June 6, 2026, 6:54 am
----------- Advertisement -----------
HomeNewsBreaking Newsਨਸ਼ਿਆਂ ਦੇ ਮਾਮਲੇ 'ਚ ਪਰਚਾ ਹੋਣ ਤੋਂ ਬਾਅਦ ਮਜੀਠੀਆ ਹੋਏ ਅੰਡਰਗਰਾਊਂਡ, ਰੰਧਾਵਾ...

ਨਸ਼ਿਆਂ ਦੇ ਮਾਮਲੇ ‘ਚ ਪਰਚਾ ਹੋਣ ਤੋਂ ਬਾਅਦ ਮਜੀਠੀਆ ਹੋਏ ਅੰਡਰਗਰਾਊਂਡ, ਰੰਧਾਵਾ ਨੇ ਕਿਹਾ ਕਰਾਂਗੇ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 21 ਦਸੰਬਰ 2021 – ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਧਮਾਕਾ ਹੋਇਆ ਹੈ। ਚੰਨੀ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਨੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਸ ਸਟੇਸ਼ਨ ‘ਚ ਦਰਜ ਕੀਤਾ ਹੈ। ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ‘ਤੇ ਲਗਾਤਾਰ ਦੋਸ਼ ਲੱਗ ਰਹੇ ਸਨ। ਇਹ ਮਾਮਲਾ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ।

ਗ੍ਰਹਿ ਵਿਭਾਗ ਨੂੰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾ ਸਕਦਾ ਹੈ ਤਾਂ ਮਜੀਠੀਆ ਨੂੰ ਵੀ ਫੜਿਆ ਜਾਵੇਗਾ। ਸੂਤਰਾਂ ਅਨੁਸਾਰ ਅਕਾਲੀ ਦਲ ਨੂੰ ਪਹਿਲਾਂ ਹੀ ਮਜੀਠੀਆ ਖ਼ਿਲਾਫ਼ ਕੇਸ ਦੀ ਜਾਣਕਾਰੀ ਸੀ।

ਮਜੀਠੀਆ ਦੇ ਰੂਪੋਸ਼ ਹੋਣ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ। ਉਸ ਦੇ ਨਾਲ ਪੰਜਾਬ ਪੁਲਿਸ ਦਾ ਕੋਈ ਮੁਲਾਜ਼ਮ ਨਹੀਂ ਹੈ। ਉਹ ਸਿਰਫ਼ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਆਪਣੇ ਨਾਲ ਲੈ ਕੇ ਗਿਆ ਹੈ।

ਪੰਜਾਬ ਸਰਕਾਰ ਨੇ ਪੂਰੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਜਿਸ ਵਿੱਚ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਡੀਐਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ SIT ਹੁਣ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕਰੇਗੀ।

ਮਜੀਠੀਆ ਖਿਲਾਫ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ। ਇਲਜ਼ਾਮ ਹਨ ਕਿ ਉਸਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਵਿੱਚ ਮਦਦ ਕੀਤੀ। ਉਸਨੇ ਨਸ਼ਿਆਂ ਦੀ ਵੰਡ ਅਤੇ ਵਿਕਰੀ ਲਈ ਵਿੱਤੀ ਸਹਾਇਤਾ ਕੀਤੀ। ਨਸ਼ਾ ਤਸਕਰੀ ਦੀ ਪੂਰੀ ਸਾਜ਼ਿਸ਼ ਰਚੀ।

ਇਲਜ਼ਾਮ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਐਨ.ਆਰ.ਆਈਜ਼ ਅੰਮ੍ਰਿਤਸਰ ਵਿੱਚ ਮਜੀਠੀਆ ਦੇ ਘਰ ਰਹਿੰਦੇ ਸਨ। ਜਿੱਥੇ ਉਨ੍ਹਾਂ ਨੂੰ ਇਨੋਵਾ ਅਤੇ ਗੰਨਮੈਨ ਵੀ ਦਿੱਤੇ ਗਏ। ਚੰਡੀਗੜ੍ਹ ਦੇ ਸੈਕਟਰ 39 ਸਥਿਤ ਸਰਕਾਰੀ ਘਰ ਵਿੱਚ ਨਸ਼ਾ ਤਸਕਰ ਲਗਾਤਾਰ ਠਹਿਰਦੇ ਰਹੇ। ਇਹ ਮਾਮਲਾ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਮੁਲਜ਼ਮ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।

ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖਿਲਾਫ ਕਾਰਵਾਈ ਕੀਤੀ ਗਈ ਹੈ। ਇਹ ਰਿਪੋਰਟ 2018 ਵਿੱਚ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਸੀ। ਮਜੀਠੀਆ ਦੇ ਨਾਂ ਦਾ ਵੀ ਦਾਅਵਾ ਕੀਤਾ ਗਿਆ ਹੈ। ਜਿਸ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਦਾਅਵਾ ਕਰਦੇ ਰਹੇ ਹਨ।

ਇਸ ਮਾਮਲੇ ‘ਚ ਹਾਈਕੋਰਟ ‘ਚ ਪੇਸ਼ ਕੀਤੀ ਗਈ ਸੀਲਬੰਦ ਐਸਟੀਐਫ ਦੀ ਰਿਪੋਰਟ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਹੋਈ ਹੈ। ਖਾਸ ਕਰਕੇ ਕਾਂਗਰਸ ਦੇ ਅੰਦਰ ਹੀ ਸਿੱਧੂ ਅਤੇ ਚੰਨੀ ਸਰਕਾਰ ਵਿਚਾਲੇ ਜੰਗ ਛਿੜੀ ਹੋਈ ਹੈ। ਇਸ ਤੋਂ ਬਾਅਦ ਸਿੱਧੂ ਦੇ ਦਬਾਅ ਹੇਠ ਪਹਿਲਾ ਐਡਵੋਕੇਟ ਜਨਰਲ ਬਦਲਿਆ ਗਿਆ। ਏਪੀਐਸ ਦਿਓਲ ਦੀ ਥਾਂ ਲੈ ਕੇ ਏਜੀ ਬਣੇ ਡੀਐਸ ਪਟਵਾਲੀਆ ਨੇ ਹਾਈ ਕੋਰਟ ਵਿੱਚ ਕਿਹਾ ਕਿ ਐਸਟੀਐਫ ਦੀ ਰਿਪੋਰਟ ਖੋਲ੍ਹਣ ’ਤੇ ਕੋਈ ਰੋਕ ਨਹੀਂ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਕਿ ਉਨ੍ਹਾਂ ਨੇ ਅਜੇ ਤੱਕ ਇਸ ‘ਤੇ ਕਾਰਵਾਈ ਕਿਉਂ ਨਹੀਂ ਕੀਤੀ। ਹੁਣ ਸਰਕਾਰ ਪੂਰੇ ਜ਼ੋਰਾਂ ‘ਤੇ ਹੈ।

ਪੰਜਾਬ ‘ਚ ਕੁਝ ਦਿਨ ਪਹਿਲਾਂ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਅਧਿਕਾਰੀਆਂ ਦੇ ਲਗਾਤਾਰ ਛੁੱਟੀ ‘ਤੇ ਜਾਣ ‘ਤੇ ਸਵਾਲ ਉੱਠ ਰਹੇ ਸਨ। ਹਾਲ ਹੀ ‘ਚ ਇਹ ਮਾਮਲਾ ਉਸ ਸਮੇਂ ਸੁਰਖੀਆਂ ‘ਚ ਆਇਆ ਜਦੋਂ ਏਡੀਜੀਪੀ ਐਸਕੇ ਅਸਥਾਨਾ ਅਚਾਨਕ ਮੈਡੀਕਲ ਛੁੱਟੀ ‘ਤੇ ਚਲੇ ਗਏ। ਜਦੋਂ ਇਸ ਗੱਲ ਨੂੰ ਲੈ ਕੇ ਹੰਗਾਮਾ ਹੋਇਆ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਉਸ ਵੱਲੋਂ ਡੀਜੀਪੀ ਨੂੰ ਲਿਖੇ ਪੱਤਰ ਦੇ ਕੁਝ ਹਿੱਸੇ ਵੀ ਲੀਕ ਹੋ ਗਏ ਸਨ। ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਮਜੀਠੀਆ ‘ਤੇ ਇਸ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮਜੀਠੀਆ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਚੰਨੀ ਸਰਕਾਰ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਇਹ ਨਵਾਂ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ 3 ਏਡੀਜੀਪੀ ਨੇ ਇਸ ਤੋਂ ਇਨਕਾਰ ਕੀਤਾ ਹੈ। ਇਸ ਤੋਂ ਬਾਅਦ ਚੰਨੀ ਸਰਕਾਰ ਨੇ ਡੀਜੀਪੀ ਨੂੰ ਬਦਲ ਦਿੱਤਾ ਅਤੇ ਹੁਣ ਇਹ ਕਾਰਵਾਈ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...