June 27, 2026, 9:58 am
----------- Advertisement -----------
HomeNewsLatest Newsਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ...

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ

Published on

----------- Advertisement -----------

ਚੰਡੀਗੜ੍ਹ: 18 ਸਤੰਬਰ, 2022: ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਨੂੰ ਧਰਤੀ ‘ਤੇ ਪ੍ਰਮਾਤਮਾ ਦੀ ਮੂਰਤ ਦੱਸਦਿਆਂ ਜੌੜਾਮਾਜਰਾ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਜਿਵੇਂ ਕਿ ਨਰਸਾਂ, ਵਾਰਡ ਬੁਆਏ ਅਤੇ ਸੁਰੱਖਿਆ ਗਾਰਡਾਂ ਨੂੰ ਸਨਮਾਨਿਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਡਾਕਟਰੀ ਪੇਸ਼ੇਵਰਾਂ ਨੇ ਕੋਵਿਡ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਉਹ ਸਮਾਂ ਸੀ ਜਦੋਂ ਪਰਿਵਾਰਕ ਮੈਂਬਰ ਵੀ ਆਪਣੇ ਮਰ ਰਹੇ ਰਿਸ਼ਤੇਦਾਰਾਂ ਦੇ ਨੇੜੇ ਆਉਣ ਦੀ ਹਿੰਮਤ ਨਹੀਂ ਕਰਦੇ ਸਨ ਪਰ ਇਨ੍ਹਾਂ ਪੇਸ਼ੇਵਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਨਿਭਾਈ ਅਤੇ ਆਪਣੇ ਯਤਨਾਂ ਨਾਲ ਅਨੇਕਾਂ ਜਾਨਾਂ ਬਚਾਈਆਂ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਖੇਤਰ ਦਾ ਸੁਧਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ, ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਸੂਬੇ ਵਿੱਚ ਸਸਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਮੋਟੀਆਂ ਫੀਸਾਂ ਦੇ ਕੇ ਡਾਕਟਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਗੁਰਬਾਣੀ ਦੇ ਸ਼ਬਦ ‘ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਉਚਾਰਨ ਕਰਦਿਆਂ ਵਾਤਾਵਰਣ ਦੀ ਸੁਰੱਖਿਆ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਧਰਤੀ ‘ਤੇ ਜੀਵਨ ਤਿੰਨ ਥੰਮ੍ਹਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ‘ਤੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜੀਵਨ ਬਾਰੇ ਇੱਕ ਪੈਨਲ ਚਰਚਾ ਵੀ ਕਰਵਾਈ ਗਈ ਜਿਸ ਵਿੱਚ ਮੈਡੀਕਲ, ਅਧਿਆਤਮਿਕ ਅਤੇ ਮਨੋਵਿਗਿਆਨ ਦੇ ਵਿਸ਼ਾ ਮਾਹਿਰਾਂ ਨੇ ਭਾਗ ਲਿਆ। ਡਾ.ਗੁਰਬੀਰ ਸਿੰਘ, ਡਾ.ਦਿਗੰਬਰ, ਯੋਗੀ ਅਮਨਦੀਪ ਸਿੰਘ ਅਤੇ ਰੀਨਾ ਗੁਪਤਾ ਨੇ ਅੱਜ ਦੇ ਹਾਲਾਤ ਵਿੱਚ ਚੰਗੀ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿਉਂਕਿ ਸਾਡੇ ਵਿੱਚੋਂ ਹਰ ਕੋਈ ਕਿਸੇ ਨਾ ਕਿਸੇ ਤਣਾਅ ਵਿੱਚ ਰਹਿੰਦਾ ਹੈ ਜਿਸ ਕਾਰਨ ਅਕਸਰ ਸਰੀਰਕ ਸਿਹਤ ਵੀ ਖਰਾਬ ਹੋ ਜਾਂਦੀ ਹੈ। ਐਸ.ਆਰ.ਐਸ. ਫਾਊਂਡੇਸ਼ਨ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਸ੍ਰੀ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਸਾਡੀ ਸੰਸਥਾ ਪੰਜਾਬ ਰਾਜ ਦੇ ਸਿਹਤ ਖੇਤਰ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣ ਲਈ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...