜ੍ਹਸ਼ੰਕਰ ਦੇ ਸਰਕਾਰੀ ਸਕੂਲ ਦੇ ਬੱਚੇ ਪਖ਼ਾਨੇ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ । ਅਜਿਹਾ ਲੱਗਦਾ ਹੈ ਕਿ ਸਕੂਲਾਂ ਨੂੰ ਸਫ਼ਾਈ ਕਾਰਜਾਂ ਨੂੰ ਚਲਾਉਣ ਲਈ ਵੀ ਫੰਡ ਮੁਹੱਈਆ ਨਹੀਂ ਕਰਵਾਏ ਜਾ ਰਹੇ । ਸਰਕਾਰੀ ਸਕੂਲਾਂ ਦੇ ਬੱਚੇ ਪਖ਼ਾਨੇ ਸਾਫ਼ ਕਰਨ ਲਈ ਮਜ਼ਬੂਰ ਹਨ। ਕੀ ਇਹੀ ਹੈ ‘ਆਪ’ ਦਾ ਦਿੱਲੀ ਸਿੱਖਿਆ ਮਾਡਲ ਜੋ ਪੰਜਾਬ ‘ਚ ‘ਆਪ’ ਸਰਕਾਰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...